Delhi Excise Policy Case: ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਕੀਤਾ ਦਿੱਲੀ ਹਾਈ ਕੋਰਟ ਦਾ ਰੁਖ
Published : May 2, 2024, 11:43 am IST
Updated : May 2, 2024, 11:43 am IST
SHARE ARTICLE
Manish Sisodia moves Delhi High Court for bail in Delhi Excise Policy Case
Manish Sisodia moves Delhi High Court for bail in Delhi Excise Policy Case

ਅਦਾਲਤ ਸ਼ੁੱਕਰਵਾਰ ਨੂੰ ਪਟੀਸ਼ਨ 'ਤੇ ਸੁਣਵਾਈ ਕਰਨ ਲਈ ਸਹਿਮਤ ਹੋ ਗਈ।

Delhi Excise Policy Case: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਮਨੀਸ਼ ਸਿਸੋਦੀਆ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ਵਿਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਦਰਜ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿਚ ਜ਼ਮਾਨਤ ਦੀ ਮੰਗ ਕਰਦਿਆਂ ਵੀਰਵਾਰ ਨੂੰ ਦਿੱਲੀ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ।

ਕਾਰਜਕਾਰੀ ਚੀਫ ਜਸਟਿਸ ਮਨਮੋਹਨ ਅਤੇ ਜਸਟਿਸ ਮਨਮੀਤ ਪੀਐਸ ਅਰੋੜਾ ਦੀ ਬੈਂਚ ਦੇ ਸਾਹਮਣੇ ਪਟੀਸ਼ਨ ਦਾ ਜ਼ਿਕਰ ਤੁਰੰਤ ਸੁਣਵਾਈ ਲਈ ਕੀਤਾ ਗਿਆ। ਅਦਾਲਤ ਸ਼ੁੱਕਰਵਾਰ ਨੂੰ ਪਟੀਸ਼ਨ 'ਤੇ ਸੁਣਵਾਈ ਕਰਨ ਲਈ ਸਹਿਮਤ ਹੋ ਗਈ। ਬੈਂਚ ਨੇ ਕਿਹਾ ਕਿ ਜੱਜ ਨੂੰ ਫਾਈਲ ਦੇਖਣ ਦਿਓ, ਇਸ ਨੂੰ ਕੱਲ੍ਹ ਆਉਣ ਦਿਓ। '

ਸਿਸੋਦੀਆ ਦੀ ਨੁਮਾਇੰਦਗੀ ਕਰ ਰਹੇ ਵਕੀਲ ਰਜਤ ਭਾਰਦਵਾਜ ਅਤੇ ਮੁਹੰਮਦ ਇਰਸ਼ਾਦ ਨੇ ਕਿਹਾ ਕਿ ਪਟੀਸ਼ਨਕਰਤਾ ਵਿਧਾਇਕ ਹੈ। ਉਸ ਨੇ ਅਦਾਲਤ ਨੂੰ ਬੇਨਤੀ ਕੀਤੀ ਕਿ ਜ਼ਮਾਨਤ ਦੀ ਮੰਗ ਕਰਨ ਵਾਲੀਆਂ ਦੋਵਾਂ ਪਟੀਸ਼ਨਾਂ ਨੂੰ ਤੁਰੰਤ ਸੁਣਵਾਈ ਲਈ ਸੂਚੀਬੱਧ ਕੀਤਾ ਜਾਵੇ। ਸਿਸੋਦੀਆ ਨੇ ਹੇਠਲੀ ਅਦਾਲਤ ਦੇ 30 ਅਪ੍ਰੈਲ ਦੇ ਆਦੇਸ਼ ਨੂੰ ਚੁਣੌਤੀ ਦਿੰਦੇ ਹੋਏ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਹੇਠਲੀ ਅਦਾਲਤ ਨੇ ਦੋ ਮਾਮਲਿਆਂ ਵਿਚ ਸਿਸੋਦੀਆ ਦੀਆਂ ਜ਼ਮਾਨਤ ਪਟੀਸ਼ਨਾਂ ਰੱਦ ਕਰ ਦਿਤੀਆਂ ਸਨ।

ਹੇਠਲੀ ਅਦਾਲਤ ਨੇ 2021-22 ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਦੇ ਸਬੰਧ ਵਿਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਦਰਜ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲਿਆਂ ਵਿਚ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿਤੀ ਹੈ।

(For more Punjabi news apart from Manish Sisodia moves Delhi High Court for bail in Delhi Excise Policy Case, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement