Madhya Pradesh News: ਤੇਜ਼ ਰਫ਼ਤਾਰ ਡੰਪਰ ਨੇ ਆਟੋ ਨੂੰ ਮਾਰੀ ਟੱਕਰ; ਪੰਜ ਲੋਕਾਂ ਦੀ ਮੌਤ
Published : Apr 2, 2024, 10:11 am IST
Updated : Apr 2, 2024, 10:11 am IST
SHARE ARTICLE
Madhya Pradesh News: At least five die after truck collides with tempo in Chitrakoot
Madhya Pradesh News: At least five die after truck collides with tempo in Chitrakoot

ਘਟਨਾ ਮਗਰੋਂ ਡਰਾਈਵਰ ਡੰਪਰ ਛੱਡ ਕੇ ਹੋਇਆ ਫ਼ਰਾਰ

Madhya Pradesh News: ਮੱਧ ਪ੍ਰਦੇਸ਼ ਦੇ ਚਿਤਰਕੂਟ ਵਿਚ ਇਕ ਤੇਜ਼ ਰਫ਼ਤਾਰ ਡੰਪਰ ਨੇ ਇਕ ਆਟੋ ਨੂੰ ਟੱਕਰ ਮਾਰ ਦਿਤੀ, ਜਿਸ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਹਾਲਾਂਕਿ ਅਜੇ ਤਕ ਕਿਸੇ ਦੀ ਪਛਾਣ ਨਹੀਂ ਹੋ ਸਕੀ ਹੈ। ਹਾਦਸੇ ਤੋਂ ਬਾਅਦ ਡਰਾਈਵਰ ਡੰਪਰ ਛੱਡ ਕੇ ਫ਼ਰਾਰ ਹੋ ਗਿਆ।

ਆਟੋ 'ਚ ਸਵਾਰ ਤਿੰਨ ਯਾਤਰੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਦੋ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਘਟਨਾ ਵਿਚ ਕੁੱਲ ਪੰਜ ਦੀ ਮੌਤ ਹੋ ਗਈ ਹੈ। ਤਿੰਨ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਅਜੇ ਤਕ ਕਿਸੇ ਦੀ ਪਛਾਣ ਨਹੀਂ ਹੋ ਸਕੀ ਹੈ। ਹਾਦਸੇ ਤੋਂ ਬਾਅਦ ਡਰਾਈਵਰ ਡੰਪਰ ਛੱਡ ਕੇ ਫ਼ਰਾਰ ਹੋ ਗਿਆ।

ਇਹ ਹਾਦਸਾ ਕਾਰਵੀ ਕੋਤਵਾਲੀ ਇਲਾਕੇ ਦੇ ਪਿੰਡ ਅਮਨਪੁਰ ਵਿਚ ਵਾਪਰਿਆ। ਦਸਿਆ ਜਾ ਰਿਹਾ ਹੈ ਕਿ ਆਟੋ ਚਿਤਰਕੂਟ ਧਾਮ ਕਾਰਵੀ ਰੇਲਵੇ ਸਟੇਸ਼ਨ ਤੋਂ ਯਾਤਰੀਆਂ ਨੂੰ ਲੈ ਕੇ ਰਾਮਘਾਟ ਜਾ ਰਿਹਾ ਸੀ, ਜਿਸ 'ਚ 9 ਲੋਕ ਸਵਾਰ ਸਨ। ਜਦੋਂ ਆਟੋ ਅਮਨਪੁਰ ਪਹੁੰਚਿਆ ਤਾਂ ਅੱਗੇ ਜਾ ਰਹੇ ਵਾਹਨ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ। ਉਦੋਂ ਉਸ ਨੂੰ ਭਰਤਕੁਪ ਵਲੋਂ ਆ ਰਹੇ ਡੰਪਰ ਨੇ ਟੱਕਰ ਮਾਰ ਦਿਤੀ।

ਕਾਰਵੀ ਕੋਤਵਾਲੀ ਇੰਚਾਰਜ ਉਪੇਂਦਰ ਪ੍ਰਤਾਪ ਸਿੰਘ ਨੇ ਦਸਿਆ ਕਿ ਹਾਦਸੇ ਤੋਂ ਬਾਅਦ ਡਰਾਈਵਰ ਡੰਪਰ ਛੱਡ ਕੇ ਫਰਾਰ ਹੋ ਗਿਆ। ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੰਜ ਮ੍ਰਿਤਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

(For more Punjabi news apart from Madhya Pradesh News: At least five die after truck collides with tempo in Chitrakoot, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement