ਕਿਸਾਨਾਂ ਦੀ ਸੇਵਾ ਕਰਨ ਲਈ ਦਿੱਲੀ ਦੀਆਂ ਸੰਗਤਾਂ ਵਿਚ ਅਥਾਹ ਜੋਸ਼
Published : Dec 1, 2020, 6:21 pm IST
Updated : Dec 1, 2020, 6:21 pm IST
SHARE ARTICLE
Delhi Sikh Gurdwara Management Committee
Delhi Sikh Gurdwara Management Committee

ਖੇਤੀ ਬਿੱਲਾਂ ਦੇ ਖ਼ਿਲਾਫ਼ ਚੱਲ ਰਹੇ ਸੰਘਰਸ਼ ਦੌਰਾਨ ਇਕੱਠੀ ਹੋਈ ਸਮੂਹ ਸੰਗਤਾਂ ਦੇ ਲੰਗਰ ਪਾਣੀ ਦੀ ਜ਼ਿੰਮੇਵਾਰੀ ਸ਼੍ਰੋਮਣੀ ਕਮੇਟੀ ਦੀ ਹੈ।

ਨਵੀਂ ਦਿੱਲੀ: ਦਿੱਲੀ ਵਿਚ ਜਿੱਥੇ ਵੀ ਕਿਸਾਨਾਂ ਦਾ ਸੰਘਰਸ਼ ਚੱਲੇਗਾ ਦਿੱਲੀ ਗੁਰਦੁਆਰਾ ਪ੍ਰਬੰਧਕ ਮਨੇਜਮੈਂਟ ਕਮੇਟੀ ਉੱਥੇ ਹੀ ਲੰਗਰ ਦਾ ਪ੍ਰਬੰਧ ਕਰੇਗੀ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਪੋਕਸਮੈਨ ਦੇ ਮੈਨੇਜਿੰਗ ਐਡੀਟਰ ਮੈਡਮ ਨਾਲ ਗੱਲਬਾਤ ਕਰਦਿਆਂ ਦਿੱਲੀ ਗੁਰਦੁਆਰਾ ਪ੍ਰਬੰਧਕ ਮਨੇਜਮੈਂਟ ਕਮੇਟੀ ਨੇ ਕੀਤਾ। ਉਨ੍ਹਾਂ ਕਿਹਾ ਕਿ ਖੇਤੀ ਬਿੱਲਾਂ ਦੇ ਖ਼ਿਲਾਫ਼ ਚੱਲ ਰਹੇ ਸੰਘਰਸ਼ ਦੌਰਾਨ ਇਕੱਠੀ ਹੋਈ ਸਮੂਹ ਸੰਗਤਾਂ ਦੇ ਲੰਗਰ ਪਾਣੀ ਦੀ ਜ਼ਿੰਮੇਵਾਰੀ ਸ਼੍ਰੋਮਣੀ ਕਮੇਟੀ ਦੀ ਹੈ।

photophotoਉਨ੍ਹਾਂ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਸਮੂਹ ਸੰਗਤ ਦੀ ਸੇਵਾ ਵਿੱਚ ਲਾਇਆ ਲੰਗਰ ਬੇਮਿਸਾਲ ਰਿਹਾ ਹੈ। ਕੋਵਿਡ ਮਹਾਂਮਾਰੀ ਦੇ ਸੰਬੰਧ ਵਿਚ ਬੋਲਦਿਆਂ ਕਿਹਾ ਕਿ ਕੇਂਦਰ ਅਤੇ ਖੱਟਰ ਸਰਕਾਰ ਜਾਣ ਬੁੱਝ ਕੇ ਕਿਸਾਨਾਂ ਨੂੰ ਰੋਕਣ ਦੇ ਲਈ ਕੋਰੋਨਾ ਦਾ ਡਰ  ਪਾ ਰਹੀ ਹੈ। ਪਿਛਲੇ ਦਿਨੀਂ ਹਰਿਆਣਾ ਅਤੇ ਬਿਹਾਰ ਵਿੱਚ ਹੋਈਆਂ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਵੱਲੋਂ ਕੀਤੀਆਂ ਗਈਆਂ ਰੈਲੀਆਂ ਵਿਚ ਹਜ਼ਾਰਾਂ ਦੇ ਇਕੱਠ ਸਨ।

photophotoਉਸ ਵਕਤ ਕੋਰੋਨਾ ਯਾਦ ਨਹੀਂ ਆਇਆ। ਹੁਣ ਜਦੋਂ ਕਿਸਾਨ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ ਤਾਂ ਹੁਣ ਸਰਕਾਰ ਕੋਰੋਨਾ ਦਾ ਬਹਾਨਾ ਬਣਾ ਕੇ ਸੰਘਰਸ਼ ਨੂੰ  ਦੱਬਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।  ਉਨ੍ਹਾਂ ਦੱਸਿਆ ਕਿ ਸੰਘਰਸ਼ ਵਿੱਚ ਆਏ ਕਿਸਾਨਾਂ ਦੀ ਸੇਵਾ ਲਈ ਵਲੰਟੀਅਰਾਂ ਦੀ ਕੋਈ ਘਾਟ ਨਹੀਂ, ਦਿੱਲੀ ਦੀ ਸੰਗਤ ਨੂੰ ਅਸੀਂ ਰੋਕ ਕੇ ਰੱਖਿਆ ਹੋਇਆ ਹੈ,  ਲੋੜ ਪੈਣ ‘ਤੇ ਹੀ ਸੰਗਤ ਨੂੰ ਬੁਲਾਇਆ ਜਾਵੇਗਾ ।

photophoto ਕਿਸਾਨਾਂ ਦੀ ਸੇਵਾ ਕਰਨ ਲਈ ਦਿੱਲੀ ਦੀਆਂ ਸੰਗਤਾਂ ਵਿਚ ਬਹੁਤ ਜੋਸ਼ ਹੈ। ਇਸ ਮੌਕੇ ਦਿੱਲੀ ਨੌਜਵਾਨਾਂ ਨੇ ਵਿਸ਼ੇਸ਼ ਤੌਰ ‘ਤੇ ਸਪੋਕਸਮੈਨ ਨਾਲ ਗੱਲ ਕਰਦਿਆਂ ਦੱਸਿਆ ਕਿ ਜਦੋਂ ਤੱਕ ਸੰਘਰਸ਼ ਜਾਰੀ ਰਹੇਗਾ, ਅਸੀਂ ਪੰਜਾਬ ਤੋਂ ਆਏ ਕਿਸਾਨਾਂ ਦੀ ਸੇਵਾ ਕਰਦੇ ਰਹਾਂਗੇ । ਅਸੀਂ ਪੰਜਾਬ ਦੇ ਕਿਸਾਨਾਂ ਦੀਆਂ ਹਰ ਤਰ੍ਹਾਂ ਦੀ ਮੰਗ ਨਾਲ ਸਹਿਮਤ ਹਾਂ

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement