ਫਰਾਂਸ : ਮਾਰੇ ਗਏ ਨਾਬਾਲਗ ਨੂੰ ਨਮ ਅੱਖਾਂ ਨਾਲ ਦਿਤੀ ਅੰਤਿਮ ਵਿਦਾਈ, ਹਿੰਸਾ 'ਚ 2,000 ਵਾਹਨ ਹੋਏ ਸੜ ਕੇ ਸੁਆਹ

By : GAGANDEEP

Published : Jul 2, 2023, 11:44 am IST
Updated : Jul 2, 2023, 11:44 am IST
SHARE ARTICLE
photo
photo

ਦੇਸ਼ ਭਰ ਵਿਚ ਲਗਭਗ 1300 ਪ੍ਰਦਰਸ਼ਨਕਾਰੀਆਂ ਨੂੰ ਕੀਤਾ ਗਿਆ ਗ੍ਰਿਫਤਾਰ

 

ਪੈਰਿਸ— ਫਰਾਂਸ 'ਚ ਟ੍ਰੈਫਿਕ ਚੈਕਿੰਗ ਦੌਰਾਨ ਪੁਲਿਸ ਦੀ ਗੋਲੀ ਨਾਲ ਜਾਨ ਗੁਆਉਣ ਵਾਲੇ 17 ਸਾਲਾ ਨਹਿਲ ਨੂੰ ਸੁਪਰਦ-ਏ-ਖਾਕ ਕੀਤਾ ਗਿਆ। ਨਾਬਾਲਗ ਨੂੰ ਸੁਪਰਦ-ਏ-ਖਾਕ ਤੋਂ ਬਾਅਦ ਵੀ ਸਥਿਤੀ 'ਚ ਕੋਈ ਸੁਧਾਰ ਨਹੀਂ ਹੋਇਆ ਹੈ ਅਤੇ ਕਈ ਥਾਵਾਂ 'ਤੇ ਹਿੰਸਾ ਵੀ ਦੇਖਣ ਨੂੰ ਮਿਲੀ ਹੈ। ਉਂਜ ਇਹ ਵੱਖਰੀ ਗੱਲ ਹੈ ਕਿ ਰਾਜਧਾਨੀ ਪੈਰਿਸ ਸਮੇਤ ਦੇਸ਼ ਭਰ ਦੇ ਸ਼ਹਿਰਾਂ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਵੱਡੀ ਗਿਣਤੀ ਵਿਚ ਪੁਲਿਸ ਬਲ ਤੇ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ।

ਇਹ ਵੀ ਪੜ੍ਹੋ: ਟਵਿਟਰ ਯੂਜ਼ਰਸ ਲਈ ਵੱਡੀ ਖ਼ਬ, ਐਲੋਨ ਮਸਕ ਨੇ ਵੈਰੀਫਾਈਡ ਤੇ ਅਨਵੈਰੀਫਾਈਡ ਅਕਾਊਂਟਸ ਦੀ ਲਿਮਿਟ ਕੀਤੀ ਤੈਅ 

ਨਾਹਿਲ ਦੀ ਮੌਤ ਤੋਂ ਬਾਅਦ ਪਿਛਲੇ ਪੰਜ ਦਿਨਾਂ 'ਚ ਫਰਾਂਸ ਦੀ ਰਾਜਧਾਨੀ ਪੈਰਿਸ ਸਮੇਤ ਕਈ ਵੱਡੇ ਸ਼ਹਿਰਾਂ 'ਚ ਅੱਗ ਅਤੇ ਹਿੰਸਕ ਪ੍ਰਦਰਸ਼ਨ ਦੇਖਣ ਨੂੰ ਮਿਲੇ ਹਨ। ਸੜਕ ’ਤੇ ਉਤਰੇ ਪ੍ਰਦਰਸ਼ਨਕਾਰੀਆਂ ਵਲੋਂ ਦਰਜਨਾਂ ਵਾਹਨਾਂ ਨੂੰ ਅੱਗ ਲਾ ਦਿਤੀ ਗਈ। ਰਾਜਧਾਨੀ ਪੈਰਿਸ ਵਿਚ ਸਥਿਤੀ ਬਦਤਰ ਹੋ ਗਈ ਹੈ। ਗੁੱਸੇ 'ਚ ਆਈ ਭੀੜ ਵਲੋਂ ਪੁਲਿਸ 'ਤੇ ਪਥਰਾਅ ਕੀਤਾ ਗਿਆ। ਪਟਾਕੇ ਚਲਾਏ ਗਏ। ਹਿੰਸਾ 'ਚ ਘੱਟੋ-ਘੱਟ 200 ਪੁਲਿਸ ਮੁਲਾਜ਼ਮਾਂ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ। ਦੇਸ਼ ਭਰ ਵਿੱਚ ਲਗਭਗ 1300 ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਆਸਾਮ ਐਸ.ਟੀ.ਐਫ. ਵਲੋਂ 11 ਕਰੋੜ ਦੀ ਹੈਰੋਇਨ ਸਮੇਤ 3 ਨਸ਼ਾ ਤਸਕਰ ਗ੍ਰਿਫ਼ਤਾਰ

ਫਰਾਂਸ ਦੇ ਕਈ ਸ਼ਹਿਰਾਂ ਵਿਚ ਭਾਰੀ ਪੁਲਿਸ ਬਲ ਤਾਇਨਾਤ ਹੋਣ ਦੇ ਬਾਵਜੂਦ ਚੌਥੀ ਰਾਤ ਨੂੰ ਵੀ ਦੰਗੇ ਭੜਕ ਗਏ। ਇਥੇ ਕਈ ਇਮਾਰਤਾਂ ਅਤੇ ਕਾਰਾਂ ਨੂੰ ਅੱਗ ਲਗਾ ਦਿਤੀ ਗਈ ਅਤੇ ਦੁਕਾਨਾਂ ਨੂੰ ਲੁੱਟਿਆ ਗਿਆ। ਹੁਣ ਇਹ ਹਿੰਸਾ ਫਰਾਂਸ ਤੋਂ ਬਾਹਰ ਕੈਰੇਬੀਅਨ ਦੇਸ਼ਾਂ ਵਿਚ ਵੀ ਪਹੁੰਚ ਗਈ ਹੈ। ਫਰੈਂਚ ਗੁਆਨਾ ਵਿਚ ਇੱਕ 54 ਸਾਲਾ ਵਿਅਕਤੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਇਥੇ ਸਭ ਤੋਂ ਵੱਧ ਹਿੰਸਾ ਭੜਕੀ ਹੈ। ਦੱਖਣੀ ਅਫ਼ਰੀਕਾ ਦੇ ਕੇਏਨ 'ਚ ਆਸਪਾਸ ਦੇ ਇਲਾਕੇ 'ਚ ਕਈ ਥਾਵਾਂ 'ਤੇ ਅੱਗ ਲੱਗਣ ਕਾਰਨ ਧੂੰਏਂ ਦੇ ਗੁਬਾਰ ਉੱਠਦੇ ਦੇਖੇ ਗਏ। ਅੱਗ ਦੀ ਲਪੇਟ ਵਿਚ ਇਕ ਪੁਲਿਸ ਅਧਿਕਾਰੀ ਵੀ ਇੱਥੇ ਆ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement