Kolkata News : ਖੱਬੇਪੱਖੀ ਅਤੇ ਉਦਾਰਵਾਦੀ ਹਿੰਦੂਆਂ ਲਈ ਸੱਭ ਤੋਂ ਵੱਡਾ ਖਤਰਾ: ਹਿਮੰਤ ਬਿਸਵਾ ਸਰਮਾ 

By : BALJINDERK

Published : Mar 2, 2025, 8:12 pm IST
Updated : Mar 2, 2025, 8:12 pm IST
SHARE ARTICLE
ਅਸਾਮ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ
ਅਸਾਮ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ

Kolkata News : ਕਿਹਾ, ਮੁਸਲਮਾਨ ਜਾਂ ਈਸਾਈ ਕਦੇ ਵੀ ਹਿੰਦੂਆਂ ਲਈ ਖਤਰਾ ਨਹੀਂ,ਹਿੰਦੂਆਂ ਨੂੰ ਕਮਜ਼ੋਰ ਕਰਨ ਵਾਲਿਆਂ ਨੂੰ ਅਪਣੇ ਹੀ ਸਮਾਜ ਨਾਲ ਸਬੰਧਤ ਦਸਿਆ

Kolkata News in Punjabi : ਅਸਾਮ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਨੇ ਐਤਵਾਰ ਨੂੰ ਦੋਸ਼ ਲਾਇਆ ਕਿ ਖੱਬੇਪੱਖੀ ਅਤੇ ਉਦਾਰਵਾਦੀ ਹਿੰਦੂਆਂ ਲਈ ਸੱਭ ਤੋਂ ਵੱਡਾ ਖਤਰਾ ਹਨ। ਸਰਮਾ ਨੇ ਦਾਅਵਾ ਕੀਤਾ ਕਿ ਮੁਸਲਮਾਨ ਜਾਂ ਈਸਾਈ ਕਦੇ ਵੀ ਹਿੰਦੂਆਂ ਲਈ ਖਤਰਾ ਨਹੀਂ ਹਨ, ਪਰ ਜੋ ਹਿੰਦੂਆਂ ਨੂੰ ਕਮਜ਼ੋਰ ਕਰਦੇ ਹਨ ਉਹ ਅਪਣੇ ਸਮਾਜ ਨਾਲ ਸਬੰਧਤ ਹਨ। 

ਉਨ੍ਹਾਂ ਕਿਹਾ, ‘‘ਮੇਰਾ ਮੰਨਣਾ ਹੈ ਕਿ ਖੱਬੇਪੱਖੀ ਅਤੇ ਉਦਾਰਵਾਦੀ ਹਿੰਦੂਆਂ ਲਈ ਸੱਭ ਤੋਂ ਵੱਡਾ ਖਤਰਾ ਹਨ।’’ ਉਨ੍ਹਾਂ ਕਿਹਾ ਕਿ ਪਛਮੀ ਬੰਗਾਲ ’ਚ ਹਿੰਦੂਆਂ ਨੂੰ ਕਮਜ਼ੋਰ ਕਰਨ ਦਾ ਰੁਝਾਨ ਪਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਖੱਬੇਪੱਖੀ ਅਤੇ ਉਦਾਰਵਾਦੀਆਂ ਤੋਂ ਵਿਰਾਸਤ ’ਚ ਮਿਲਿਆ ਹੈ।

ਸ਼ਰਮਾ ਨੇ ਕਿਹਾ, ‘‘ਸਾਨੂੰ ਯਾਦ ਰਖਣਾ ਚਾਹੀਦਾ ਹੈ ਕਿ ਭਾਰਤ ਦੀ ਸਭਿਅਤਾ 5,000 ਸਾਲ ਤੋਂ ਵੱਧ ਪੁਰਾਣੀ ਹੈ ਅਤੇ ਇਹ 1947 ਵਿਚ ਦੇਸ਼ ਦੀ ਆਜ਼ਾਦੀ ਨਾਲ ਸ਼ੁਰੂ ਨਹੀਂ ਹੋਈ ਸੀ। ਭਾਰਤ ਸੁਭਾਵਕ ਤੌਰ ’ਤੇ ਧਰਮ ਨਿਰਪੱਖ ਰਾਸ਼ਟਰ ਹੈ ਅਤੇ ਕਿਸੇ ਨੂੰ ਵੀ ਇਸ ਨੂੰ ਸਹਿਣਸ਼ੀਲਤਾ ਅਤੇ ਭਾਈਚਾਰੇ ਦੇ ਗੁਣ ਸਿਖਾਉਣ ਦੀ ਜ਼ਰੂਰਤ ਨਹੀਂ ਹੈ।’’ ਉਨ੍ਹਾਂ ਨੇ ਅਪਣੇ ‘ਐਕਸ’ ਹੈਂਡਲ ’ਤੇ ਅਪਣੇ ਸਬੰਧਤ ਵੀਡੀਉ ਸਾਂਝੀ ਕੀਤੀ। 

ਉਨ੍ਹਾਂ ਕਿਹਾ, ‘‘ਜੇਕਰ ਰਾਹੁਲ ਗਾਂਧੀ ਜਾਂ ਮਮਤਾ ਬੈਨਰਜੀ ਸੋਚਦੇ ਹਨ ਕਿ ਹਿੰਦੂਆਂ ਦੀ ਹੋਂਦ ਖਤਮ ਹੋ ਜਾਵੇਗੀ ਤਾਂ ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਹਿੰਦੂ ਹਮੇਸ਼ਾ ਮੌਜੂਦ ਰਹਿਣਗੇ।’’ 

(For more news apart from Biggest threat to leftist and liberal Hindus: Himant Biswa Sarma News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement