Hathras Satsang Accident :ਹਾਥਰਸ ਹਾਦਸੇ ਤੋਂ ਬਾਅਦ ਲਾਸ਼ਾਂ ਦੇ ਢੇਰ ਦੇਖ ਕੇ ਕਾਂਸਟੇਬਲ ਨੂੰ ਪਿਆ ਦਿਲ ਦਾ ਦੌਰਾ ,ਹੋਈ ਮੌਤ
Published : Jul 2, 2024, 9:31 pm IST
Updated : Jul 2, 2024, 9:32 pm IST
SHARE ARTICLE
Hathras Satsang Accident
Hathras Satsang Accident

ਕਾਂਸਟੇਬਲ ਰਵੀ ਯਾਦਵ ਦੀ ਡਿਊਟੀ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸੰਭਾਲਣ ਦੀ ਸੀ

Hathras Satsang Accident : ਉੱਤਰ ਪ੍ਰਦੇਸ਼ ਦੇ ਹਾਥਰਸ ਦੇ ਰਤੀਭਾਨਪੁਰ 'ਚ ਸਤਿਸੰਗ ਦੌਰਾਨ ਮਚੀ ਭਗਦੜ ਕਾਰਨ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਜ਼ਿਆਦਾਤਰ ਔਰਤਾਂ ਅਤੇ ਬੱਚੇ ਸ਼ਾਮਲ ਹਨ। ਹਾਦਸੇ ਵਿੱਚ ਕਵਿੱਕ ਰਿਸਪਾਂਸ ਟੀਮ (QRT) 'ਚ ਡਿਊਟੀ ’ਤੇ ਤਾਇਨਾਤ ਕਾਂਸਟੇਬਲ ਰਵੀ ਯਾਦਵ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।  ਕਾਂਸਟੇਬਲ ਮੈਡੀਕਲ ਕਾਲਜ 'ਚ ਡਿਊਟੀ 'ਤੇ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਮੈਡੀਕਲ ਕਾਲਜ ਵਿੱਚ ਹੀ ਲਾਸ਼ਾਂ ਪਹੁੰਚ ਰਹੀਆਂ ਸਨ। ਵੱਡੀ ਗਿਣਤੀ ਵਿੱਚ ਪੁਲੀਸ ਮੁਲਾਜ਼ਮ ਵੀ ਡਿਊਟੀ ਲਈ ਪੁੱਜੇ ਹੋਏ ਸਨ। ਇਸ ਦੌਰਾਨ ਕਾਂਸਟੇਬਲ ਰਵੀ ਯਾਦਵ ਦੀ ਡਿਊਟੀ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸੰਭਾਲਣ ਦੀ ਸੀ। ਇਕੋ ਸਮੇਂ ਬਹੁਤ ਸਾਰੀਆਂ ਲਾਸ਼ਾਂ ਦੇਖਣ ਤੋਂ ਬਾਅਦ ਰਵੀ ਯਾਦਵ ਨੂੰ ਦਿਲ ਦਾ ਦੌਰਾ ਪਿਆ ਅਤੇ ਉਸ ਦੀ ਮੌਤ ਹੋ ਗਈ। ਮੰਨਿਆ ਜਾ ਰਿਹਾ ਹੈ ਕਿ ਲਾਸ਼ਾਂ ਨੂੰ ਦੇਖ ਕੇ ਉਸ ਨੂੰ ਦਿਲ ਦਾ ਦੌਰਾ ਪਿਆ ਸੀ।

ਦੱਸ ਦੇਈਏ ਕਿ ਰਵੀ ਕੁਮਾਰ (32) ਪੁੱਤਰ ਚੰਦਰ ਕਿਰਨ ਸਿੰਘ 2014 ਵਿੱਚ ਪੁਲਿਸ ਵਿਭਾਗ ਵਿੱਚ ਭਰਤੀ ਹੋਇਆ ਸੀ। ਅਲੀਗੜ੍ਹ ਥਾਣਾ ਬੰਨਾ ਦੇਵੀ ਦੇ ਮੁਹੱਲਾ ਸਿਧਾਰਥਨਗਰ ਆਈਟੀਆਈ ਰੋਡ ਵਾਸੀ ਰਵੀ ਕੁਮਾਰ (32) ਪੁੱਤਰ ਚੰਦਰ ਕਿਰਨ ਸਿੰਘ ਕਾਂਸਟੇਬਲ ਵਜੋਂ QRT ਅਵਾਗੜ੍ਹ ਵਿੱਚ ਤਾਇਨਾਤ ਸਨ। ਮੰਗਲਵਾਰ ਨੂੰ ਹੋਏ ਹਾਦਸੇ ਤੋਂ ਬਾਅਦ ਵਾਇਰਲੈੱਸ ਸੂਚਨਾ ਮਿਲਣ 'ਤੇ ਉਹ ਹੋਰ ਕਾਂਸਟੇਬਲਾਂ ਨਾਲ ਮੈਡੀਕਲ ਕਾਲਜ ਪਹੁੰਚੇ। ਇਸ ਦੌਰਾਨ ਲਗਾਤਾਰ ਲਾਸ਼ਾਂ ਅਤੇ ਜ਼ਖਮੀਆਂ ਨੂੰ ਉੱਥੇ ਲਿਆਂਦਾ ਜਾ ਰਿਹਾ ਸੀ। 

 ਹੈਲਪਲਾਈਨ ਨੰਬਰ ਜਾਰੀ ਕੀਤਾ

ਹਾਥਰਸ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਆਮ ਲੋਕਾਂ ਦੀ ਮਦਦ ਲਈ ਹੈਲਪਲਾਈਨ ਨੰਬਰ 05722227041 ਅਤੇ 05722227042 ਜਾਰੀ ਕੀਤੇ ਹਨ।

ਸੀਐਮ ਯੋਗੀ ਬੁੱਧਵਾਰ ਨੂੰ ਹਾਥਰਸ ਜਾਣਗੇ

ਸੀਐਮ ਯੋਗੀ ਬੁੱਧਵਾਰ ਨੂੰ ਘਟਨਾ ਵਾਲੀ ਥਾਂ ਦਾ ਮੁਆਇਨਾ ਕਰਨ ਲਈ ਹਾਥਰਸ ਜਾਣਗੇ, ਜਿੱਥੇ ਸੀਐਮ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਦੇ ਨਾਲ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸੰਜੇ ਪ੍ਰਸਾਦ ਵੀ ਮੌਜੂਦ ਰਹਿਣਗੇ।

ਮੁੱਖ ਮੰਤਰੀ ਨੇ ਘਟਨਾ ਦੀ ਜਾਂਚ ਦੇ ਦਿੱਤੇ ਨਿਰਦੇਸ਼  

ਇਸ ਘਟਨਾ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਦਫ਼ਤਰ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਜਾਵੇ ਅਤੇ ਮੌਕੇ 'ਤੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਏਡੀਜੀ ਆਗਰਾ ਅਤੇ ਕਮਿਸ਼ਨਰ ਅਲੀਗੜ੍ਹ ਦੀ ਅਗਵਾਈ ਵਿੱਚ ਘਟਨਾ ਦੇ ਕਾਰਨਾਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement