ਆਮ ਆਦਮੀ ਨੂੰ ਨਹੀਂ ਮਿਲ ਰਿਹਾ ਸੁੱਖ ਦਾ ਸਾਹ, ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਹੋਇਆ ਵਾਧਾ
Published : Aug 2, 2021, 12:35 pm IST
Updated : Aug 2, 2021, 12:35 pm IST
SHARE ARTICLE
lpg gas cylinder
lpg gas cylinder

ਅਗਸਤ ਦੇ ਦੂਜੇ ਦਿਨ ਲੋਕਾਂ ਨੂੰ ਮਹਿੰਗਾਈ ਦਾ ਲੱਗਾ ਝਟਕਾ

ਨਵੀਂ ਦਿੱਲੀ: ਅਗਸਤ  ਮਹੀਨੇ ਦੇ ਦੂਜੇ ਦਿਨ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਾ ਹੈ। ਦਰਅਸਲ, ਸਰਕਾਰੀ ਤੇਲ ਕੰਪਨੀਆਂ ਨੇ 1 ਅਗਸਤ ਤੋਂ ਐਲਪੀਜੀ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਇੰਡੀਅਨ ਆਇਲ ਕਾਰਪੋਰੇਸ਼ਨ (ਆਈਓਸੀ) ਨੇ 19 ਕਿਲੋ ਦੇ ਵਪਾਰਕ ਗੈਸ ਸਿਲੰਡਰ ਦੀ ਕੀਮਤ ਵਿੱਚ 73.5 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਹੈ।

LPG Gas cylindersLPG Gas cylinders

ਦਿੱਲੀ ਵਿੱਚ 19 ਕਿਲੋ ਵਪਾਰਕ ਗੈਸ ਸਿਲੰਡਰ ਦੀ ਕੀਮਤ 1500 ਰੁਪਏ ਤੋਂ ਵੱਧ ਕੇ 1623 ਰੁਪਏ ਪ੍ਰਤੀ ਸਿਲੰਡਰ ਹੋ ਗਈ ਹੈ। ਹਾਲਾਂਕਿ, ਘਰੇਲੂ ਵਰਤੋਂ ਲਈ 14.2 ਕਿਲੋ ਗੈਰ ਸਬਸਿਡੀ ਵਾਲੇ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਵਾਧਾ ਨਹੀਂ ਕੀਤਾ ਗਿਆ ਹੈ।

lpg gas cylinder lpg gas cylinder

ਇਸ ਅਨੁਸਾਰ, ਦਿੱਲੀ ਵਿੱਚ 14.2 ਕਿਲੋਗ੍ਰਾਮ ਗੈਰ-ਸਬਸਿਡੀ ਵਾਲੇ ਸਿਲੰਡਰ ਦੀ ਕੀਮਤ 834.50 ਰੁਪਏ ਹੈ। ਧਿਆਨ ਯੋਗ ਹੈ ਕਿ ਜੁਲਾਈ ਵਿੱਚ ਤੇਲ ਕੰਪਨੀਆਂ ਨੇ ਘਰੇਲੂ ਰਸੋਈ ਗੈਸ ਸਿਲੰਡਰਾਂ ਦੀ ਕੀਮਤ ਵਿੱਚ 25.50 ਰੁਪਏ ਦਾ ਵਾਧਾ ਕੀਤਾ ਸੀ।

LPG Gas CylindersLPG Gas Cylinders

ਇਸ ਤੋਂ ਬਾਅਦ ਹੁਣ ਦਿੱਲੀ ਵਿੱਚ ਬਿਨਾਂ ਸਬਸਿਡੀ ਦੇ 14.2 ਕਿਲੋ ਸਿਲੰਡਰ ਦੀ ਕੀਮਤ ਬਿਨਾਂ ਬਦਲਾਅ ਦੇ 834.50 ਰੁਪਏ, ਕੋਲਕਾਤਾ ਵਿੱਚ 861 ਰੁਪਏ, ਮੁੰਬਈ ਵਿੱਚ 834.50 ਰੁਪਏ ਅਤੇ ਚੇਨਈ ਵਿੱਚ 850.50 ਰੁਪਏ ਪ੍ਰਤੀ ਸਿਲੰਡਰ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement