'ਇਕ ਦੇਸ਼ ਇਕ ਚੋਣ' ਨੂੰ ਲੈ ਕੇ ਕੇਂਦਰ ਨੇ ਬਣਾਈ ਕਮੇਟੀ, ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹੋਣਗੇ ਚੇਅਰਮੈਨ 
Published : Sep 1, 2023, 10:38 am IST
Updated : Sep 1, 2023, 10:38 am IST
SHARE ARTICLE
File Photo
File Photo

18 ਸਤੰਬਰ ਤੋਂ 22 ਸਤੰਬਰ ਤੱਕ ਹੋਵੇਗਾ ਵਿਸ਼ੇਸ਼ ਇਜਲਾਸ

ਨਵੀਂ ਦਿੱਲੀ - ਕੇਂਦਰ ਸਰਕਾਰ ਨੇ ਇਕ ਦੇਸ਼, ਇਕ ਚੋਣ 'ਤੇ ਕਮੇਟੀ ਬਣਾਈ ਹੈ। ਨਿਊਜ਼ ਏਜੰਸੀ ਪੀਟੀਆਈ ਮੁਤਾਬਕ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਇਸ ਦਾ ਪ੍ਰਧਾਨ ਬਣਾਇਆ ਗਿਆ ਹੈ। ਇਸ ਦਾ ਨੋਟੀਫਿਕੇਸ਼ਨ ਅੱਜ ਜਾਰੀ ਹੋ ਸਕਦਾ ਹੈ। ਕੇਂਦਰ ਸਰਕਾਰ ਨੇ 18 ਸਤੰਬਰ ਤੋਂ 22 ਸਤੰਬਰ ਤੱਕ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਸੰਭਵ ਹੈ ਕਿ ਸਰਕਾਰ ਇਕ ਦੇਸ਼, ਇਕ ਚੋਣ 'ਤੇ ਬਿੱਲ ਵੀ ਲਿਆਵੇ।

ਕੇਂਦਰ ਵੱਲੋਂ ਬਣਾਈ ਗਈ ਕਮੇਟੀ ਇੱਕ ਦੇਸ਼ ਇੱਕ ਚੋਣ ਦੇ ਕਾਨੂੰਨੀ ਪਹਿਲੂਆਂ ਦੀ ਘੋਖ ਕਰੇਗੀ। ਨਾਲ ਹੀ ਇਸ ਦੇ ਲਈ ਆਮ ਲੋਕਾਂ ਤੋਂ ਵੀ ਰਾਏ ਲਈ ਜਾਵੇਗੀ। 
ਇੱਥੇ ਕਾਂਗਰਸ ਨੇ ਸਰਕਾਰ ਦੇ ਇਸ ਫ਼ੈਸਲੇ ਦਾ ਵਿਰੋਧ ਕੀਤਾ ਹੈ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਸਰਕਾਰ ਨੂੰ ਅਚਾਨਕ ਇੱਕ ਦੇਸ਼, ਇੱਕ ਚੋਣ ਦੀ ਲੋੜ ਕਿਉਂ ਪੈ ਗਈ। ਦੱਸ ਦਈਏ ਕਿ ਬੀਤੇ ਕੱਲ੍ਹ ਕੇਂਦਰ ਸਰਕਾਰ ਨੇ ਸੰਸਦ ਦੇ ਵਿਸ਼ੇਸ਼ ਇਜਲਾਸ ਦਾ ਐਲਾਨ ਕੀਤਾ ਸੀ। ਇਹ ਸੈਸ਼ਨ 18 ਸਤੰਬਰ ਤੋਂ 22 ਸਤੰਬਰ ਤੱਕ ਹੋਵੇਗਾ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement