ਕਿਸਾਨਾਂ ਦੇ ਹੱਕ ਚ ਗੱਜੀ ਅਦਾਕਾਰਾ ਸਾਵਨ ਰੂਪੋਵਾਲੀ ਦਿੱਤੀ ਕੇਂਦਰ ਨੂੰ ਸਿੱਧੀ ਚਿਤਾਵਨੀ
Published : Jan 2, 2021, 10:03 pm IST
Updated : Jan 2, 2021, 10:03 pm IST
SHARE ARTICLE
 Sawan Rupowali
Sawan Rupowali

ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਅੰਨਦਾਤੇ ਨੂੰ ਕੜਾਕੇ ਦੀ ਠੰਢ ਵਿੱਚ ਮਰਨ ਲਈ ਮਜਬੂਰ ਕਰ ਰਹੀ ਹੈ,

 ਨਵੀਂ ਦਿੱਲੀ,  (ਮਨੀਸ਼ਾ ) : ਕੇਂਦਰ ਸਰਕਾਰ ਨੂੰ ਦੇਸ਼ ਦੇ ਅੰਨਦਾਤਾ ਦੀ ਆਵਾਜ਼ ਨੂੰ ਗੰਭੀਰਤਾ ਨਾਲ ਸੁਣਨਾ ਚਾਹੀਦਾ ਹੈ ਤਾਂ ਜੋ ਕਿਸਾਨ ਨਾਂ ਦੇ ਹੱਕਾਂ ਦੀ ਗੱਲ ਹੋ ਸਕੀ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਅਦਾਕਾਰ ਸਾਵਨ ਰੂਪੋਵਾਲੀ ਨੇ ਦਿੱਲੀ ਬਾਰਡਰ ‘ਤੇ ਪਹੁੰਚ ਕੇ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦਿਆਂ ਪਰਗਟ ਕੀਤਾ। 

photophotoਸਾਵਣ ਰੂਪੋਵਾਲੀ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਅੰਨਦਾਤੇ ਨੂੰ ਕੜਾਕੇ ਦੀ ਠੰਢ ਵਿੱਚ ਮਰਨ ਲਈ ਮਜਬੂਰ ਕਰ ਰਹੀ ਹੈ, ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਆਪਣੇ ਹੱਕਾਂ ਦੀ ਲੜਾਈ ਲੜ ਰਿਹਾ ਹੈ । ਕੇਂਦਰ ਸਰਕਾਰ ਉਨ੍ਹਾਂ ਦੇ ਸੰਘਰਸ਼ ਨੂੰ ਅਣਗੌਲਿਆ ਕਰ ਰਹੀ ਹੈ ।ਜੋ ਬਹੁਤ ਹੀ ਮੰਦਭਾਗਾ ਹੈ ।

 Sawan Rupowali Sawan Rupowaliਅਦਾਕਾਰ ਨੇ ਕਿਹਾ ਕਿ ਨਵਾਂ ਸਾਲ ਚੜ੍ਹ ਗਿਆ ਹੈ ਮੈਂ  ਕਿਸਾਨਾਂ ਲਈ ਦੁਆ ਕਰਦੀ ਹਾਂ ਕਿ ਉਨ੍ਹਾਂ ਦਾ ਮਸਲਾ ਜਲਦ ਹੱਲ ਹੋ ਜਾਵੇ ਤਾਂ ਜੋ ਕਿਸਾਨ ਆਪਣੇ ਘਰਾਂ ਨੂੰ  ਪਰਤ ਸਕਣ , ਉਨ੍ਹਾਂ ਕਿਹਾ ਕਿ ਸਰਕਾਰ ਅੰਨਦਾਤੇ ਦਾ ਸਤਿਕਾਰ ਨਹੀਂ ਕਰਦੀ ਇਸ ਲਈ ਉਨ੍ਹਾਂ ਦੀ ਮੰਗਾਂ ਨੂੰ ਨਹੀਂ ਮੰਨ ਰਹੀ , ਜਦ ਕਿ ਸਰਕਾਰ ਨੂੰ ਕਿਸਾਨਾਂ ਦੀ ਮੰਗ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ । ਅਦਾਕਾਰਾ ਨੇ ਕਿਹਾ ਕਿ ਪੰਜਾਬ ਦੇ ਯੂਥ ਨੂੰ ਸਰਕਾਰਾਂ ਅਤੇ ਮੀਡੀਆ ਨਸ਼ੇੜੀ ਗੈਂਗਸਟਰ ਕਹਿ ਕੇ ਭੰਡਿਆ ਰਿਹਾ ਸੀ

photophotoਅੱਜ ਉਹੀ ਨੌਜਵਾਨਾਂ ਨੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼  ਕਰ ਰਹੇ ਹਨ ਜੋ ਸਾਡੇ ਸਾਰੇ ਪੰਜਾਬੀਆਂ ਲਈ ਮਾਣ ਦੀ ਗੱਲ ਹੈ । ਅਦਾਕਾਰ ਨੇ ਕਿਹਾ ਕਿ ਪੰਜਾਬੀ ਕਲਾਕਾਰ ਅਤੇ ਅਦਾਕਾਰਾਂ ਵੱਲੋਂ ਕਿਸਾਨੀ ਸੰਘਰਸ਼ ਵਿੱਚ ਪਾਇਆ ਯੋਗਦਾਨ ਬਹੁਤ ਅਹਿਮ ਅਤੇ ਸ਼ਲਾਘਾਯੋਗ ਹੈ ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਖ਼ੁਸ਼ਹਾਲ ਹੈ ਤਾਂ ਗਾਇਕ ਵੀ ਖੁਸ਼ਹਾਲ ਹਨ, ਇਸ ਲਈ ਕਲਾਕਾਰਾਂ , ਅਦਾਕਾਰਾਂ ਅਤੇ ਕਿਸਾਨਾਂ ਦਾ ਸਾਂਝਾ ਸੰਘਰਸ਼ ਹੈ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement