ਬੈਂਗਲੁਰੂ ਸਿਟੀ ਯੂਨੀਵਰਸਿਟੀ ਦਾ ਨਾਂ ਬਦਲ ਕੇ ਡਾ. ਮਨਮੋਹਨ ਸਿੰਘ ਦੇ ਨਾਂ 'ਤੇ ਰਖਿਆ ਜਾਵੇਗਾ
Published : Jul 2, 2025, 10:46 pm IST
Updated : Jul 2, 2025, 10:47 pm IST
SHARE ARTICLE
Bengaluru City University to be renamed after Dr. Manmohan Singh
Bengaluru City University to be renamed after Dr. Manmohan Singh

ਮੰਤਰੀ ਮੰਡਲ ਨੇ ਯੂਨੀਵਰਸਿਟੀ ਦਾ ਨਾਂ ਡਾ. ਮਨਮੋਹਨ ਸਿੰਘ ਬੈਂਗਲੁਰੂ ਸਿਟੀ ਯੂਨੀਵਰਸਿਟੀ ਰੱਖਣ ਦਾ ਫ਼ੈਸਲਾ ਕੀਤਾ।

ਬੈਂਗਲੁਰੂ : ਕਰਨਾਟਕ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਸਰਕਾਰੀ ਬੈਂਗਲੁਰੂ ਸਿਟੀ ਯੂਨੀਵਰਸਿਟੀ ਦਾ ਨਾਮ ਬਦਲ ਕੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਨਾਂ 'ਤੇ ਰੱਖਣ ਦਾ ਫੈਸਲਾ ਕੀਤਾ ਹੈ। ਮੰਤਰੀ ਮੰਡਲ ਨੇ ਯੂਨੀਵਰਸਿਟੀ ਦਾ ਨਾਂ ਡਾ. ਮਨਮੋਹਨ ਸਿੰਘ ਬੈਂਗਲੁਰੂ ਸਿਟੀ ਯੂਨੀਵਰਸਿਟੀ ਰੱਖਣ ਦਾ ਫ਼ੈਸਲਾ ਕੀਤਾ। ਹਾਲਾਂਕਿ ਭਾਜਪਾ ਨੇਤਾ ਅਤੇ ਕਰਨਾਟਕ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਆਰ. ਅਸ਼ੋਕ ਨੇ ਇਸ ਕਦਮ 'ਤੇ ਇਤਰਾਜ਼ ਜਤਾਇਆ ਅਤੇ ਕਿਹਾ ਕਿ ਕਾਂਗਰਸ ਪਾਰਟੀ ਬੈਂਗਲੁਰੂ ਤੋਂ ਨਫ਼ਰਤ ਕਰਦੀ ਹੈ।

ਪ੍ਰਧਾਨ ਮੰਤਰੀ ਵਜੋਂ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਦੇਸ਼ ਦੇ ਆਰਥਿਕ ਸੁਧਾਰਾਂ ਨੂੰ ਰੂਪ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਮਨਮੋਹਨ ਸਿੰਘ ਦਾ ਪਿਛਲੇ ਸਾਲ ਦਸੰਬਰ ਵਿੱਚ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਸੀ। ਮੰਤਰੀ ਮੰਡਲ ਨੇ ਬੰਗਲੌਰ ਦਿਹਾਤੀ ਜ਼ਿਲ੍ਹੇ ਦਾ ਨਾਮ ਵੀ ਬਦਲ ਕੇ ਬੰਗਲੌਰ ਉੱਤਰੀ ਜ਼ਿਲ੍ਹਾ ਅਤੇ ਬਾਗੇਪੱਲੀ ਤਾਲੁਕ ਦਾ ਨਾਮ ਭਾਗਿਆ ਨਗਰ ਕਰਨ ਦਾ ਫੈਸਲਾ ਕੀਤਾ ਹੈ। ਨੰਦੀ ਪਹਾੜੀਆਂ 'ਤੇ ਮੁੱਖ ਮੰਤਰੀ ਸਿਧਾਰਮਈਆ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਇਸ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ।

Location: India, Gujarat

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement