PM Modi ਦੇ ਸਲਾਹਕਾਰ ਅਮਰਜੀਤ ਸਿਨਹਾ ਨੇ ਦਿੱਤਾ ਅਸਤੀਫ਼ਾ, ਮਾਰਚ 'ਚ ਪੀਕੇ ਸਿਨਹਾ ਨੇ ਛੱਡਿਆ ਸੀ ਅਹੁਦਾ
Published : Aug 2, 2021, 8:54 pm IST
Updated : Aug 2, 2021, 8:54 pm IST
SHARE ARTICLE
Prime Minister Narendra Modi's advisor Amarjeet Sinha resigns
Prime Minister Narendra Modi's advisor Amarjeet Sinha resigns

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਲਾਹਕਾਰ ਅਮਰਜੀਤ ਸਿਨਹਾ ਨੇ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਲਾਹਕਾਰ ਅਮਰਜੀਤ ਸਿਨਹਾ ਨੇ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਮੀਡੀਆ ਰਿਪੋਰਟਾਂ ਤੋਂ ਸਾਹਮਣੇ ਆਈ ਹੈ। ਅਮਰਜੀਤ ਸਿਨਹਾ ਨੇ ਪ੍ਰਧਾਨ ਮੰਤਰੀ ਦਫ਼ਤਰ ਵਿਚ 17 ਮਹੀਨੇ ਅਪਣੀਆਂ ਸੇਵਾਵਾਂ ਦੇਣ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ ਹੈ।

Prime Minister Narendra Modi's advisor Amarjeet Sinha resignsPrime Minister Narendra Modi's advisor Amarjeet Sinha resigns

ਹੋਰ ਪੜ੍ਹੋ: ਸ਼ਾਹਰੁਖ਼ ਖ਼ਾਨ ਨੇ 'ਕਬੀਰ ਖ਼ਾਨ' ਬਣ ਕੇ ਵਧਾਇਆ ਮਹਿਲਾ ਹਾਕੀ ਟੀਮ ਦਾ ਹੌਂਸਲਾ, ਕਿਹਾ 'ਗੋਲਡ ਲੈ ਕੇ ਆਉਣਾ'

ਹਾਲਾਂਕਿ ਅਜੇ ਤੱਕ ਇਸ ਸਬੰਧੀ ਕੋਈ ਅਧਿਕਾਰਕ ਬਿਆਨ ਨਹੀਂ ਆਇਆ ਹੈ। ਰਿਪੋਰਟ ਮੁਤਾਬਕ ਅਮਰਜੀਤ ਸਿਨਹਾ ਦਾ ਨਾਮ ਪੀਐਮਓ ਦੀ ਵੈੱਬਸਾਈਟ ’ਤੇ ਅਧਿਕਾਰੀਆਂ ਦੀ ਸੂਚੀ ਵਿਚ ਨਹੀਂ ਸੀ। ਦੱਸ ਦਈਏ ਕਿ ਬਿਹਾਰ ਕੈਡਰ ਦੇ ਆਈਐਸ ਅਧਿਕਾਰੀ ਅਮਰਜੀਤ ਸਿਨਹਾ ਸਮਾਜਕ ਖੇਤਰ ਨਾਲ ਜੁੜੇ ਪ੍ਰਾਜੈਕਟ ਸੰਭਾਲ ਰਹੇ ਸਨ।

Narendra Modi Narendra Modi

ਹੋਰ ਪੜ੍ਹੋ: ਨੌਜਵਾਨਾਂ ਅੰਦਰ ਛੁਪੀ ਪ੍ਰਤਿਭਾ ਉਜਾਗਰ ਕਰਨ ਲਈ CM ਵੱਲੋਂ ਵੈੱਬ ਚੈਨਲ ‘ਰੰਗਲਾ ਪੰਜਾਬ’ ਦੀ ਸ਼ੁਰੂਆਤ

ਗ੍ਰਾਮੀਣ ਵਿਕਾਸ ਮੰਤਰਾਲੇ ਦੇ ਸਕੱਤਰ ਵਜੋਂ ਸੇਵਾ ਮੁਕਤ ਹੋਣ ਤੋਂ ਬਾਅਦ, ਉਹਨਾਂ ਨੂੰ ਭਾਸਕਰ ਖੁਲਬੇ ਦੇ ਨਾਲ ਪ੍ਰਧਾਨ ਮੰਤਰੀ ਦੇ ਸਲਾਹਕਾਰ ਵਜੋਂ ਨਿਯੁਕਤ ਕੀਤਾ ਗਿਆ ਸੀ।   ਪ੍ਰਧਾਨ ਮੰਤਰੀ ਦੇ ਦਫ਼ਤਰ ਵਿਚੋਂ ਇਹ ਦੂਜਾ ਅਸਤੀਫਾ ਹੈ। ਇਸ ਤੋਂ ਪਹਿਲਾਂ ਪੀਐਮ ਦੇ ਮੁੱਖ ਸਕੱਤਰ ਪੀਕੇ ਸਿਨਹਾ ਨੇ ਮਾਰਚ ਵਿਚ ਅਸਤੀਫਾ ਦਿੱਤਾ ਸੀ।  

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement