Atishi Marlena: ਆਤਿਸ਼ੀ ਦਾ ਦਾਅਵਾ- ਚੋਣਾਂ ਤੋਂ ਪਹਿਲਾਂ ਗ੍ਰਿਫ਼ਤਾਰ ਕੀਤੇ ਜਾਣਗੇ 3 ਹੋਰ ਵੱਡੇ ਆਗੂ 
Published : Apr 2, 2024, 11:04 am IST
Updated : Apr 2, 2024, 11:04 am IST
SHARE ARTICLE
Atishi Marlena
Atishi Marlena

ਰਾਘਵ ਚੱਢਾ, ਸੌਰਭ ਭਰਦਵਾਜ, ਦੁਰਗੇਸ਼ ਪਾਠਕ ਤੇ ਮੇਰਾ ਨਾਮ ਸ਼ਾਮਲ ਹੈ

Atishi Marlena: ਨਵੀਂ ਦਿੱਲੀ - ਦਿੱਲੀ ਦੀ ਮੰਤਰੀ ਆਤਿਸ਼ੀ ਮਾਰਲੇਨਾ ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫ਼ਰੰਸ 'ਚ ਦਾਅਵਾ ਕੀਤਾ ਕਿ ਉਹਨਾਂ ਦੇ ਕਿਸੇ ਕਰੀਬੀ ਵਿਅਕਤੀ ਦੇ ਜ਼ਰੀਏ ਉਹਨਾਂ ਨੂੰ ਭਾਜਪਾ 'ਚ ਸ਼ਾਮਲ ਹੋਣ ਲਈ ਸੰਪਰਕ ਕੀਤਾ ਗਿਆ ਹੈ। ਆਤਿਸ਼ੀ ਨੇ ਦੱਸਿਆ ਕਿ ਉਹਨਾਂ ਨੂੰ ਕਿਹਾ ਗਿਆ ਹੈ ਕਿ ਤੁਸੀਂ ਆਪਣਾ ਸਿਆਸੀ ਕਰੀਅਰ ਬਚਾਓ ਜਾਂ ਜੇਲ੍ਹ ਜਾਣ ਲਈ ਤਿਆਰ ਰਹੋ। 

ਆਤਿਸ਼ੀ ਨੇ ਕਿਹਾ ਕਿ ਮੈਨੂੰ ਦੱਸਿਆ ਗਿਆ ਸੀ ਕਿ ਆਉਣ ਵਾਲੇ ਕੁਝ ਦਿਨਾਂ 'ਚ ਮੇਰੇ ਅਤੇ ਮੇਰੇ ਰਿਸ਼ਤੇਦਾਰਾਂ ਦੇ ਘਰ 'ਤੇ ਈਡੀ ਦੀ ਛਾਪੇਮਾਰੀ ਹੋਵੇਗੀ। ਉਸ ਤੋਂ ਬਾਅਦ ਸਾਨੂੰ ਸਾਰਿਆਂ ਨੂੰ ਸੰਮਨ ਭੇਜੇ ਜਾਣਗੇ ਅਤੇ ਉਸ ਤੋਂ ਬਾਅਦ ਜਲਦੀ ਹੀ ਸਾਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮੇਰੇ ਤੋਂ ਇਲਾਵਾ ‘ਆਪ’ ਦੇ ਸੰਸਦ ਮੈਂਬਰਾਂ ਰਾਘਵ ਚੱਢਾ, ਸੌਰਭ ਭਾਰਦਵਾਜ, ਦੁਰਗੇਸ਼ ਪਾਠਕ ਨੂੰ ਗ੍ਰਿਫ਼ਤਾਰ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ।

ਆਤਿਸ਼ੀ ਨੇ ਕਿਹਾ ਕਿ ਈਡੀ ਨੇ ਕੱਲ੍ਹ ਅਦਾਲਤ ਵਿਚ ਮੇਰਾ ਅਤੇ ਸੌਰਭ ਭਾਰਦਵਾਜ ਦਾ ਨਾਂ ਲਿਆ ਸੀ। ਉਸ ਬਿਆਨ ਦੇ ਆਧਾਰ 'ਤੇ ਜੋ ਪਿਛਲੇ ਡੇਢ ਸਾਲ ਤੋਂ ਈ.ਡੀ. ਅਤੇ ਸੀ.ਬੀ.ਆਈ. ਕੋਲ ਹੈ। ਇਹ ਬਿਆਨ ਈਡੀ ਦੀ ਚਾਰਜਸ਼ੀਟ ਵਿਚ ਵੀ ਹੈ। ਇਸ ਨੂੰ ਅਦਾਲਤ ਵਿਚ ਉਠਾਉਣ ਦਾ ਕੀ ਮਕਸਦ ਹੈ? ਕਾਰਨ ਇਹ ਹੈ ਕਿ ਭਾਜਪਾ ਨੂੰ ਲੱਗਦਾ ਹੈ ਕਿ ਕੇਜਰੀਵਾਲ, ਸਿਸੋਦੀਆ, ਸੰਜੇ ਸਿੰਘ, ਸਤੇਂਦਰ ਜੈਨ ਦੇ ਜੇਲ੍ਹ ਵਿਚ ਹੋਣ ਦੇ ਬਾਵਜੂਦ 'ਆਪ' ਮਜ਼ਬੂਤ ਹੈ। ਹੁਣ ਉਹ ਅਗਲੀ ਕਤਾਰ ਦੀ ਲੀਡਰਸ਼ਿਪ ਨੂੰ ਜੇਲ੍ਹ ਵਿਚ ਡੱਕਣ ਦੀ ਤਿਆਰੀ ਕਰ ਰਹੀ ਹੈ।    

ਇਨਫੋਰਸਮੈਂਟ ਡਾਇਰੈਕਟੋਰੇਟ ਨੇ 21 ਮਾਰਚ ਨੂੰ ਦਿੱਲੀ ਦੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਸੋਮਵਾਰ ਨੂੰ ਸ਼ਹਿਰ ਦੀ ਇੱਕ ਅਦਾਲਤ ਨੇ ਉਸ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਸੀ।  

(For more Punjabi news apart from After Kejriwal’s Arrest, Atishi Says Four More AAP Leaders Will Be Arrested, stay tuned to Rozana Spokesman)


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement