ਫ਼ਲਿਪਕਾਰਟ ਦੇ ਗੋਦਾਮ 'ਚੋਂ 12 ਲੱਖ ਰੁਪਏ ਦੇ ਮੋਬਾਇਲ ਚੋਰੀ ਕਰਨ ਦੇ ਦੋਸ਼ 'ਚ ਇੱਕ ਗ੍ਰਿਫਤਾਰ
Published : Nov 1, 2022, 8:41 pm IST
Updated : Nov 1, 2022, 8:41 pm IST
SHARE ARTICLE
One arrested for stealing mobiles worth Rs 12 lakh from Flipkart's warehouse
One arrested for stealing mobiles worth Rs 12 lakh from Flipkart's warehouse

ਇੱਕ ਹੋਰ ਮੁਲਜ਼ਮ ਫ਼ਰਾਰ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ


ਗੁਰੂਗ੍ਰਾਮ - ਗੁਰੂਗ੍ਰਾਮ ਦੇ ਪਟੌਦੀ ਸਥਿਤ ਈ-ਕਾਮਰਸ ਕੰਪਨੀ 'ਫ਼ਲਿਪਕਾਰਟ' ਦੇ ਗੋਦਾਮ ਵਿੱਚੋਂ ਕਥਿਤ ਤੌਰ 'ਤੇ 12 ਲੱਖ ਰੁਪਏ ਦੇ ਮੋਬਾਈਲ ਫ਼ੋਨ ਚੋਰੀ ਕਰਨ ਦੇ ਦੋਸ਼ 'ਚ ਇੱਕ ਏਜੈਂਸੀ ਦੇ ਕਰਮਚਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 

ਪੁਲਿਸ ਨੇ ਦੱਸਿਆ ਕਿ ਇੱਕ ਹੋਰ ਮੁਲਜ਼ਮ ਫ਼ਰਾਰ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਏਜੈਂਸੀ ਨੇ ਗੋਦਾਮ ਵਿੱਚ ਮੁਲਾਜ਼ਮਾਂ ਦੀ ਭਰਤੀ ਦਾ ਠੇਕਾ ਲਿਆ ਸੀ।

ਏਜੈਂਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਭਿਵਾਨੀ ਵਾਸੀ ਦੀਪਕ ਅਤੇ ਫਾਰੂਖਨਗਰ ਨੇੜਲੇ ਤਾਜਨਗਰ ਵਾਸੀ ਦੀਪਾਂਸ਼ੂ ਗੋਦਾਮ ਵਿੱਚ ਸਹਾਇਕ ਵਜੋਂ ਕੰਮ ਕਰਦੇ ਹਨ।

ਸ਼ਿਕਾਇਤ ਅਨੁਸਾਰ 21 ਅਕਤੂਬਰ ਨੂੰ ਏਜੈਂਸੀ ਨੂੰ ਪਤਾ ਲੱਗਿਆ ਕਿ ਦੋਵਾਂ ਨੇ ਕੰਪਨੀ ਤੋਂ ਮੋਬਾਈਲ ਫ਼ੋਨ ਚੋਰੀ ਕੀਤੇ ਹਨ। ਇਸ ਤੋਂ ਬਾਅਦ ਅੰਦਰੂਨੀ ਜਾਂਚ ਦੌਰਾਨ ਚੋਰੀ ਹੋਏ ਮੋਬਾਈਲਾਂ ਦੀ ਸੂਚੀ ਤਿਆਰ ਕੀਤੀ ਗਈ। ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ 12 ਲੱਖ ਰੁਪਏ ਦੇ ਮੋਬਾਈਲ ਫ਼ੋਨ ਚੋਰੀ ਕੀਤੇ ਹਨ।

ਸ਼ਿਕਾਇਤ ਦੇ ਆਧਾਰ 'ਤੇ ਸੋਮਵਾਰ ਨੂੰ ਪਟੌਦੀ ਪੁਲਿਸ ਸਟੇਸ਼ਨ 'ਚ ਭਾਰਤੀ ਦੰਡਾਵਲੀ ਦੀ ਧਾਰਾ 381 ਅਤੇ 34 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ, ਅਤੇ ਦੀਪਾਂਸ਼ੂ ਨੂੰ ਮੰਗਲਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਪਟੌਦੀ ਥਾਣਾ ਇੰਚਾਰਜ ਰਾਕੇਸ਼ ਕੁਮਾਰ ਨੇ ਦੱਸਿਆ, ''ਜਾਂਚ 'ਚ ਸ਼ਾਮਲ ਹੋਣ ਤੋਂ ਬਾਅਦ ਗ੍ਰਿਫ਼ਤਾਰ ਦੋਸ਼ੀ ਨੂੰ ਛੱਡ ਦਿੱਤਾ ਗਿਆ। ਅਸੀਂ ਦੂਜੇ ਦੋਸ਼ੀ ਦੀ ਭਾਲ ਕਰ ਰਹੇ ਹਾਂ।"

ਉਨ੍ਹਾਂ ਕਿਹਾ ਕਿ ਅਸੀਂ ਗੋਦਾਮ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੇ ਹਾਂ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement