ਭਾਰਤੀ ਚੋਣ ਕਮਿਸ਼ਨ ਨੇ 'ਸੰਯੁਕਤ ਸਮਾਜ ਮੋਰਚਾ' ਨੂੰ ਪਾਰਟੀ ਵਜੋਂ ਦਿੱਤੀ ਮਨਜ਼ੂਰੀ
Published : Feb 2, 2022, 9:16 am IST
Updated : Feb 2, 2022, 9:16 am IST
SHARE ARTICLE
Election Commission of India approves 'Samyukta Samaj Morcha' as a party
Election Commission of India approves 'Samyukta Samaj Morcha' as a party

ਸੰਯੁਕਤ ਸਮਾਜ ਮੋਰਚਾ ਦੇ ਬੁਲਾਰੇ ਰਵਨੀਤ ਸਿੰਘ ਬਰਾੜ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਨੇ ਸੰਯੁਕਤ ਸਮਾਜ ਮੋਰਚਾ ਨੂੰ ਇਕ ਪਾਰਟੀ ਦੇ ਨਾਂ ਵਜੋਂ ਮਨਜ਼ੂਰੀ ਦੇ ਦਿੱਤੀ ਹੈ। ਸੰਯੁਕਤ ਸਮਾਜ ਮੋਰਚਾ ਦੇ ਬੁਲਾਰੇ ਰਵਨੀਤ ਸਿੰਘ ਬਰਾੜ ਨੇ ਟਵੀਟ ਜ਼ਰੀਏ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਉਹਨਾਂ ਕਿਹਾ ਕਿ ਇਹ ਪੰਜਾਬੀਆਂ ਦੀ ਜਿੱਤ ਹੋਈ ਹੈ।

TweetTweet

ਰਵਨੀਤ ਬਰਾੜ ਨੇ ਲਿਖਿਆ, "ਪੰਜਾਬੀਆਂ ਦੀ ਜਿੱਤ ਹੋਈ। ਭਾਰਤੀ ਚੋਣ ਕਮਿਸ਼ਨ ਨੇ 'ਸੰਯੁਕਤ ਸਮਾਜ ਮੋਰਚਾ' ਨੂੰ ਪਾਰਟੀ ਦੇ ਨਾਂ ਵਜੋਂ ਮਨਜ਼ੂਰੀ ਦਿੱਤੀ, ਦੇਰ ਆਏ , ਦਰੁਸਤ ਆਏ॥" ਕਿਸਾਨਾਂ ਨੂੰ ਇਹ ਮਾਨਤਾ ਉਦੋਂ ਮਿਲੀ ਹੈ ਜਦੋਂ ਨਾਮਜ਼ਦਗੀ ਦੇ ਆਖਰੀ ਦਿਨ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰਾਂ ਨੇ ਆਜ਼ਾਦ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।

Sanyukt Samaj Morcha candidates will contest Independent Sanyukt Samaj Morcha

ਮਾਨਤਾ ਮਿਲਣ ਤੋਂ ਬਾਅਦ ਇਸ ਦੇ ਸਮੇਂ ਨੂੰ ਲੈ ਕੇ ਮੋਰਚੇ ਵਲੋਂ ਸਵਾਲ ਚੁੱਕੇ ਜਾ ਰਹੇ ਹਨ। ਹੁਣ ਸੰਯੁਕਤ ਸਮਾਜ ਮੋਰਚੇ ਵੱਲੋਂ ਜਿਸ ਨੂੰ ਵੀ ਮੰਗ ਪੱਤਰ ਦਿੱਤਾ ਜਾਵੇਗਾ, ਉਹਨਾਂ ਨੂੰ ਇਕੋ ਜਿਹਾ ਚੋਣ ਨਿਸ਼ਾਨ ਮਿਲੇਗਾ ਅਤੇ ਇਸ ਸਬੰਧੀ ਜਲਦੀ ਹੀ ਫੈਸਲਾ ਆਉਣ ਦੀ ਉਮੀਦ ਹੈ।


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement