Bhajan Lal Sharma: ਕੜਾਕੇ ਦੀ ਠੰਢ ਵਿਚ ਸਵੇਰ ਦੀ ਸੈਰ 'ਤੇ ਨਿਕਲੇ ਰਾਜਸਥਾਨ ਦੇ ਨਵੇਂ ਬਣੇ ਮੁੱਖ ਮੰਤਰੀ; ਲੋਕਾਂ ਨਾਲ ਬੈਠ ਕੇ ਪੀਤੀ ਚਾਹ
Published : Jan 2, 2024, 2:15 pm IST
Updated : Jan 2, 2024, 2:15 pm IST
SHARE ARTICLE
Rajasthan CM Bhajanlal Sharma
Rajasthan CM Bhajanlal Sharma

ਇਕ ਬੁਲਾਰੇ ਨੇ ਦਸਿਆ ਕਿ ਸੰਘਣੀ ਧੁੰਦ ਦੇ ਵਿਚਕਾਰ ਸ਼ਰਮਾ ਸਵੇਰੇ ਜੈਪੁਰ ਦੇ ਮਾਨਸਰੋਵਰ ਸਥਿਤ ਸਿਟੀ ਪਾਰਕ ਵਿਚ ਸੈਰ ਕਰਨ ਲਈ ਗਏ ਸਨ।

Bhajan Lal Sharma:  ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਮੰਗਲਵਾਰ ਸਵੇਰੇ ਮਾਨਸਰੋਵਰ ਖੇਤਰ ਦੇ ਸਿਟੀ ਪਾਰਕ ਵਿਚ ਸੈਰ ਕਰਨ ਗਏ ਅਤੇ ਉਨ੍ਹਾਂ ਨੇ ਉਥੇ ਰਹਿ ਰਹੇ ਲੋਕਾਂ ਨਾਲ ਗੱਲਬਾਤ ਕੀਤੀ। ਰਾਜਸਥਾਨ ਵਿਚ ਇਨ੍ਹੀਂ ਦਿਨੀਂ ਕੜਾਕੇ ਦੀ ਠੰਢ ਅਤੇ ਧੁੰਦ ਦਾ ਕਹਿਰ ਜਾਰੀ ਹੈ।

ਇਕ ਬੁਲਾਰੇ ਨੇ ਦਸਿਆ ਕਿ ਸੰਘਣੀ ਧੁੰਦ ਦੇ ਵਿਚਕਾਰ ਸ਼ਰਮਾ ਸਵੇਰੇ ਜੈਪੁਰ ਦੇ ਮਾਨਸਰੋਵਰ ਸਥਿਤ ਸਿਟੀ ਪਾਰਕ ਵਿਚ ਸੈਰ ਕਰਨ ਲਈ ਗਏ ਸਨ। ਇਸ ਦੌਰਾਨ ਉਨ੍ਹਾਂ ਲੋਕਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਫਿੱਟ ਇੰਡੀਆ’ ਮੁਹਿੰਮ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਅਹਿਮ ਯੋਗਦਾਨ ਪਾਉਣ ਦਾ ਸੁਨੇਹਾ ਦਿਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸਵੇਰ ਦੀ ਸੈਰ ਲਈ ਨਿਕਲੇ ਕਈ ਲੋਕ ਸ਼ਰਮਾ ਨਾਲ ਸੈਰ ਕਰਦੇ ਦੇਖੇ ਗਏ। ਕਈ ਲੋਕਾਂ ਨੇ ਉਨ੍ਹਾਂ ਨਾਲ ਤਸਵੀਰਾਂ ਵੀ ਖਿਚਵਾਈਆਂ। ਮੁੱਖ ਮੰਤਰੀ ਨੇ ਲੋਕਾਂ ਨੂੰ ਕਿਹਾ ਕਿ ਨਵੇਂ ਸਾਲ ਦੀ ਸਵੇਰ ਨੂੰ ਪ੍ਰਧਾਨ ਮੰਤਰੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ਵਿਚ ਤੰਦਰੁਸਤ ਰਹਿਣ ਦਾ ਸੰਦੇਸ਼ ਵੀ ਦਿਤਾ ਸੀ, ਇਸ ਲਈ ਹਰੇਕ ਵਿਅਕਤੀ ਨੂੰ ‘ਸਰੀਰਕ ਗਤੀਵਿਧੀਆਂ’ ਨੂੰ ਉਤਸ਼ਾਹਤ ਕਰਨਾ ਚਾਹੀਦਾ ਹੈ।

(For more Punjabi news apart from Rajasthan CM Bhajanlal Sharma morning walk news, stay tuned to Rozana Spokesman)

Location: India, Rajasthan, Jaipur

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement