ਦਿੱਲੀ ਦੇ ਲੋਕਾਂ ਨੂੰ ਰਾਹਤ, 157 ਰੁਪਏ ਸਸਤਾ ਹੋਇਆ ਕਮਰਸ਼ੀਅਲ ਐਲਪੀਜੀ ਸਿਲੰਡਰ 
Published : Sep 1, 2023, 10:59 am IST
Updated : Sep 1, 2023, 10:59 am IST
SHARE ARTICLE
Lpg Cylinder
Lpg Cylinder

ਮੰਗਲਵਾਰ ਨੂੰ ਰਸੋਈ ਗੈਸ ਸਿਲੰਡਰ (ਐਲਪੀਜੀ) ਦੀ ਕੀਮਤ ਵਿਚ 200 ਰੁਪਏ ਦੀ ਕਟੌਤੀ ਕੀਤੀ ਗਈ ਸੀ।

 

ਨਵੀਂ ਦਿੱਲੀ -  ਅੱਜ ਇੱਕ ਵਾਰ ਫਿਰ ਗੈਸ ਸਿਲੰਡਰ ਦੀ ਕੀਮਤ ਵਿੱਚ ਕਟੌਤੀ ਕੀਤੀ ਗਈ ਹੈ। ਹਾਲਾਂਕਿ ਇਹ ਕਟੌਤੀ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਵਿਚ ਕੀਤੀ ਗਈ ਹੈ। ਸਰਕਾਰੀ ਤੇਲ ਕੰਪਨੀਆਂ ਨੇ ਵਪਾਰਕ ਵਰਤੋਂ ਵਾਲੇ ਸਿਲੰਡਰਾਂ ਦੀਆਂ ਕੀਮਤਾਂ ਅੱਜ 1 ਸਤੰਬਰ ਨੂੰ ਅਪਡੇਟ ਕੀਤੀਆਂ ਹਨ। ਜਿਸ ਵਿਚ 19 ਕਿਲੋ ਦੇ ਸਿਲੰਡਰ ਦੀ ਕੀਮਤ ਵਿਚ 157 ਰੁਪਏ ਦੀ ਕਟੌਤੀ ਕੀਤੀ ਗਈ ਹੈ।

ਇਸ ਬਦਲਾਅ ਤੋਂ ਬਾਅਦ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ 'ਚ LPG ਸਿਲੰਡਰ ਦੀ ਕੀਮਤ 1522.50 ਰੁਪਏ ਹੋ ਗਈ ਹੈ। ਇਸ ਤੋਂ ਪਹਿਲਾਂ ਇਸ ਵਾਧੇ ਨਾਲ ਵਪਾਰਕ ਗੈਸ ਸਿਲੰਡਰ ਦੀ ਕੀਮਤ 4 ਜੁਲਾਈ ਨੂੰ 1780 ਰੁਪਏ ਤੱਕ ਪਹੁੰਚ ਗਈ ਸੀ। ਤੁਹਾਨੂੰ ਦੱਸ ਦਈਏ ਕਿ ਮੰਗਲਵਾਰ ਨੂੰ ਰਸੋਈ ਗੈਸ ਸਿਲੰਡਰ (ਐਲਪੀਜੀ) ਦੀ ਕੀਮਤ ਵਿਚ 200 ਰੁਪਏ ਦੀ ਕਟੌਤੀ ਕੀਤੀ ਗਈ ਸੀ।

ਸਰਕਾਰ ਦੇ ਇਸ ਨਵੇਂ ਫ਼ੈਸਲੇ ਤੋਂ ਬਾਅਦ ਐਲਪੀਜੀ ਸਿਲੰਡਰ (14.2 ਕਿਲੋਗ੍ਰਾਮ) ਦੀਆਂ ਕੀਮਤਾਂ ਵਿਚ ਵੱਡੇ ਬਦਲਾਅ ਹੋਏ ਹਨ। ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਹੁਣ 14.2 ਕਿਲੋ ਦਾ ਘਰੇਲੂ ਰਸੋਈ ਗੈਸ ਸਿਲੰਡਰ 903 ਰੁਪਏ ਵਿਚ ਵਿਕ ਰਿਹਾ ਹੈ। ਗਾਹਕਾਂ ਨੂੰ ਹੁਣ ਪਹਿਲਾਂ ਨਾਲੋਂ 200 ਰੁਪਏ ਸਸਤੇ ਭਾਅ 'ਤੇ ਸਿਲੰਡਰ ਮਿਲ ਰਿਹਾ ਹੈ।  

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement