ਮੋਰਬੀ ਪੁਲ ਹਾਦਸਾ: ਸੁਪਰੀਮ ਕੋਰਟ ਪਹੁੰਚਿਆ ਮਾਮਲਾ, 14 ਨਵੰਬਰ ਨੂੰ ਹੋਵੇਗੀ ਸੁਣਵਾਈ
Published : Nov 1, 2022, 4:34 pm IST
Updated : Nov 1, 2022, 4:34 pm IST
SHARE ARTICLE
Morbi bridge collapse: SC to hear plea on Nov 14 for judicial probe
Morbi bridge collapse: SC to hear plea on Nov 14 for judicial probe

ਪੁਲ ਡਿੱਗਣ ਕਾਰਨ ਹੋਈ 130 ਤੋਂ ਵੱਧ ਲੋਕਾਂ ਦੀ ਮੌਤ 

ਨਵੀਂ ਦਿੱਲੀ : ਮੋਰਬੀ ਪੁਲ ਹਾਦਸੇ ਦੇ ਮਾਮਲੇ ਸਬੰਧੀ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਮੋਰਬੀ ਪੁਲ ਹਾਦਸੇ ਦੀ ਜਾਂਚ ਸ਼ੁਰੂ ਕਰਨ ਲਈ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਇੱਕ ਨਿਆਂਇਕ ਕਮਿਸ਼ਨ ਤੁਰੰਤ ਨਿਯੁਕਤ ਕਰਨ ਦੇ ਨਿਰਦੇਸ਼ ਦਿੱਤੇ ਜਾਣ। 

ਹੁਣ ਇੱਕ ਤਾਜ਼ਾ ਜਾਣਕਾਰੀ ਇਹ ਹੈ ਕਿ ਸੁਪਰੀਮ ਕੋਰਟ ਨੇ ਮੋਰਬੀ ਪੁਲ ਦੇ ਢਹਿ ਜਾਣ ਦੀ ਜਾਂਚ ਸ਼ੁਰੂ ਕਰਨ ਲਈ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਇੱਕ ਨਿਆਂਇਕ ਕਮਿਸ਼ਨ ਦੀ ਨਿਯੁਕਤੀ ਦੇ ਨਿਰਦੇਸ਼ ਦੀ ਮੰਗ ਕਰਨ ਵਾਲੀ ਜਨਹਿਤ ਪਟੀਸ਼ਨ 'ਤੇ 14 ਨਵੰਬਰ ਨੂੰ ਸੁਣਵਾਈ ਲਈ ਸਹਿਮਤੀ ਦਿਤੀ ਹੈ। 

ਦੱਸਣਯੋਗ ਹੈ ਕਿ ਐਤਵਾਰ ਨੂੰ ਮੋਰਬੀ ਮੱਛੂ ਨਦੀ 'ਤੇ ਕੇਬਲ  ਪੁਲ ਦੇ ਡਿੱਗਣ ਕਾਰਨ 130 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਅਤੇ 100 ਦੇ ਕਰੀਬ ਜ਼ਖਮੀ ਹੋ ਗਏ। ਰਿਪੋਰਟਾਂ ਅਨੁਸਾਰ ਇਹ ਪੁਲ ਕਰੀਬ 8 ਮਹੀਨਿਆਂ ਤੋਂ ਰੱਖ-ਰਖਾਅ ਲਈ ਬੰਦ ਸੀ ਅਤੇ ਮੁਰੰਮਤ ਦਾ ਕੰਮ ਨਿੱਜੀ ਏਜੰਸੀ ਨੂੰ ਸੌਂਪਿਆ ਗਿਆ ਸੀ। ਗੁਜਰਾਤ ਪੁਲਿਸ ਨੇ ਪੁਲ ਢਹਿਣ ਦੇ ਦੁਖਾਂਤ ਵਿੱਚ ਆਈਪੀਸੀ ਦੀਆਂ ਧਾਰਾਵਾਂ 304 ਅਤੇ 308 ਤਹਿਤ ਇੱਕ ਆਰ.ਆਈ.ਆਰ. ਦਰਜ ਕੀਤੀ ਹੈ। ਗੁਜਰਾਤ ਸਰਕਾਰ ਨੇ ਪੁਲ ਡਿੱਗਣ ਦੀ ਘਟਨਾ ਦੀ ਜਾਂਚ ਲਈ ਪੰਜ ਮੈਂਬਰੀ ਕਮੇਟੀ ਵੀ ਬਣਾਈ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement