ਨੋਇਡਾ ‘ਚ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ, ਇਕ ਹਫ਼ਤੇ ਤੱਕ ਪੱਖੇ ਨਾਲ ਲਟਕੀ ਰਹੀ ਲਾਸ਼
Published : Jan 2, 2019, 5:01 pm IST
Updated : Jan 2, 2019, 5:01 pm IST
SHARE ARTICLE
Crime
Crime

ਕਾਸਨਾ ਥਾਣਾ ਖੇਤਰ ਦੀ ਐਨਐਸਜੀ ਕਲੋਨੀ ਵਿਚ ਰਹਿਣ ਵਾਲੇ 65 ਸਾਲ ਦੇ......

ਨੋਇਡਾ : ਕਾਸਨਾ ਥਾਣਾ ਖੇਤਰ ਦੀ ਐਨਐਸਜੀ ਕਲੋਨੀ ਵਿਚ ਰਹਿਣ ਵਾਲੇ 65 ਸਾਲ ਦੇ ਇਕ ਵਿਅਕਤੀ ਨੇ ਮਾਨਸਿਕ ਤਨਾਅ ਦੇ ਚਲਦੇ ਕਥਿਤ ਤੌਰ ਉਤੇ ਖ਼ੁਦਕੁਸ਼ੀ ਕਰ ਲਈ। ਗੁਆਂਢੀਆਂ ਨੇ ਉਸ ਦੇ ਫਲੈਟ ਤੋਂ ਬਦਬੂ ਆਉਣ ਦੇ ਬਾਅਦ ਬੁੱਧਵਾਰ ਸਵੇਰੇ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦਿਤੀ। ਪੁਲਿਸ ਦੇ ਅਨੁਸਾਰ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਵਿਅਕਤੀ ਨੇ ਕਰੀਬ ਇਕ ਹਫ਼ਤੇ ਪਹਿਲਾਂ ਆਤਮ ਹੱਤਿਆ ਕੀਤੀ ਸੀ।

Crime Crime

ਗਰੇਟਰ ਨੋਇਡਾ ਦੇ ਪੁਲਿਸ ਅਧਿਕਾਰੀ ਨਿਸ਼ਾਂਕ ਸ਼ਰਮਾ ਨੇ ਦੱਸਿਆ ਕਿ ਕਾਸਨਾ ਥਾਣਾ ਖੇਤਰ ਦੀ ਐਨਐਸਜੀ ਕਲੋਨੀ  ਦੇ ਇਕ ਫਲੈਟ ਵਿਚ ਕਿਰਾਏ ਉਤੇ ਰਹਿਣ ਵਾਲੇ 65 ਸਾਲ ਦਾ ਨਰਾਇਣ ਸਿੰਘ ਨੇ ਪੰਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਉਹ ਘਰ ਵਿਚ ਇਕੱਲੇ ਰਹਿੰਦੇ ਸਨ। ਉਨ੍ਹਾਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੇ ਫਲੈਟ ਤੋਂ ਬਦਬੂ ਆਉਣ ਲੱਗੀ ਤਾਂ ਗੁਆਢੀਆਂ ਨੇ ਪੁਲਿਸ ਨੂੰ ਸੂਚਨਾ ਦਿਤੀ।

ਮੌਕੇ ਉਤੇ ਪਹੁੰਚੀ ਪੁਲਿਸ ਘਰ ਦਾ ਦਰਵਾਜਾ ਤੋੜ ਕੇ ਅੰਦਰ ਗਈ ਅਤੇ ਫਾਹਾ ਲਏ ਮ੍ਰਿਤਕ ਨੂੰ ਹੇਠਾਂ ਉਤਾਰਿਆ। ਸ਼ਰਮਾ ਨੇ ਕਿਹਾ ਕਿ ਪਹਿਲਾਂ ਦ੍ਰਿਸ਼ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਬਜ਼ੁਰਗ ਨੇ ਕਰੀਬ ਇਕ ਹਫ਼ਤੇ ਪਹਿਲਾਂ ਆਤਮ ਹੱਤਿਆ ਕੀਤੀ ਸੀ। ਹਾਲਾਂਕਿ ਉਹ ਘਰ ਉਤੇ ਇਕੱਲਾ ਰਹਿੰਦਾ ਸੀ  ਇਸ ਲਈ ਇਸ ਗੱਲ ਦੀ ਜਾਣਕਾਰੀ ਕਿਸੇ ਨੂੰ ਨਹੀਂ ਮਿਲ ਸਕੀ। ਉਨ੍ਹਾਂ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Location: India, Uttar Pradesh, Noida

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement