PM Modi ਮੋਦੀ ਨੇ ਯੂ.ਏ.ਈ. ਦੇ ਰਾਸ਼ਟਰਪਤੀ ਤੇ ਇਜ਼ਰਾਈਲੀ ਪ੍ਰਧਾਨ ਮੰਤਰੀ ਨਾਲ ਕੀਤੀ ਗੱਲਬਾਤ
Published : Mar 2, 2026, 10:56 am IST
Updated : Mar 2, 2026, 10:56 am IST
SHARE ARTICLE
PM Modi holds talks with UAE President and Israeli Prime Minister
PM Modi holds talks with UAE President and Israeli Prime Minister

ਹਮਲਿਆਂ ਦੌਰਾਨ ਮਾਰੇ ਗਏ ਲੋਕਾਂ ਪ੍ਰਤੀ ਪ੍ਰਗਟਾਈ ਡੂੰਘੀ ਹਮਦਰਦੀ

ਨਵੀਂ ਦਿੱਲੀ : ਪੱਛਮੀ ਏਸ਼ੀਆ ਵਿਚ ਵਧੇ ਫੌਜੀ ਤਣਾਅ ਦੇ ਚਲਦਿਆਂ ਸਥਿਤੀ ਗੰਭੀਰ ਹੁੰਦੀ ਜਾ ਰਹੀ ਹੈ। ਸੰਯੁਕਤ ਅਰਬ ਅਮੀਰਾਤ 'ਤੇ ਈਰਾਨ ਦੇ ਵਧਦੇ ਹਮਲਿਆਂ ਨੇ ਖੇਤਰੀ ਸੁਰੱਖਿਆ ਬਾਰੇ ਚਿੰਤਾਵਾਂ ਵਧਾ ਦਿੱਤੀਆਂ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂ.ਏ.ਈ. ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਅਤੇ ਫਿਰ ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਫ਼ੋਨ 'ਤੇ ਗੱਲ ਕੀਤੀ। ਗੱਲਬਾਤ ਦੌਰਾਨ ਉਨ੍ਹਾਂ ਨੇ ਸਥਿਤੀ ਬਾਰੇ ਪੁੱਛਗਿੱਛ ਕੀਤੀ ਅਤੇ ਭਾਰਤ ਦੀ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।

ਪ੍ਰਧਾਨ ਮੰਤਰੀ ਮੋਦੀ ਵੱਲੋਂ ਇਹ ਜਾਣਕਾਰੀ ਖੁਦ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਸਾਂਝੀ ਕਰਕੇ ਦਿੱਤੀ । ਪੋਸਟ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਗੱਲਬਾਤ ਦੌਰਾਨ ਉਨ੍ਹਾਂ ਨੇ ਖੇਤਰੀ ਸਥਿਤੀ 'ਤੇ ਚਰਚਾ ਕੀਤੀ ਅਤੇ ਭਾਰਤ ਦੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਨਾਗਰਿਕਾਂ ਦੀ ਸੁਰੱਖਿਆ ਨੂੰ ਸਭ ਤੋਂ ਵੱਡੀ ਤਰਜੀਹ ਦੱਸਿਆ ਅਤੇ ਟਕਰਾਅ ਨੂੰ ਜਲਦੀ ਰੋਕਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।

ਪ੍ਰਧਾਨ ਮੰਤਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਸਾਰੀਆਂ ਧਿਰਾਂ ਨੂੰ ਜਲਦੀ ਤੋਂ ਜਲਦੀ ਸ਼ਾਂਤੀ ਸਥਾਪਤ ਕਰਨੀ ਚਾਹੀਦੀ ਹੈ। ਉਨ੍ਹਾਂ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਇਦ ਨਾਲ ਗੱਲ ਕੀਤੀ। ਗੱਲਬਾਤ ਦੌਰਾਨ ਉਨ੍ਹਾਂ ਯੂ.ਏ.ਈ.'ਤੇ ਹੋਏ ਹਮਲਿਆਂ ਦੀ ਸਖ਼ਤ ਨਿੰਦਾ ਕੀਤੀ ਅਤੇ ਇਨ੍ਹਾਂ ਹਮਲਿਆਂ ਵਿਚ ਮਾਰੇ ਗਏ ਲੋਕਾਂ ਲਈ ਡੂੰਘੀ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਇਸ ਔਖੇ ਸਮੇਂ ਵਿਚ ਯੂ.ਏ.ਈ. ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਇਹ ਵੀ ਕਿਹਾ ਕਿ ਉਹ ਯੂ.ਏ.ਈ. ਵਿਚ ਰਹਿਣ ਵਾਲੇ ਭਾਰਤੀ ਭਾਈਚਾਰੇ ਦਾ ਧਿਆਨ ਰੱਖਣ ਲਈ ਰਾਸ਼ਟਰਪਤੀ ਦਾ ਧੰਨਵਾਦ ਕਰਦੇ ਹਨ।
 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement