ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਕਾਂਗਰਸੀ ਆਗੂ ਕਪਿਲ ਸਿੱਬਲ ਦਾ ਵੱਡਾ ਬਿਆਨ, ਕਿਹਾ ਕੋਈ ਵੀ ਜਿੱਤੇ...
Published : May 2, 2021, 12:07 pm IST
Updated : May 2, 2021, 12:07 pm IST
SHARE ARTICLE
election
election

ਸਰਕਾਰ ਇਸ ਸਥਿਤੀ ਨਾਲ ਨਿਪਟਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ ਪਰ ਵਿਰੋਧੀ ਧਿਰ ਲਗਾਤਾਰ ਸਰਕਾਰ ਉੱਤੇ ਨਿਸ਼ਾਨਾ ਵਿੰਨ੍ਹ ਰਹੀ ਹੈ।

ਨਵੀਂ ਦਿੱਲੀ: ਦੇਸ਼ ਦੇ ਪੰਜ ਸੂਬਿਆਂ ’ਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਲਈ ਗਿਣਤੀ ਜਾਰੀ ਹੈ। ਆਸਾਮ, ਪੱਛਮੀ ਬੰਗਾਲ, ਤਾਮਿਲਨਾਡੂ, ਪੁਡੂਚੇਰੀ ਤੇ ਕੇਰਲਾ ਦੇ ਅੱਜ ਨਤੀਜੇ ਐਲਾਨੇ ਜਾਣਗੇ।  ਵੋਟਾਂ ਦੀ ਗਿਣਤੀ 8 ਵਜੇ ਤੋਂ ਸ਼ੁਰੂ ਹੋ ਚੁੱਕੀ ਹੈ। ਇਸ ਵਿਚਾਲੇ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਕਾਂਗਰਸੀ ਆਗੂ ਕਪਿਲ ਸਿੱਬਲ ਨੇ ਟਵੀਟ ਕੀਤਾ। 

Assamelection

ਉਨ੍ਹਾਂ ਨੇ ਟਵੀਟ ਕਰ ਲਿਖਿਆ ਕਿ ਅੱਜ ਲੋਕਾਂ ਦੀ ਜਾਨ ਬਚਾਉਣ ਤੋਂ ਵੱਧ ਕਿਸੇ ਵੀ ਹੋਰ ਚੀਜ਼ ਦਾ ਕੋਈ ਅਰਥ ਨਹੀਂ ਹੈ। ਕਪਿਲ ਸਿੱਬਲ ਨੇ ਲਿਖਿਆ: ‘ਅੱਜ ਚੋਣ ਨਤੀਜਿਆਂ ਵਾਲੇ ਦਿਨ ਕੋਈ ਵੀ ਜਿੱਤੇ ਪਰ ਅਜਿਹੀ ਜਿੱਤ ਦਾ ਕੋਈ ਫ਼ਾਇਦਾ ਨਹੀਂ, ਜੋ ਇੰਨੇ ਨੁਕਸਾਨ ਤੋਂ ਬਾਅਦ ਮਿਲੇ। ਅੱਜ ਲੋਕਾਂ ਦੀ ਜਾਨ ਬਚਾਉਣ ਦਾ ਅਰਥ ਹੈ।’

kapil sibalkapil sibal

ਦੱਸ ਦੇਈਏ ਕਿ ਦੇਸ਼ ਵਿੱਚ ਇਹ ਚੋਣਾਂ ਅਜਿਹੇ ਵੇਲੇ ਹੋਈਆਂ ਹਨ, ਜਦੋਂ ਕੋਰੋਨਾ ਸੰਕਟ ਇੱਥੇ ਆਪਣੇ ਸਿਖ਼ਰਾਂ ’ਤੇ ਹੈ। ਲੋਕ ਆਕਸੀਜਨ ਤੇ ਹਸਪਤਾਲਾਂ ਵਿੱਚ ICU ਬੈੱਡ ਦੀ ਭਾਲ ਵਿੱਚ ਦਰ-ਦਰ ਭਟਕ ਰਹੇ ਹਨ। ਹਰ ਰੋਜ਼ ਨਵੇਂ ਮਾਮਲਿਆਂ ਤੇ ਮੌਤਾਂ ਦਾ ਅੰਕੜਾ ਵਧਦਾ ਜਾ ਰਿਹਾ ਹੈ। ਭਾਵੇਂ ਸਰਕਾਰ ਇਸ ਸਥਿਤੀ ਨਾਲ ਨਿਪਟਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ ਪਰ ਵਿਰੋਧੀ ਧਿਰ ਲਗਾਤਾਰ ਸਰਕਾਰ ਉੱਤੇ ਨਿਸ਼ਾਨਾ ਵਿੰਨ੍ਹ ਰਹੀ ਹੈ।

coronacorona

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement