Arvind Kejriwal Surrender : CM ਅਰਵਿੰਦ ਕੇਜਰੀਵਾਲ ਨੇ ਤਿਹਾੜ 'ਚ ਕੀਤਾ ਸਰੰਡਰ, 21 ਦਿਨਾਂ ਦੀ ਜ਼ਮਾਨਤ 'ਤੇ ਆਏ ਸੀ ਬਾਹਰ
Published : Jun 2, 2024, 6:50 pm IST
Updated : Jun 2, 2024, 6:50 pm IST
SHARE ARTICLE
Arvind Kejriwal
Arvind Kejriwal

'ਮੇਰੇ ਤੋਂ ਲਿਖਵਾ ਲਓ, ਇਹ ਸਾਰੇ ਐਗਜ਼ਿਟ ਪੋਲ ਫਰਜ਼ੀ ਹਨ -CM ਅਰਵਿੰਦ ਕੇਜਰੀਵਾਲ

Arvind Kejriwal Tihar Jail : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ (2 ਜੂਨ) ਨੂੰ ਸ਼ਾਮ 5 ਵਜੇ ਤਿਹਾੜ ਜੇਲ੍ਹ ਵਿੱਚ ਸਰੰਡਰ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਉਹ ਆਮ ਆਦਮੀ ਪਾਰਟੀ (ਆਪ) ਦੇ ਦਫ਼ਤਰ ਗਏ ਅਤੇ ਵਰਕਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ, 'ਮੈਂ ਦੇਸ਼ ਨੂੰ ਬਚਾਉਣ ਲਈ ਜੇਲ੍ਹ ਜਾ ਰਿਹਾ ਹਾਂ। ਮੈਨੂੰ ਨਹੀਂ ਪਤਾ ਕਿ ਮੈਂ ਕਦੋਂ ਵਾਪਸ ਆਵਾਂਗਾ। ਮੈਨੂੰ ਨਹੀਂ ਪਤਾ ਕਿ ਉੱਥੇ ਮੇਰੇ ਨਾਲ ਕੀ ਹੋਵੇਗਾ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ, '2024 ਲੋਕ ਸਭਾ ਚੋਣਾਂ ਦੇ ਐਗਜ਼ਿਟ ਪੋਲ ਕੱਲ੍ਹ ਸਾਹਮਣੇ ਆਏ ਹਨ। ਉਨ੍ਹਾਂ ਕਿਹਾ 'ਮੇਰੇ ਤੋਂ ਲਿਖਵਾ ਲਓ, ਇਹ ਸਾਰੇ ਐਗਜ਼ਿਟ ਪੋਲ ਫਰਜ਼ੀ ਹਨ। ਇੱਕ ਐਗਜ਼ਿਟ ਪੋਲ ਨੇ ਰਾਜਸਥਾਨ ਵਿੱਚ ਭਾਜਪਾ ਨੂੰ 33 ਸੀਟਾਂ ਦਿੱਤੀਆਂ ਸਨ, ਜਦੋਂ ਕਿ ਉੱਥੇ ਸਿਰਫ਼ 25 ਸੀਟਾਂ ਹਨ। ਅਸਲ ਮੁੱਦਾ ਇਹ ਹੈ ਕਿ ਉਨ੍ਹਾਂ ਨੂੰ ਅਜਿਹਾ ਕਿਉਂ ਕਰਨਾ ਪਿਆ? ਉਨ੍ਹਾਂ 'ਤੇ ਜ਼ਰੂਰ ਦਬਾਅ ਹੋਵੇਗਾ।

ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਵੱਲੋਂ ਸਰੰਡਰ ਕਰਨ ਦੇ ਕਰੀਬ 30 ਮਿੰਟ ਬਾਅਦ ਰਾਉਸ ਐਵੇਨਿਊ ਕੋਰਟ ਨੇ ਕੇਜਰੀਵਾਲ ਨੂੰ 5 ਜੂਨ ਤੱਕ ਈਡੀ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਏਜੰਸੀ ਨੇ ਕੇਜਰੀਵਾਲ ਦੀ ਹਿਰਾਸਤ ਲਈ ਅਰਜ਼ੀ ਦਾਇਰ ਕੀਤੀ ਸੀ। ਅਰਜ਼ੀ ਪੈਂਡਿੰਗ ਸੀ ਕਿਉਂਕਿ ਦਿੱਲੀ ਦੇ ਮੁੱਖ ਮੰਤਰੀ ਅੰਤਰਿਮ ਜ਼ਮਾਨਤ 'ਤੇ ਸਨ।

ਡਿਊਟੀ ਜੱਜ ਸੰਜੀਵ ਅਗਰਵਾਲ ਨੇ ਸੁਣਵਾਈ ਕੀਤੀ ਅਤੇ ਅਰਜ਼ੀ ਨੂੰ ਸਵੀਕਾਰ ਕਰ ਲਿਆ। ਕੇਜਰੀਵਾਲ ਨੂੰ ਜੇਲ੍ਹ ਤੋਂ ਹੀ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।

ਕੇਜਰੀਵਾਲ ਪਹਿਲਾਂ ਰਾਜਘਾਟ ਗਏ, ਫਿਰ ਹਨੂੰਮਾਨ ਮੰਦਰ 'ਚ ਪੂਜਾ ਕੀਤੀ

ਦਿੱਲੀ ਦੇ ਮੁੱਖ ਮੰਤਰੀ ਸਭ ਤੋਂ ਪਹਿਲਾਂ 3:30 ਵਜੇ ਰਾਜਘਾਟ ਪਹੁੰਚੇ। ਇੱਥੇ ਉਨ੍ਹਾਂ ਨੇ ਮਹਾਤਮਾ ਗਾਂਧੀ ਦੀ ਸਮਾਧੀ 'ਤੇ ਜਾ ਕੇ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਕੇਜਰੀਵਾਲ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ਵੀ ਗਏ। ਇਸ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਦੇ ਦਫ਼ਤਰ ਪੁੱਜੇ।

ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਉਨ੍ਹਾਂ ਦੀ ਅੰਤਰਿਮ ਜ਼ਮਾਨਤ ਸ਼ਨੀਵਾਰ (1 ਜੂਨ) ਨੂੰ ਖਤਮ ਹੋ ਗਈ ਸੀ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਚੋਣ ਪ੍ਰਚਾਰ ਲਈ 10 ਮਈ ਨੂੰ ਅੰਤਰਿਮ ਜ਼ਮਾਨਤ ਦਿੱਤੀ ਸੀ।

Location: India, Delhi

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement