ਕੈਮੂਰ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਲੋਕਾਂ ਦੀ ਮੌਕੇ 'ਤੇ ਮੌਤ, ਚਾਲਕ ਗੰਭੀਰ ਰੂਪ 'ਚ ਜ਼ਖ਼ਮੀ
Published : Jan 2, 2021, 9:45 am IST
Updated : Jan 2, 2021, 9:47 am IST
SHARE ARTICLE
ACCIDENT
ACCIDENT

ਗੁੱਸੇ 'ਚ ਆਏ ਲੋਕਾਂ ਨੇ ਸੜਕ ਨੂੰ ਜਾਮ ਕਰਕੇ ਮੁਆਵਜ਼ਾ ਦੇਣ ਦੀ ਮੰਗ ਕੀਤੀ।

ਕੈਮੂਰ: ਸਾਲ 2021 ਦੇ ਪਹਿਲੇ ਦਿਨ ਅਤੇ ਕੈਮੂਰ ਜ਼ਿਲ੍ਹੇ ਵਿੱਚ ਇੱਕ ਸੜਕ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ। ਉਥੇ ਦਾ ਨਜ਼ਾਰਾ ਵੇਖ ਕੇ ਸਭ ਦਾ ਦਿਲ ਕੰਬ ਗਿਆ। ਕੈਮੂਰ ਜ਼ਿਲ੍ਹੇ ਦੇ ਦੋ ਵੱਖ-ਵੱਖ ਪਿੰਡਾਂ ਦੇ ਪੰਜ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ  ਹੈ।  ਇਹ ਘਟਨਾ ਬਿਹਾਰ ਦੇ ਕੈਮੂਰ ਜ਼ਿਲ੍ਹੇ ਦੇ ਕੁਦਰਾ ਥਾਣਾ ਖੇਤਰ 'ਚ ਐਨਐਚ-30 ਦੇ ਕੈਥੀਆ ਦੇ ਕੋਲ ਮੈਜਿਕ ਤੇ ਟ੍ਰੈਕਟਰ 'ਚ ਭਿਆਨਕ ਟੱਕਰ ਹੋ ਗਈ।  

ਇਸ ਹਾਦਸੇ 'ਚ ਮੈਜਿਕ ਦੇ ਪਰਖੱਚੇ ਉੱਡ ਗਏ। ਮੈਜਿਕ ਸਵਾਰ ਪੰਜ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇੱਧਰ ਚਾਲਕ ਵੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਜਿਸ ਦਾ ਇਲਾਜ ਚਲ ਰਿਹਾ ਹੈ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਪੁਲਿਸ ਸੜਕ 'ਤੇ ਗਸ਼ਤ ਨਹੀਂ ਕਰਦੀ, ਘਟਨਾ ਤੋਂ 2 ਘੰਟੇ ਬਾਅਦ ਹੀ ਪੁਲਿਸ ਪ੍ਰਸ਼ਾਸਨ ਮੌਕੇ' ਤੇ ਪਹੁੰਚ ਗਿਆ। ਪੁਲਿਸ ਥਾਣਾ ਸਥਾਨ ਤੋਂ ਸਿਰਫ 10 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ, ਫਿਰ ਵੀ ਪੁਲਿਸ ਨੂੰ ਮੌਕੇ' ਤੇ ਪਹੁੰਚਣ ਵਿਚ ਬਹੁਤ ਦੇਰੀ ਲੱਗੀ।

ਘਟਨਾ ਦੀ ਸੂਚਨਾ ਮਿਲਣ ਦੇ ਬਾਵਜੂਦ ਪੁਲਿਸ ਦੇਰ ਰਾਤ ਘਟਨਾ ਸਥਾਨ 'ਤੇ ਪਹੁੰਚੀ। ਜਿਸ ਨਾਲ ਸਥਾਨਕ ਲੋਕਾਂ ਦਾ ਗੁੱਸਾ ਭੜਕ ਗਿਆ। ਗੁੱਸੇ 'ਚ ਆਏ ਲੋਕਾਂ ਨੇ ਸੜਕ ਨੂੰ ਜਾਮ ਕਰਕੇ ਮੁਆਵਜ਼ਾ ਦੇਣ ਦੀ ਮੰਗ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement