ਚੋਣ ਕਮਿਸ਼ਨ ਨੇ ਮਿਜ਼ੋਰਮ 'ਚ ਵੋਟਾਂ ਦੀ ਗਿਣਤੀ ਟਾਲੀ, ਹੁਣ ਇਸ ਦਿਨ ਆਵੇਗਾ ਨਤੀਜਾ
Published : Dec 1, 2023, 9:38 pm IST
Updated : Dec 1, 2023, 9:38 pm IST
SHARE ARTICLE
EC
EC

ਭਾਰੀ ਪ੍ਰਦਰਸ਼ਨਾਂ ਵਿਚਕਾਰ ਚੋਣ ਕਮਿਸ਼ਨ ਨੇ 4 ਦਸੰਬਰ ਨੂੰ ਵੋਟਾਂ ਦੀ ਗਿਣਤੀ ਦਾ ਐਲਾਨ ਕੀਤਾ

ਨਵੀਂ ਦਿੱਲੀ: ਮਿਜ਼ੋਰਮ ’ਚ ਵੋਟਾਂ ਦੀ ਗਿਣਤੀ ਦੀ ਤਰੀਕ ਬਦਲਣ ਲਈ ਸੂਬੇ ’ਚ ਭਾਰੀ ਪ੍ਰਦਰਸ਼ਨਾਂ ਵਿਚਕਾਰ ਚੋਣ ਕਮਿਸ਼ਨ ਨੇ ਸ਼ੁਕਰਵਾਰ ਨੂੰ ਐਲਾਨ ਕੀਤਾ ਹੈ ਕਿ ਉਸ ਨੇ ਵੋਟਾਂ ਦੀ ਗਿਣਤੀ ਦੀ ਤਰੀਕ 3 ਦਸੰਬਰ ਤੋਂ ਮੁਲਤਵੀ ਕਰ ਕੇ 4 ਦਸੰਬਰ ਕਰ ਦਿਤੀ ਹੈ। ਚੋਣ ਕਮਿਸ਼ਨ ਨੇ ਇਕ ਪ੍ਰੈਸ ਬਿਆਨ ’ਚ ਕਿਹਾ ਕਿ ਉਸ ਨੂੰ ਵੱਖ-ਵੱਖ ਹਲਕਿਆਂ ਤੋਂ ਕਈ ਬੇਨਤੀਆਂ ਮਿਲੀਆਂ ਹਨ, ਜਿਨ੍ਹਾਂ ’ਚ ਵੋਟਾਂ ਦੀ ਗਿਣਤੀ 3 ਦਸੰਬਰ (ਐਤਵਾਰ) ਤੋਂ ਬਦਲ ਕੇ ਕਿਸੇ ਹੋਰ ਹਫਤੇ ਦੇ ਦਿਨ ਕਰਨ ਦੀ ਬੇਨਤੀ ਕੀਤੀ ਗਈ ਹੈ। 

ਚੋਣ ਕਮਿਸ਼ਨ ਨੇ ਕਿਹਾ ਕਿ ਕਮਿਸ਼ਨ ਨੇ ਇਨ੍ਹਾਂ ਮੰਗਾਂ ’ਤੇ ਵਿਚਾਰ ਕਰਨ ਤੋਂ ਬਾਅਦ ਮਿਜ਼ੋਰਮ ਵਿਧਾਨ ਸਭਾ ਦੀਆਂ ਆਮ ਚੋਣਾਂ ਦੀ ਗਿਣਤੀ ਦੀ ਤਰੀਕ 3 ਦਸੰਬਰ ਤੋਂ ਵਧਾ ਕੇ 4 ਦਸੰਬਰ ਕਰਨ ਦਾ ਫੈਸਲਾ ਕੀਤਾ ਹੈ। ਚੋਣ ਕਮਿਸ਼ਨ ਨੇ ਇਸ ਤੋਂ ਪਹਿਲਾਂ ਛੱਤੀਸਗੜ੍ਹ, ਮੱਧ ਪ੍ਰਦੇਸ਼, ਮਿਜ਼ੋਰਮ, ਰਾਜਸਥਾਨ ਅਤੇ ਤੇਲੰਗਾਨਾ ਦੀਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਲਈ 3 ਦਸੰਬਰ ਦੀ ਤਰੀਕ ਤੈਅ ਕੀਤੀ ਸੀ। ਬਾਕੀ ਰਾਜਾਂ ਵਿੱਚ ਵੋਟਾਂ ਦੀ ਗਿਣਤੀ ਨਿਰਧਾਰਤ ਸਮੇਂ ਅਨੁਸਾਰ ਹੋਵੇਗੀ। 

ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ 3 ਦਸੰਬਰ ਨੂੰ ਈਸਾਈਆਂ ਦਾ ਪਵਿੱਤਰ ਦਿਨ ਹੈ ਅਤੇ ਮਿਜ਼ੋਰਮ ਇਕ ਈਸਾਈ ਬਹੁਗਿਣਤੀ ਸੂਬਾ ਹੈ। ਜ਼ਿਕਰਯੋਗ ਹੈ ਕਿ ਰਾਜਸਥਾਨ, ਮੱਧ ਪ੍ਰਦੇਸ਼, ਤੇਲੰਗਾਨਾ, ਛੱਤੀਸਗੜ੍ਹ ਅਤ ਮਿਜ਼ੋਰਮ ’ਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈ ਚੁਕੀਆਂ ਹਨ। ਇਸ ਤੋਂ ਪਹਿਲਾਂ ਰਾਜਸਥਾਨ ’ਚ ਵੀ ਚੋਣ ਕਮਿਸ਼ਨ ਵਲੋਂ ਵੋਟਾਂ ਦੀ ਮਿਤੀ 23 ਨਵੰਬਰ ਤੋਂ ਬਦਲ ਕੇ 25 ਨਵੰਬਰ ਕਰਨੀ ਪਈ ਸੀ ਕਿਉਂਕਿ ਸੂਬੇ ਅੰਦਰ ਇਸ ਦਿਨ ਸ਼ੁੱਭ ਦਿਨ ਹੋਣ ਕਾਰਨ ਵੱਡੀ ਗਿਣਤੀ ’ਚ ਵਿਆਹ ਹੋਣੇ ਸਨ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement