Inflation News: ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ! ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ’ਚ ਹੋਇਆ ਵਾਧਾ
Published : Oct 1, 2024, 10:41 am IST
Updated : Oct 1, 2024, 12:39 pm IST
SHARE ARTICLE
There has been an increase in the prices of commercial cylinders
There has been an increase in the prices of commercial cylinders

Inflation News: ਦਿੱਲੀ ’ਚ 1691.50 ਰੁ. ਵਾਲੇ ਸਿਲੰਡਰ ਦੀ ਕੀਮਤ ਹੋਈ 1740 ਰੁ.

 

Inflation News:  ਤਿਉਹਾਰਾਂ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ (OMCs) ਨੇ ਵਪਾਰਕ ਗੈਸ ਸਿਲੰਡਰ ਦੀ ਕੀਮਤ ਵਿੱਚ 48.50 ਰੁਪਏ ਦਾ ਵਾਧਾ ਕਰ ਦਿੱਤਾ ਹੈ। ਹਾਲਾਂਕਿ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਨਵੀਆਂ ਦਰਾਂ ਅੱਜ (ਮੰਗਲਵਾਰ) ਤੋਂ ਲਾਗੂ ਹੋ ਗਈਆਂ ਹਨ।

ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਨਵੀਂ ਦਿੱਲੀ 'ਚ 19 ਕਿਲੋ ਦੇ ਵਪਾਰਕ ਗੈਸ ਸਿਲੰਡਰ ਦੀ ਕੀਮਤ 48.50 ਰੁਪਏ ਵਧ ਕੇ 1740 ਰੁਪਏ ਹੋ ਗਈ ਹੈ, ਜੋ ਪਹਿਲਾਂ 1691.50 ਰੁਪਏ 'ਚ ਮਿਲਦੀ ਸੀ। ਕੋਲਕਾਤਾ 'ਚ ਇਸ ਦੀ ਕੀਮਤ 48 ਰੁਪਏ ਵਧ ਕੇ 1850.50 ਰੁਪਏ ਹੋ ਗਈ ਹੈ। ਜੋ ਪਹਿਲਾਂ 1802.50 ਰੁਪਏ ਵਿੱਚ ਉਪਲਬਧ ਸੀ। ਮੁੰਬਈ ਵਿੱਚ, ਇਹ 48.50 ਰੁਪਏ ਦੇ ਵਾਧੇ ਨਾਲ 1692.50 ਰੁਪਏ ਵਿੱਚ ਉਪਲਬਧ ਹੈ, ਜਿਸਦੀ ਪਹਿਲਾਂ ਕੀਮਤ 1644 ਰੁਪਏ ਸੀ। ਇਸ ਤੋਂ ਇਲਾਵਾ ਇਹ ਸਿਲੰਡਰ ਚੇਨਈ 'ਚ 1903 ਰੁਪਏ 'ਚ ਮਿਲ ਰਿਹਾ ਹੈ, ਜੋ ਪਹਿਲਾਂ 1855 ਰੁਪਏ 'ਚ ਮਿਲਦਾ ਸੀ।

ਧਿਆਨਯੋਗ ਹੈ ਕਿ ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ IOC, HPCL ਅਤੇ BPCL ਨੇ 14.2 ਕਿਲੋ ਦੇ ਘਰੇਲੂ ਗੈਸ ਸਿਲੰਡਰ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਕੀਤਾ ਹੈ। ਇਹ ਦਿੱਲੀ ਵਿੱਚ 803 ਰੁਪਏ ਅਤੇ ਮੁੰਬਈ ਵਿੱਚ 802.50 ਰੁਪਏ ਵਿੱਚ ਉਪਲਬਧ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement