ਕਿਸਾਨਾਂ ਦੇ ਹੱਕ 'ਚ 'ਆਪ' ਦੇ ਵਿਦਿਆਰਥੀ ਤੇ ਯੂਥ ਆਗੂਆਂ ਨੇ ਦਿੱਤੀਆਂ ਗ੍ਰਿਫਤਾਰੀਆਂ
Published : Dec 1, 2020, 8:26 pm IST
Updated : Dec 1, 2020, 8:26 pm IST
SHARE ARTICLE
Jarnial singh
Jarnial singh

.ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੂੰ ਘੰਟਿਆਂ ਬੱਧੀ ਹਿਰਾਸਤ 'ਚ ਰੱਖਿਆ

ਨਵੀਂ ਦਿੱਲੀ :ਆਪਣੀ ਹੋਂਦ ਨੂੰ ਬਚਾਉਣ ਲਈ ਦਿੱਲੀ-ਹਰਿਆਣਾ ਦੀ ਸਰਹੱਦ ਉਤੇ ਡੱਟੇ ਦੇਸ਼ ਦੇ ਕਿਸਾਨਾਂ ਦੇ ਹੱਕ ਵਿਚ ਅੱਜ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਅਤੇ ਯੂਥ ਵਿੰਗ ਵੱਲੋਂ ਦਿੱਲੀ ਦੇ ਕੈਨਾਟ ਪੈਲੇਸ ਆਵਾਜ਼ ਬੁਲੰਦ ਕੀਤੀ ਗਈ। ਆਮ ਆਦਮੀ ਪਾਰਟੀ ਦੇ ਵਿਦਿਆਰਥੀ ਅਤੇ ਯੂਥ ਵਿੰਗ ਦੇ ਆਗੂਆਂ ਮਨੁੱਖੀ ਚੈਨ ਬਣਾਕੇ ਕਿਸਾਨਾਂ ਦੇ ਹੱਕ ਵਿਚ ਰੋਸ ਪ੍ਰਗਟ ਕਰਨ ਲਈ ਕਨਾਟ ਪੈਲੇਸ 'ਚ ਇਕੱਠੇ ਹੋਏ।

photophotoਇਸ ਮੌਕੇ ਦਿੱਲੀ ਦੇ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਯੂਥ ਆਗੂ ਰਮੇਸ਼ ਮੁਟਿਆਲਾ, ਵਿਦਿਆਰਥੀ ਆਗੂ ਰੋਹਿਤ ਨੇ ਵਿਸ਼ੇਸ਼ ਤੌਰ ਉਤੇ ਸ਼ਮੂਲੀਅਤ ਕੀਤੀ।  ਕਿਸਾਨ ਅੰਦੋਲਨ ਦੇ ਸਮਰਥਨ ਵਿਚ ਜਦੋਂ ਮਨੁੱਖੀ ਚੈਨ ਬਣਾਉਣ ਦੀ ਸਰਗਰਮੀ ਚਲ ਰਹੀ ਸੀ ਤਾਂ ਪੁਲਿਸ ਨੇ ਭਿੰਨਕ ਲੱਗਦਿਆਂ ਹੀ ਆਗੂਆਂ ਸਮੇਤ ਦਰਜਨਾਂ ਵਰਕਰਾਂ ਨੂੰ ਗ੍ਰਿਫਤਾਰ ਕਰ ਲਿਆ। ਦਿੱਲੀ ਪੁਲਿਸ ਨੇ ਆਗੂਆਂ ਅਤੇ ਵਰਕਰਾਂ ਨੂੰ ਘੰਟਿਆਂਬੱਧੀ ਦਿੱਲੀ ਦੀਆਂ ਸੜਕਾਂ ਉਤੇ ਘੁੰਮਾਉਣ ਤੋਂ ਬਾਅਦ ਬੁਰਾੜੀ ਦੇ ਮੈਦਾਨ ਵਿਚ ਲਿਆ ਕੇ ਰਿਹਾਅ ਕਰ ਦਿੱਤਾ।

jarnel singhjarnel singhਆਪ ਆਗੂ ਜਰਨੈਲ ਸਿੰਘ ਨੇ ਕਿਹਾ ਕਿ ਸਾਡਾ ਸੰਵਿਧਾਨ ਲੋਕਤੰਤਰਿਕ ਤਰੀਕੇ ਨਾਲ ਰੋਸ ਪ੍ਰਗਟਾਉਣ ਦੀ ਆਜ਼ਾਦੀ ਦਿੰਦਾ ਹੈ, ਪ੍ਰੰਤੂ ਕੇਂਦਰ ਦੀ ਮੋਦੀ ਸਰਕਾਰ ਇਨ੍ਹਾਂ ਅਧਿਕਾਰਾਂ ਨੂੰ ਕੁਚਲਣ ਉਤੇ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਸਾਡੇ ਦੇਸ਼ ਦਾ ਕਿਸਾਨ ਸੜਕਾਂ ਉਤੇ ਆਪਣੀ ਹੋਂਦ ਦੀ ਕਾਇਮ ਰੱਖਣ ਦੀ ਲੜਾਈ ਲੜ ਰਿਹਾ ਹੈ, ਦੂਜੇ ਪਾਸੇ ਮੋਦੀ ਸਰਕਾਰ ਸੰਘਰਸ਼ਕਾਰੀਆਂ ਨੂੰ ਕੁਚਲਣ ਲਈ ਹਰ ਹੱਥ ਕੰਢੇ ਵਰਤ ਰਹੀ ਹੈ।

farmerfarmerਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪ੍ਰਧਾਨ ਮੰਤਰੀ ਮੋਦੀ ਵੱਲੋਂ ਕੀਤੀ ਜਾ ਰਹੀ ਤਾਨਾਸ਼ਾਹੀ ਨੂੰ ਕਿਸੇ ਕੀਮਤ ਉਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨਾਂ ਦੇ ਹੱਕ ਵਿਚ ਹਰ ਪੱਧਰ ਉਤੇ ਸੰਘਰਸ਼ ਕੀਤਾ ਜਾਵੇਗਾ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement