CM Arvind Kejriwal : 'ਮੈਂ ਦੇਸ਼ ਬਚਾਉਣ ਲਈ ਜੇਲ੍ਹ ਜਾ ਰਿਹਾ', ਸਰੰਡਰ ਤੋਂ ਪਹਿਲਾਂ ਪਾਰਟੀ ਵਰਕਰਾਂ ਨੂੰ ਬੋਲੇ ​​ਅਰਵਿੰਦ ਕੇਜਰੀਵਾਲ
Published : Jun 2, 2024, 4:33 pm IST
Updated : Jun 2, 2024, 4:33 pm IST
SHARE ARTICLE
CM Arvind Kejriwal
CM Arvind Kejriwal

ਅੱਜ ਤਿਹਾੜ ਜੇਲ੍ਹ 'ਚ ਸਰੰਡਰ ਕਰਨਗੇ ਅਰਵਿੰਦ ਕੇਜਰੀਵਾਲ

CM Arvind Kejriwal surrender : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਤਿਹਾੜ ਜੇਲ੍ਹ 'ਚ ਸਰੰਡਰ ਕਰਨ ਤੋਂ ਪਹਿਲਾਂ ਵਰਕਰਾਂ ਨੂੰ ਕਿਹਾ, ਮੈਂ ਦੇਸ਼ ਨੂੰ ਬਚਾਉਣ ਲਈ ਜੇਲ੍ਹ ਜਾ ਰਿਹਾ ਹਾਂ। ਲੋਕ ਸਭਾ ਐਗਜ਼ਿਟ ਪੋਲ 'ਤੇ ਉਨ੍ਹਾਂ ਕਿਹਾ ਕਿ ਇਹ ਸਾਰੇ ਫਰਜ਼ੀ ਐਗਜ਼ਿਟ ਪੋਲ ਹਨ।

ਇਸ ਤੋਂ ਪਹਿਲਾਂ ਉਹ ਮਹਾਤਮਾ ਗਾਂਧੀ ਦੀ ਸਮਾਧੀ 'ਤੇ ਸ਼ਰਧਾਂਜਲੀ ਦੇਣ ਲਈ ਰਾਜਘਾਟ ਗਏ ਸਨ। ਇਸ ਤੋਂ ਬਾਅਦ ਉਹ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ਵੀ ਗਏ। ਇਥੇ ਉਨ੍ਹਾਂ ਪੂਜਾ ਅਰਚਨਾ ਕੀਤੀ।

ਹੁਣ ਕੁਝ ਸਮੇਂ ਬਾਅਦ ਤਿਹਾੜ ਜੇਲ੍ਹ ਲਈ ਰਵਾਨਾ ਹੋਵਾਂਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਕਿਹਾ, 'ਜੇਲ੍ਹ ਵਿਚ ਮੈਨੂੰ ਤੁਹਾਡੀ ਸਭ ਦੀ ਚਿੰਤਾ ਰਹੇਗੀ। ਜੇ ਤੁਸੀਂ ਖੁਸ਼ ਰਹੋਗੇ ਤਾਂ ਤੁਹਾਡਾ ਕੇਜਰੀਵਾਲ ਵੀ ਖੁਸ਼ ਰਹੇਗਾ।

ਇਸ ਤੋਂ ਇਲਾਵਾ ਅਰਵਿੰਦ ਕੇਜਰੀਵਾਲ ਨੇ ਜ਼ਮਾਨਤ ਦੇਣ ਲਈ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਅੱਜ ਐਕਸ 'ਤੇ ਲਿਖਿਆ-ਸੁਪਰੀਮ ਕੋਰਟ ਦੇ ਹੁਕਮਾਂ 'ਤੇ ਮੈਂ 21 ਦਿਨਾਂ ਲਈ ਚੋਣ ਪ੍ਰਚਾਰ ਲਈ ਬਾਹਰ ਆਇਆ ਹਾਂ। ਇਸ ਲਈ ਸੁਪਰੀਮ ਕੋਰਟ ਦਾ ਬਹੁਤ -ਬਹੁਤ ਧੰਨਵਾਦ।

ਦੱਸ ਦੇਈਏ ਕਿ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਉਨ੍ਹਾਂ ਦੀ ਅੰਤਰਿਮ ਜ਼ਮਾਨਤ ਸ਼ਨੀਵਾਰ (1 ਜੂਨ) ਨੂੰ ਖਤਮ ਹੋ ਗਈ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਚੋਣ ਪ੍ਰਚਾਰ ਲਈ 10 ਮਈ ਨੂੰ ਅੰਤਰਿਮ ਜ਼ਮਾਨਤ ਦਿੱਤੀ ਸੀ।

Location: India, Delhi

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement