ਪੰਜਾਬੀਆਂ 'ਚ ਖੁਸ਼ੀ ਦੀ ਲ਼ਹਿਰ, ਨਵਜੋਤ ਸਿੱਧੂ ਨੂੰ ਲੈ ਕੇ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ
Published : Mar 2, 2020, 8:31 am IST
Updated : Apr 9, 2020, 8:57 pm IST
SHARE ARTICLE
Photo
Photo

ਭਗਵੰਤ ਮਾਨ ਨੇ ਦਿਤਾ ਸਿੱਧੂ ਨੂੰ 'ਆਪ' 'ਚ ਆਉਣ ਦਾ ਖੁਲ੍ਹਾ ਸੱਦਾ, ਕਿਹਾ, ਸੱਭ ਤੋਂ ਪਹਿਲਾਂ 'ਜੀ ਆਇਆਂ' ਕਹਾਂਗਾ

ਚੰਡੀਗੜ੍ਹ : 'ਆਪ' ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਨੂੰ ਪੰਜਾਬ 'ਚ ਇੰਚਾਰਜ ਬਣਾਇਆ ਗਿਆ ਹੈ। ਉਨ੍ਹਾਂ  ਨਵਜੋਤ ਸਿੱਧੂ ਸਣੇ ਹੋਰ ਲੀਡਰਾਂ ਨੂੰ ਵੀ ਪਾਰਟੀ 'ਚ ਸ਼ਾਮਲ ਹੋਣ ਦਾ ਸੱਦਾ ਦਿਤਾ ਹੈ। ਇਸ ਐਲਾਨ ਦੇ ਨਾਲ ਹੀ 'ਆਪ' ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਵੀ ਸਰਗਰਮ ਹੋ ਗਏ ਹਨ।

ਉਨ੍ਹਾਂ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ 'ਚ ਆਉਣ ਲਈ ਨਾ ਸਿਰਫ਼ ਖੁਲ੍ਹਾ ਸੱਦਾ ਹੀ ਦਿਤਾ ਬਲਕਿ ਇਥੋਂ ਤਕ ਕਹਿ ਦਿਤਾ ਕਿ ਸੱਭ ਤੋਂ ਪਹਿਲਾਂ ਉਹ ਸਿੱਧੂ ਨੂੰ ਜੀ ਆਇਆਂ ਨੂੰ ਕਹਿਣਗੇ। ਭਗਵੰਤ ਮਾਨ ਵਲੋਂ ਚੰਡੀਗੜ੍ਹ 'ਚ ਪ੍ਰੈੱਸ ਕਾਨਫ਼ਰੰਸ ਕੀਤੀ ਗਈ, ਜਿਥੇ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਦੇ ਸੋਹਲੇ ਗਾਉਂਦੇ ਹੋਏ ਕਿਹਾ ਕਿ ਜੇਕਰ ਸਿੱਧੂ ਉਨ੍ਹਾਂ ਦੀ ਪਾਰਟੀ 'ਚ ਸ਼ਾਮਲ ਹੁੰਦੇ ਹਨ ਤਾਂ ਉਹ ਉਨ੍ਹਾਂ ਦਾ ਵੈਲਕਮ ਕਰਨਗੇ।

ਪ੍ਰੈੱਸ ਕਾਨਫ਼ਰੰਸ ਦੌਰਾਨ ਭਗਵੰਤ ਮਾਨ ਨੇ ਗੁਰਤੇਜ ਪੰਨੂੰ ਨੂੰ ਆਮ ਆਦਮੀ ਪਾਰਟੀ 'ਚ ਸ਼ਾਮਲ ਕੀਤਾ। ਗੁਰਤੇਜ ਪੰਨੂੰ ਵਿਦਿਆਰਥੀ ਲੀਡਰ ਹਨ ਅਤੇ ਉਹ ਅਨੁਰਾਗ ਠਾਕੁਰ ਨਾਲ ਭਾਜਪਾ 'ਚ ਰਹਿ ਚੁੱਕੇ ਹਨ। ਇਸ ਦੌਰਾਨ 'ਆਪ' ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ 'ਚ ਆਉਣ ਦੀ ਪੇਸ਼ਕਸ਼ ਬਾਰੇ ਭਗਵੰਤ ਮਾਨ ਨੇ ਕਿਹਾ ਕਿ ਉਹ ਤਾਂ ਖ਼ੁਦ ਨਵਜੋਤ ਸਿੰਘ ਸਿੱਧੂ ਦੇ ਫੈਨ ਹਨ।

ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਸ਼ੋਅ 'ਲਾਫ਼ਟਰ ਚੈਲੰਜ' 'ਚ ਮੇਰੇ ਜੱਜ ਰਹੇ ਸਨ, ਕਦੇ ਵੀ ਕੋਈ ਬੰਦਾ ਅਪਣੇ ਮਾਂ-ਪਿਓ ਅਤੇ ਰਾਇਲ ਮਾਡਲ ਤੋਂ ਵੱਡਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਜਦੋਂ ਮੈਚ 'ਚ ਸਿੱਧੂ ਆਉਟ ਹੋ ਜਾਂਦੇ ਸਨ ਤਾਂ ਉਹ ਟੀ. ਵੀ. ਹੀ ਬੰਦ ਕਰ ਦਿੰਦੇ ਸਨ। ਸਿੱਧੂ ਬੇਹੱਦ ਇਮਾਨਦਾਰ ਸ਼ਖ਼ਸ ਹਨ।

ਉਨ੍ਹਾਂ ਕਿਹਾ ਕਿ ਮੈਂ ਤਾਂ ਸਾਰੇ ਪੰਜਾਬ ਨੂੰ ਚਾਹੁੰਦਾ ਹਾਂ ਕਿ ਇਕੱਠੇ ਹੋ ਜਾਉ। ਭਗਵੰਤ ਮਾਨ ਨੇ ਕਿਹਾ ਕਿ ਮੈਂ ਤਾਂ ਸਿੱਧੂ ਨੂੰ ਵੀ ਆਫ਼ਰ ਕੀਤਾ ਸੀ। ਉਨ੍ਹਾਂ ਕਿਹਾ ਕਿ ਜੇਕਰ ਸਿੱਧੂ 'ਆਪ' 'ਚ ਸ਼ਾਮਲ ਹੁੰਦੇ ਹਨ ਤਾਂ ਸੱਭ ਤੋਂ ਪਹਿਲਾਂ ਮੈਂ ਉਨ੍ਹਾਂ ਦਾ ਵੈੱਲਕਮ ਕਰਾਂਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement