ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਕੋਲਕਾਤਾ ਪੁਲਿਸ ਨੇ ਨੂਪੁਰ ਸ਼ਰਮਾ ਨੂੰ ਲੁੱਕਆਊਟ ਨੋਟਿਸ ਕੀਤਾ ਜਾਰੀ
Published : Jul 2, 2022, 8:42 pm IST
Updated : Jul 2, 2022, 8:42 pm IST
SHARE ARTICLE
Nupur Sharma
Nupur Sharma

ਨੂਪੁਰ ਸ਼ਰਮਾ ਦੀਆਂ ਵਧੀਆਂ ਮੁਸੀਬਤਾਂ,

 

ਕੋਲਕਾਤਾ: ਭਾਜਪਾ ਦੀ ਸਾਬਕਾ ਬੁਲਾਰੇ ਨੂਪੁਰ ਸ਼ਰਮਾ ਵੱਲੋਂ ਕੀਤੀ ਗਈ ਬਿਆਨਬਾਜ਼ੀ ਤੋਂ ਬਾਅਦ ਉਹ ਲਗਾਤਾਰ ਵਿਵਾਦਾਂ ਵਿੱਚ ਘਿਰਦੀ ਨਜ਼ਰ ਆ ਰਹੀ ਹੈ। ਕੋਲਕਾਤਾ 'ਚ ਨੂਪੁਰ ਸ਼ਰਮਾ ਖਿਲਾਫ 2 ਮਾਮਲੇ ਦਰਜ ਹੋਣ ਤੋਂ ਬਾਅਦ ਪੁਲਿਸ ਨੇ ਨੂਪੁਰ ਸ਼ਰਮਾ ਖਿਲਾਫ ਲੁੱਕਆਊਟ ਨੋਟਿਸ ਜਾਰੀ ਕਰ ਦਿੱਤਾ ਹੈ।

Nupur SharmaNupur Sharma

 ਇਸ ਤੋਂ ਪਹਿਲਾਂ ਉਨ੍ਹਾਂ ਨੂੰ ਐਮਹਰਸਟ ਅਤੇ ਨਰਕੇਲਡਾੰਗਾ ਪੁਲਿਸ ਸਟੇਸ਼ਨਾਂ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਸੀ। ਹਾਲਾਂਕਿ, ਉਹ ਉਨ੍ਹਾਂ ਸਾਹਮਣੇ ਪੇਸ਼ ਨਹੀਂ ਹੋਈ ਅਤੇ ਹੋਰ ਸਮਾਂ ਮੰਗਿਆ ਹੈ। ਨੂਪੁਰ ਸ਼ਰਮਾ ਨੂੰ ਪੈਗੰਬਰ ਮੁਹੰਮਦ 'ਤੇ ਟਿੱਪਣੀ ਦੇ ਮਾਮਲੇ 'ਚ ਕੋਲਕਾਤਾ ਪੁਲਿਸ ਨੇ ਤਲਬ ਕੀਤਾ ਸੀ

ਦੱਸ ਦੇਈਏ ਕਿ ਭਾਜਪਾ ਦੀ ਸਾਬਕਾ ਬੁਲਾਰੇ ਨੂਪੁਰ ਸ਼ਰਮਾ ਦੇ ਪੈਗੰਬਰ ਮੁਹੰਮਦ ਖਿਲਾਫ ਦਿੱਤੇ ਵਿਵਾਦਤ ਬਿਆਨ ਤੋਂ ਬਾਅਦ ਦੇਸ਼ ਦਾ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ ਹੈ। ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਦਿੱਲੀ ਪੁਲਿਸ ਨੇ ਵੀ ਪੈਗੰਬਰ ਮੁਹੰਮਦ ਖਿਲਾਫ ਇਤਰਾਜ਼ਯੋਗ ਬਿਆਨ ਦੇਣ ਦੇ ਦੋਸ਼ 'ਚ ਨੂਪੁਰ ਸ਼ਰਮਾ ਖਿਲਾਫ ਨੋਟਿਸ ਭੇਜਣ ਦਾ ਮਨ ਬਣਾ ਲਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement