ਸਕੂਲ ਪ੍ਰਸ਼ਾਸਨ ਦਾ ਵੱਡਾ ਕਾਰਨਾਮਾ, ਸਕੂਲ 'ਚ ਬੰਦ ਕਰਕੇ 150 ਬੱਚਿਆਂ ਨੂੰ ਜ਼ਬਰਦਸਤੀ ਲਗਾਈ ਵੈਕਸੀਨ
Published : Oct 1, 2022, 12:02 pm IST
Updated : Oct 1, 2022, 12:02 pm IST
SHARE ARTICLE
photo
photo

50 ਦੀ ਵਿਗੜੀ ਸਿਹਤ

 

ਅਲੀਗੜ੍ਹ: ਉਤਰ ਪ੍ਰਦੇਸ਼ ਦੇ ਅਲੀਗੜ੍ਹ ਵਿਚ ਸਿਹਤ ਵਿਭਾਗ ਅਤੇ ਸਕੂਲ ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਸਰਕਾਰੀ ਸਕੂਲ ਵਿੱਚ ਪੜ੍ਹਦੇ 150 ਦੇ ਕਰੀਬ ਬੱਚਿਆਂ ਨੂੰ ਸਕੂਲ 'ਚ ਬੰਦ ਕਰਕੇ ਜ਼ਬਰਦਸਤੀ  ਵੈਕਸੀਨ ਲਗਾਈ ਗਈ ਹੈ। ਵੈਕਸੀਨ ਲੱਗਣ ਤੋਂ ਬਾਅਦ 50 ਤੋਂ ਵੱਧ ਬੱਚਿਆਂ ਦੀ ਸਿਹਤ ਵਿਗੜ ਗਈ, ਜਿਨ੍ਹਾਂ ਨੂੰ ਤੁਰੰਤ  ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ।

ਪਰਿਵਾਰ ਦਾ ਦੋਸ਼ ਹੈ ਕਿ ਸਾਡੀ ਇਜਾਜ਼ਤ ਤੋਂ ਬਿਨਾਂ ਬੱਚਿਆਂ ਦਾ ਟੀਕਾਕਰਨ ਕਿਉਂ ਕੀਤਾ ਗਿਆ, ਜਦਕਿ ਜੇਕਰ ਬੱਚਿਆਂ ਦੀ ਮੰਨੀਏ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ ਅਤੇ ਫਿਰ ਵੈਕਸੀਨ ਲਗਾਈ ਗਈ, ਜਿਸ ਨਾਲ ਉਨ੍ਹਾਂ ਦੀ ਸਿਹਤ ਖਰਾਬ ਹੋ ਗਈ। ਕਮਿਊਨਿਟੀ ਹੈਲਥ ਸੈਂਟਰ ਦੇ ਮੈਡੀਕਲ ਸੁਪਰਡੈਂਟ ਡਾ.ਅਵਨੇਂਦਰ ਯਾਦਵ ਨੇ ਦੱਸਿਆ ਕਿ ਬੂਸਟਰ ਮੁਹਿੰਮ ਚੱਲ ਰਹੀ ਹੈ। ਇਸ ਦੇ ਤਹਿਤ ਟੀਡੀ ਅਤੇ ਡੀਪੀਡੀ ਦੇ ਟੀਕੇ ਲਗਾਏ ਜਾ ਰਹੇ ਹਨ।

DPD ਵੈਕਸੀਨ ਤੋਂ ਬਾਅਦ ਜ਼ਿਆਦਾਤਰ ਬੁਖਾਰ ਆਉਂਦਾ ਹੈ, ਇਸ ਲਈ ਬੱਚਿਆਂ ਵਿੱਚ ਬੁਖਾਰ ਦੀ ਸ਼ਿਕਾਇਤ ਹੋਵੇਗੀ। ਸਕੂਲ 'ਚ ਬੱਚਿਆਂ ਨੂੰ ਡੋਜ਼ ਦਿੱਤੀ ਗਈ, ਜਿਸ 'ਚੋਂ 50 ਦੇ ਕਰੀਬ ਬੱਚਿਆਂ ਨੂੰ ਬੁਖਾਰ, ਉਲਟੀਆਂ ਦੀ ਸ਼ਿਕਾਇਤ ਆਈ, ਜਿਨ੍ਹਾਂ ਨੂੰ ਸੀ.ਐੱਸ.ਸੀ. 'ਚ ਦਾਖਲ ਕਰਵਾਇਆ ਗਿਆ ਹੈ, ਜਿਨ੍ਹਾਂ 'ਚੋਂ ਕੁਝ ਬੱਚਿਆਂ ਨੇ ਬੁਖਾਰ ਦੀ ਸ਼ਿਕਾਇਤ ਕੀਤੀ ਹੈ, ਸਾਰੇ ਬੱਚੇ ਖਤਰੇ ਤੋਂ ਬਾਹਰ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement