ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਦਾ ਵੱਡਾ ਐਲਾਨ -ਪੂਰੇ ਭਾਰਤ ’ਚ ਮੁਫਤ ਦਿੱਤੀ ਜਾਵੇਗੀ ਕੋਰੋਨਾ ਵੈਕਸੀਨ
Published : Jan 2, 2021, 1:15 pm IST
Updated : Jan 2, 2021, 1:16 pm IST
SHARE ARTICLE
Health Minister Harsh Vardhan
Health Minister Harsh Vardhan

ਕੋਰੋਨਾ ਟੀਕਾ ਸਿਰਫ ਦਿੱਲੀ ਹੀ ਨਹੀਂ ਬਲਕਿ ਦੇਸ਼ ਭਰ ਦੇ ਹਰ ਭਾਰਤੀ ਨੂੰ ਮੁਫਤ ਦਿੱਤਾ ਜਾਵੇਗਾ।

ਨਵੀਂ ਦਿੱਲੀ - ਦੇਸ਼ ਵਿਚ ਕੋਰੋਨਾ ਟੀਕੇ ਦੀ ਡਰਾਈ ਰਨ ਸ਼ੁਰੂ ਹੋ ਹੋ ਗਿਆ ਹੈ ਤੇ ਇਸ ਵਿਚਕਾਰ ਸਿਹਤ ਮੰਤਰੀ ਡਾ: ਹਰਸ਼ਵਰਧਨ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਟੀਕਾ ਪੂਰੇ ਦੇਸ਼ ਵਿਚ ਮੁਫਤ ਲਗਾਇਆ ਜਾਵੇਗਾ। ਦਿੱਲੀ ਵਿੱਚ ਕੋਰੋਨਾ ਟੀਕਾਕਰਣ ਦੇ ਡਰਾਈ ਰਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਸ਼ਵਰਧਨ ਨੇ ਕਿਹਾ ਕਿ ਸਿਰਫ ਦਿੱਲੀ ਹੀ ਨਹੀਂ, ਪੂਰੇ ਦੇਸ਼ ਵਿੱਚ ਕੋਰੋਨਾ ਟੀਕਾ ਮੁਫਤ ਵਿੱਚ ਲਗਾਇਆ ਜਾਵੇਗਾ।

 

 

ਜਾਣਕਾਰੀ ਅਨੁਸਾਰ ਕੇਂਦਰੀ ਸਿਹਤ ਮੰਤਰੀ ਡਾ: ਹਰਸ਼ਵਰਧਨ ਨੇ ਕੋਰੋਨਾ ਟੀਕੇ ਦੀ ਡਰਾਈ ਰਨ ਦੌਰੇ ਦਾ ਜਾਇਜ਼ਾ ਲੈਣ ਲਈ ਦਿੱਲੀ ਦੇ ਜੀਟੀਬੀ ਹਸਪਤਾਲ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ, ‘ਕੋਰੋਨਾ ਟੀਕਾ ਸਿਰਫ ਦਿੱਲੀ ਹੀ ਨਹੀਂ ਬਲਕਿ ਦੇਸ਼ ਭਰ ਦੇ ਹਰ ਭਾਰਤੀ ਨੂੰ ਮੁਫਤ ਦਿੱਤਾ ਜਾਵੇਗਾ। ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਅਫਵਾਹਾਂ ਨੂੰ ਨਜ਼ਰ ਅੰਦਾਜ਼ ਨਾ ਕਰਨ।

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਵੀ ਲੋਕਾਂ ਨੂੰ ਟੀਕੇ ਬਾਰੇ ਅਫਵਾਹਾਂ ਤੋਂ ਬਚਣ ਦੀ ਅਪੀਲ ਕਰ ਚੁੱਕੇ ਹਨ।  ਟੀਕੇ ਦੀ ਸੁਰੱਖਿਆ ਅਤੇ ਪ੍ਰਭਾਵਸ਼ੀਲਤਾ ਨੂੰ ਯਕੀਨੀ ਬਣਾਉਣਾ ਸਾਡੀ ਪਹਿਲੀ ਤਰਜੀਹ ਹੈ।  ਪੋਲੀਓ ਦੇ ਖਾਤਮੇ ਲਈ ਟੀਕਾਕਰਨ ਸਮੇਂ ਹਰ ਤਰ੍ਹਾਂ ਦੀਆਂ ਅਫਵਾਹਾਂ ਫੈਲੀਆਂ ਸਨ ਪਰ ਲੋਕਾਂ ਨੇ ਟੀਕਾ ਲਗਵਾ ਲਿਆ ਅਤੇ ਹੁਣ ਭਾਰਤ ਪੋਲੀਓ ਮੁਕਤ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement