ਅਨੁਪਮ ਖੇਰ ਦੇ ਟਵੀਟ 'ਤੇ ਭੜਕੇ ਰਵਨੀਤ ਬਿੱਟੂ , ਕਿਹਾ 'RSS ਦੀ ਸਿੱਖਾਂ ਵਿਰੁੱਧ ਸਾਜ਼ਿਸ਼' 
Published : Jul 2, 2020, 2:12 pm IST
Updated : Jul 2, 2020, 2:47 pm IST
SHARE ARTICLE
ravneet Bittu With Anupam Kher
ravneet Bittu With Anupam Kher

ਇਹ ਕੋਈ ਤੁਹਾਡੀ ਫ਼ਿਲਮ ਦਾ ਡਾਇਲਾਗ ਨਹੀਂ ਹੈ - ਰਾਜਾ ਵੜਿੰਗ

 ਨਵੀਂ ਦਿੱਲੀ - ਬਾਲੀਵੁੱਡ ਅਦਾਕਾਰ ਅਨੁਪਮ ਖੇਰ ਹਾਲ ਹੀ ਵਿਚ ਵਿਵਾਦਾਂ ਵਿਚ ਘਿਰ ਗਏ ਨੇ। ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਇੱਕ ਟਵੀਟ ਕੀਤਾ, ਜੋ ਕਿ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਦਰਅਸਲ, ਅਨੁਪਮ ਖੇਰ ਨੇ ਇੱਕ ਟਵੀਟ ਕੀਤਾ ਹੈ, ਜਿਸ 'ਚ ਉਨ੍ਹਾਂ ਨੇ ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਉਚਾਰੀਆਂ ਤੁਕਾਂ ਦਾ ਗ਼ਲਤ ਪ੍ਰਯੋਗ ਕੀਤਾ। ਉਨ੍ਹਾਂ ਲਿਖਿਆ 'ਸਵਾ ਲਾਖ ਸੇ ਏਕ ਭਿੜਾ ਦੂੰ'। ਇਹ ਟਵੀਟ ਉਨ੍ਹਾਂ ਨੇ ਸੰਬਿਤ ਸਵਰਾਜ ਨੂੰ ਟੈਗ ਕਰ ਕੇ ਕੀਤਾ ਹੈ। 

File PhotoFile Photo

ਅਨੁਪਮ ਦੇ ਇਹ ਟਵੀਟ ਕਰਨ ਤੋਂ ਬਾਅਦ ਉਹ ਖ਼ੁਦ ਹੀ ਆਪਣੇ ਟਵੀਟ 'ਚ ਉਲਝ ਕੇ ਰਹਿ ਗਏ। ਸਿੱਖ ਇਸ ਟਵੀਟ 'ਤੇ ਕਾਫ਼ੀ ਭੜਕੇ ਹੋਏ ਹਨ। ਪੰਜਾਬ ਦੀ ਸਿਆਸਤ ਵੀ ਇਸ ਟਵੀਟ ਨੂੰ ਲੈ ਕੇ ਸਰਗਰਮ ਹੋ ਗਈ ਹੈ। ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਅਤੇ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੇ ਇਸ ਮਾਮਲੇ 'ਚ ਅਨੁਪਮ ਖੇਰ ਨੂੰ ਮੁਆਫ਼ੀ ਮੰਗਣ ਲਈ ਕਿਹਾ ਹੈ। ਰਾਜਾ ਵੜਿੰਗ ਨੇ ਲਿਖਿਆ ਕਿ 'ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਉਚਾਰੀਆਂ ਤੁਕਾਂ ਨਾਲ ਛੇੜਛਾੜ ਕਰਨ ਦਾ ਹੱਕ ਤੁਹਾਨੂੰ ਕਿਸ ਨੇ ਦਿੱਤਾ? ਇਹ ਕੋਈ ਤੁਹਾਡੀ ਫ਼ਿਲਮ ਦਾ ਡਾਇਲਾਗ ਨਹੀਂ ਹੈ।

File PhotoFile Photo

ਉਨ੍ਹਾਂ ਪੰਜਾਬ ਪੁਲਿਸ ਅਤੇ ਮੁੰਬਈ ਪੁਲਿਸ ਨੂੰ ਅਪੀਲ ਕੀਤੀ ਕਿ ਅਨੁਪਮ ਖੇਰ ਖਿਲਾਫ਼ ਤੁਰੰਤ ਐਕਸ਼ਨ ਲਿਆ ਜਾਵੇ। ਉਨ੍ਹਾਂ ਕਿਹਾ ਕਿ ਖੇਰ ਇਹ ਟਵੀਟ ਤੁਰੰਤ ਡਿਲੀਟ ਕਰਨ ਅਤੇ ਇਸ ਗਲਤੀ ਲਈ ਮੁਆਫ਼ੀ ਮੰਗਣ। ਉਥੇ ਹੀ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਨੇ ਇਤਰਾਜ਼ ਜਤਾਉਂਦੇ ਹੋਏ ਕਿਹਾ ਕਿ 'ਅਨੁਪਮ ਖੇਰ ਗੁਰੂ ਗੋਬਿੰਦ ਸਿੰਘ ਦੇ ਪਵਿੱਤਰ ਸ਼ਬਦਾਂ ਨੂੰ ਕਿਵੇਂ ਭਾਜਪਾ ਦੇ ਬੁਲਾਰੇ ਲਈ ਇਸਤੇਮਾਲ ਕਰ ਸਕਦੇ ਨੇ।

File PhotoFile Photo

ਇਹ ਆਰ. ਐੱਸ. ਐੱਸ. ਦੀ ਸਿੱਖਾਂ ਦੇ ਤਾਕਤਵਰ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਹੈ। ਪ੍ਰਧਾਨ ਮੰਤਰੀ ਮੋਦੀ ਨੂੰ ਤੁਰੰਤ ਇਸ 'ਤੇ ਮੁਆਫ਼ੀ ਮੰਗਵਾਉਣੀ ਚਾਹੀਦੀ ਹੈ ਅਤੇ ਅਨੁਪਮ ਖੇਰ ਅਤੇ ਉਸ ਦੀ ਪਤਨੀ ਨੂੰ ਭਾਜਪਾ ਤੋਂ ਬਾਹਰ ਕਰ ਦੇਣਾ ਚਾਹੀਦਾ ਹੈ।' ਫਿਲਹਾਲ ਅਨੁਪਮ ਖੇਰ ਦੇ ਇਸ ਟਵੀਟ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਭੱਖ ਚੁੱਕੀ ਹੈ। ਸਿੱਖਾਂ ਦੀਆਂ ਭਾਵਨਾਵਾਂ ਨੂੰ ਇਸ ਨਾਲ ਠੇਸ ਪਹੁੰਚੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement