ਦੇਸ਼ 'ਚ ਕੋਰੋਨਾ ਪੀੜਤਾਂ ਦੀ ਗਿਣਤੀ 94 ਲੱਖ ਦੇ ਪਾਰ
Published : Dec 1, 2020, 11:34 pm IST
Updated : Dec 1, 2020, 11:34 pm IST
SHARE ARTICLE
image
image

ਦੇਸ਼ 'ਚ ਕੋਰੋਨਾ ਪੀੜਤਾਂ ਦੀ ਗਿਣਤੀ 94 ਲੱਖ ਦੇ ਪਾਰ

ਨਵੀਂ ਦਿੱਲੀ, 1 ਦਸੰਬਰ : ਕੇਂਦਰੀ ਸਿਹਤ ਮੰਤਰਾਲਾ ਦੇ ਮੰਗਲਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਦੇਸ਼ 'ਚ ਕੋਵਿਡ-19 ਦੇ 31,118 ਨਵੇਂ ਮਾਮਲੇ ਸਾਹਮਣੇ ਆਏ। ਨਵੇਂ ਮਾਮਲਿਆਂ ਦੇ ਨਾਲ ਪੀੜਤਾਂ ਦੀ ਗਿਣਤੀ 94.62 ਲੱਖ ਤੋਂ ਵੱਧ ਹੋ ਗਈ ਅਤੇ ਸਿਹਤਯਾਬ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੱਧ ਕੇ 88,89,585 ਹੋ ਗਈ। ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ 482 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਦੇਸ਼ 'ਚ ਲਾਗ ਕਾਰਨ ਹੁਣ ਤਕ 1,37,621 ਲੋਕ ਦਮ ਤੋੜ ਚੁਕੇ ਹਨ। ਕੋਰੋਨਾ ਨਾਲ ਹੁਣ ਤਕ 88,89,585 ਲੋਕ ਠੀਕ ਹੋ ਚੁਕੇ ਹਨ, ਜਿਸ ਨਾਲ ਠੀਕ ਹੋਣ ਦੀ ਦਰ 93.94 ਫ਼ੀ ਸਦੀ ਹੋ ਗਈ ਹੈ। ਕੋਵਿਡ-19 ਦੀ ਮੌਤ ਦਰ 1.45 ਫ਼ੀ ਸਦੀ ਹੈ।


ਲਗਾਤਾਰ 21ਵੇਂ ਦਿਨ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 5 ਲੱਖ ਤੋਂ ਹੇਠਾਂ ਹੈ। ਦੇਸ਼ 'ਚ 4,35,603 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ, ਜੋ ਕਿ ਕੋਰੋਨਾ ਦੇ ਕੁੱਲ ਮਾਮਲਿਆਂ ਦਾ 4.60 ਫ਼ੀ ਸਦੀ ਹੈ। ਭਾਰਤ 'ਚ ਕੋਵਿਡ-19 ਪੀੜਤਾਂ ਦੀ ਗਿਣਤੀ 7 ਅਗੱਸਤ ਨੂੰ 20 ਲੱਖ ਤੋਂ ਵੱਧ ਹੋ ਗਈ ਹੈ। ਇਸ ਤੋਂ ਬਾਅਦ 23 ਅਗੱਸਤ ਨੂੰ ਪੀੜਤਾਂ ਦੀ ਗਿਣਤੀ 30 ਲੱਖ ਅਤੇ 5 ਸਤੰਬਰ ਨੂੰ 40 ਲੱਖ ਹੋ ਗਈ। ਦੇਸ਼ 'ਚ 16 ਸਤੰਬਰ ਨੂੰ ਪੀੜਤਾਂ ਦੀ ਗਿਣਤੀ 50 ਲੱਖ ਹੋ ਗਈ ਸੀ, 28 ਸਤੰਬਰ ਨੂੰ 60 ਲੱਖ, 11 ਅਕਤੂਬਰ ਨੂੰ 70 ਲੱਖ ਅਤੇ 29 ਅਕਤੂਬਰ ਨੂੰ ਪੀੜਤਾਂ ਦੀ ਗਿਣਤੀ 80 ਲੱਖ ਤੋਂ ਵੱਧ ਹੋ ਗਈ ਸੀ। ਇਸ ਤੋਂ ਬਾਅਦ 20 ਨਵੰਬਰ ਨੂੰ ਦੇਸ਼ 'ਚ ਕੁੱਲ ਪੀੜਤਾਂ ਦੀ ਗਿਣਤੀ 90 ਲੱਖ ਤੋਂ ਵੱਧ ਹੋ ਗਈ ਸੀ। ਭਾਰਤੀ ਆਯੂਵਿਗਿਆਨ ਖੋਜ ਪ੍ਰੀਸ਼ਦ (ਆਈ.ਸੀ.ਐੱਮ.ਆਰ.) ਅਨੁਸਾਰ ਸੋਮਵਾਰ ਨੂੰ 9,69,332 ਨਮੂਨਿਆਂ ਦੀ ਜਾਂਚ ਕੀਤੀ ਗਈ ਅਤੇ ਹੁਣ ਤਕ 14,13,49,298 ਜਾਂਚ ਕੀਤੀ ਜਾ ਚੁਕੀ ਹੈ। (ਪੀਟੀਆਈ)

imageimage




ਪੰਜਾਬ, ਰਾਜਸਥਾਨ, ਹਰਿਆਣਾ 'ਚ ਵੱਧ ਰਹੇ ਕੋਰੋਨਾ ਦੇ ਮਾਮਲੇ : ਸਿਹਤ ਮੰਤਰਾਲਾ




ਨਵੀਂ ਦਿੱਲੀ, 1 ਦਸੰਬਰ : ਦੇਸ਼ 'ਚ ਕੋਰੋਨਾ ਵਾਇਰਸ ਨੂੰ ਲੈ ਕੇ ਸਿਹਤ ਮੰਤਰਾਲੇ ਨੇ ਕੁਝ ਜਾਣਕਾਰੀ ਸਾਂਝੀ ਕੀਤੀ ਹੈ। ਇਸ 'ਚ ਸੱਭ ਤੋਂ ਵੱਡੀ ਗੱਲ ਇਹ ਕਹੀ ਹੈ ਕਿ ਪੰਜਾਬ, ਰਾਜਸਥਾਨ ਤੇ ਹਰਿਆਣਾ 'ਚ ਇਕ ਵਾਰ ਦੁਬਾਰਾ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ। ਸਿਹਤ ਮੰਤਰਾਲੇ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਭੀੜ ਵਾਲੇ ਇਲਾਕਿਆਂ 'ਚ ਮਾਸਕ ਜ਼ਰੂਰ ਪਾਉਣ। ਨਾਲ ਹੀ ਦੂਰੀ ਦਾ ਵੀ ਧਿਆਨ ਰਖਣ ਤੇ ਵਾਰ-ਵਾਰ ਹੱਥ ਧੋਣ।


  ਕੇਂਦਰੀ ਸਿਹਤ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਕੋਵਿਡ-19 ਦੇ ਬਾਅਦ ਠੀਕ ਹੋਣ ਦੀ ਗਿਣਤੀ ਜ਼ਿਆਦਾ ਸੀ। ਦੇਸ਼ 'ਚ ਕੋਵਿਡ-19 ਦੀ ਸਥਿਤੀ 'ਤੇ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਿਤ ਕਰਦੇ ਹੋਏ, ਕੇਂਦਰੀ ਸਿਹਤ ਸਚਿਤ ਰਾਜੇਸ਼ ਭੂਸ਼ਣ ਨੇ ਕਿਹਾ, ਔਸਤਨ 43,152 ਕੋਵਿਡ-19 ਮਾਮਲੇ ਸੀ ਜੋ ਨਵੰਬਰ 'ਚ ਹਰ ਦਿਨ ਰੀਪੋਰਟ ਕੀਤੇ ਗਏ ਸੀ। ਇਸ ਦੀ ਤੁਲਨਾ 'ਚ ਹਰ ਰੋਜ਼ ਠੀਕ ਹੋਣ ਵਾਲਿਆਂ ਦੀ ਗਿਣਤੀ 47,159 ਸੀ। ਇਸ ਦੇ ਇਲਾਵਾ ਦਸਿਆ ਗਿਆ ਹੈ ਕਿ ਭਾਰਤ 'ਚ ਹੁਣ ਤਕ 14 ਕਰੋੜ ਤੋਂ ਜ਼ਿਆਦਾ ਕੋਵਿਡ-19 ਟੈਸਟ ਕੀਤੇ ਗਏ ਹਨ ਤੇ ਰਾਸ਼ਟਰੀ ਪਾਜ਼ੇਟਿਵ ਦਰ 6.69 ਫ਼ੀ ਸਦੀ ਹੈ। ਭੂਸ਼ਣ ਨੇ ਕਿਹਾ ਕਿ ਦੇਸ਼ 'ਚ 11 ਨਵੰਬਰ ਨੂੰ ਪਾਜ਼ੇਟਿਵ ਰੇਟ 7.15 ਫ਼ੀ ਸਦੀ ਦਸੰਬਰ ਨੂੰ ਇਹ 6.69 ਫ਼ੀ ਸਦੀ ਹੋ ਗਿਆ ਹੈ।                                                     (ਪੀਟੀਆਈ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement