BSc student commits suicide in Jaunpur: ਮੰਗੇਤਰ ਨਾਲ ਫ਼ੋਨ ’ਤੇ ਗੱਲ ਕਰਨ ਤੋਂ ਬਾਅਦ ਬੀਐਸਸੀ ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ 

By : PARKASH

Published : Apr 2, 2025, 2:07 pm IST
Updated : Apr 2, 2025, 2:07 pm IST
SHARE ARTICLE
BSc student commits suicide in Jaunpur
BSc student commits suicide in Jaunpur

BSc student commits suicide in Jaunpur: ਹੋਸਟਲ ਦੇ ਕਮਰੇ ’ਚ ਲਿਆ ਫਾਹਾ, ਨਵੰਬਰ ’ਚ ਹੋਣਾ ਸੀ ਵਿਆਹ

 

BSc student commits suicide in Jaunpur:  ਜੌਨਪੁਰ ’ਚ ਵੀਰ ਬਹਾਦੁਰ ਸਿੰਘ ਪੂਰਵਾਂਚਲ ਯੂਨੀਵਰਸਿਟੀ ਦੀ ਬੀਐਸਸੀ (ਜੀਵ ਵਿਗਿਆਨ) ਦੀ ਅੰਤਿਮ ਸਾਲ ਦੀ ਵਿਦਿਆਰਥਣ ਨੇ ਆਪਣੇ ਮੰਗੇਤਰ ਨਾਲ ਫ਼ੋਨ ’ਤੇ ਗੱਲ ਕਰਨ ਤੋਂ ਤੁਰੰਤ ਬਾਅਦ ਆਪਣੇ ਹੋਸਟਲ ਦੇ ਕਮਰੇ ਵਿੱਚ ਕਥਿਤ ਤੌਰ ’ਤੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।

ਪੁਲਿਸ ਸੁਪਰਡੈਂਟ ਕੌਸਤੁਭ ਨੇ ਕਿਹਾ ਕਿ ਇਹ ਘਟਨਾ ਮੰਗਲਵਾਰ ਰਾਤ ਨੂੰ ਵਾਪਰੀ ਜਦੋਂ ਸ਼ਿਵਾਂਗੀ ਮਿਸ਼ਰਾ (22) ਨੇ ਕਥਿਤ ਤੌਰ ’ਤੇ ਇਹ ਕਦਮ ਚੁੱਕਿਆ। ਸ਼ਿਵਾਂਗੀ ਦਾ ਵਿਆਹ 25 ਨਵੰਬਰ ਨੂੰ ਹੋਣ ਵਾਲਾ ਸੀ। ਜਲਾਲਪੁਰ ਥਾਣਾ ਖੇਤਰ ਦੇ ਅਧੀਨ ਆਉਂਦੇ ਪਿੰਡ ਕੋਤਵਾਲਪੁਰ ਦੀ ਰਹਿਣ ਵਾਲੀ ਸ਼ਿਵਾਂਗੀ ਲਕਸ਼ਮੀਬਾਈ ਮਹਿਲਾ ਹੋਸਟਲ ਦੇ ਕਮਰਾ ਨੰਬਰ 35 ਵਿੱਚ ਰਹਿ ਰਹੀ ਸੀ।

ਹੋਸਟਲ ’ਚ ਉਸ ਦੀਆਂ ਸਹਿਪਾਠੀਆਂ ਦੇ ਅਨੁਸਾਰ, ਸ਼ਿਵਾਂਗੀ ਰਾਤ 11 ਵਜੇ ਦੇ ਕਰੀਬ ਉੱਚੀ ਆਵਾਜ਼ ਵਿੱਚ ਗੱਲ ਕਰ ਰਹੀ ਸੀ। ਜਦੋਂ ਰੌਲਾ ਘੱਟ ਗਿਆ ਤਾਂ ਉਨ੍ਹਾਂ ਨੇ ਉਸਨੂੰ ਬੁਲਾਇਆ, ਪਰ ਸ਼ਿਵਾਂਗੀ ਨੇ ਕੋਈ ਜਵਾਬ ਨਹੀਂ ਦਿੱਤਾ। ਉਨ੍ਹਾਂ ਨੇ ਕਾਫ਼ੀ ਦੇਰ ਤੱਕ ਦਰਵਾਜ਼ਾ ਖੜਕਾਇਆ ਪਰ ਜਦੋਂ ਕੋਈ ਜਵਾਬ ਨਾ ਆਇਆ ਤਾਂ ਉਨ੍ਹਾਂ ਨੇ ਵਾਰਡਨ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਯੂਨੀਵਰਸਿਟੀ ਅਧਿਕਾਰੀਆਂ ਨੂੰ ਵੀ ਸੂਚਿਤ ਕੀਤਾ ਗਿਆ।

ਪੁਲਿਸ ਸੁਪਰਡੈਂਟ ਨੇ ਦੱਸਿਆ ਕਿ ਦਰਵਾਜ਼ਾ ਤੋੜਨ ਤੋਂ ਬਾਅਦ ਪਤਾ ਲੱਗਾ ਕਿ ਉਹ ਦੁਪੱਟੇ ਦੇ ਬਣੇ ਫੰਦੇ ਨਾਲ ਪੱਖੇ ਨਾਲ ਲਟਕ ਰਹੀ ਸੀ। ਸ਼ਿਵਾਂਗੀ ਨੂੰ ਤੁਰੰਤ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਸੁਪਰਡੈਂਟ ਨੇ ਕਿਹਾ, ‘‘ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਉਹ ਆਪਣੇ ਵਿਆਹ ਨੂੰ ਲੈ ਕੇ ਤਣਾਅ ’ਚ ਸੀ। ਹਾਲਾਂਕਿ, ਪੁਲਿਸ ਹਰ ਸੰਭਵ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।’’

(For more news apart from Jaunpur Latest News, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement