Jammu Kashmir Earthquake: ਭੂਚਾਲ ਦੇ ਝਟਕਿਆਂ ਨਾਲ ਹਿੱਲਿਆ ਜੰਮੂ-ਕਸ਼ਮੀਰ, 4.6 ਮਾਪੀ ਗਈ ਤੀਬਰਤਾ 
Published : Feb 2, 2026, 8:26 am IST
Updated : Feb 2, 2026, 8:26 am IST
SHARE ARTICLE
Jammu Kashmir Earthquake
Jammu Kashmir Earthquake

Jammu Kashmir Earthquake: ਡਰੇ ਲੋਕ ਘਰਾਂ ਵਿਚੋਂ ਆਏ ਬਾਹਰ, ਸਵੇਰੇ 5:35 ਵਜੇ ਆਇਆ ਭੂਚਾਲ 

ਜੰਮੂ-ਕਸ਼ਮੀਰ ਦੇ ਬਾਰਾਮੂਲਾ ਵਿੱਚ ਅੱਜ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 4.6 ਮਾਪੀ ਗਈ। ਭੂ-ਵਿਗਿਆਨੀਆਂ ਨੇ ਦੱਸਿਆ ਕਿ ਭੂਚਾਲ ਸਵੇਰੇ 5:35 ਵਜੇ ਆਇਆ, ਜਿਸ ਕਾਰਨ ਇਲਾਕੇ ਦੇ ਵਸਨੀਕਾਂ ਵਿੱਚ ਦਹਿਸ਼ਤ ਫੈਲ ਗਈ ਤੇ ਡਰਦੇ ਆਪਣੇ ਘਰਾਂ ਵਿਚੋਂ ਬਾਹਰ ਆ ਗਏ।

ਵਿਗਿਆਨੀਆਂ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਬਾਰਾਮੂਲਾ ਜ਼ਿਲ੍ਹੇ ਦੇ ਪੱਟਨ ਖੇਤਰ ਵਿੱਚ ਸੀ। ਉਨ੍ਹਾਂ ਕਿਹਾ ਕਿ ਭੂਚਾਲ ਦੇ ਝਟਕੇ ਇੰਨੇ ਤੇਜ਼ ਸਨ ਕਿ ਉਨ੍ਹਾਂ ਨੂੰ ਉੱਤਰੀ ਭਾਰਤ ਦੇ ਹੋਰ ਰਾਜਾਂ ਵਿੱਚ ਵੀ ਮਹਿਸੂਸ ਕੀਤਾ ਗਿਆ। ਰਾਹਤ ਦੀ ਗੱਲ ਹੈ ਕਿ ਇਸ ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਸਥਾਨਕ ਲੋਕਾਂ ਨੇ ਦੱਸਿਆ ਕਿ ਭੂਚਾਲ ਕੁਝ ਸਕਿੰਟਾਂ ਤੱਕ ਰਿਹਾ, ਅਤੇ ਲੋਕ ਡਰ ਗਏ ਕਿਉਂਕਿ ਉਨ੍ਹਾਂ ਦੇ ਘਰਾਂ ਦੀਆਂ ਖਿੜਕੀਆਂ ਅਤੇ ਦਰਵਾਜ਼ੇ ਹਿੱਲ ਰਹੇ ਸਨ।
ਭੂਚਾਲ ਤੋਂ ਬਾਅਦ, ਜ਼ਿਲ੍ਹਾ ਪ੍ਰਸ਼ਾਸਨ ਅਤੇ ਆਫ਼ਤ ਪ੍ਰਬੰਧਨ ਟੀਮਾਂ ਹਰਕਤ ਵਿੱਚ ਆ ਗਈਆਂ ਅਤੇ ਕਮਜ਼ੋਰ ਖੇਤਰਾਂ ਦੀ ਨਿਗਰਾਨੀ ਕਰਨੀ ਸ਼ੁਰੂ ਕਰ ਦਿੱਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement