ਟਰੇਨ 'ਚ ਔਰਤ ਨਾਲ ਬਲਾਤਕਾਰ ਦੀ ਕੋਸ਼ਿਸ਼, ਵਿਰੋਧ ਕਰਨ 'ਤੇ ਟਰੇਨ 'ਚੋਂ ਸੁੱਟਿਆ ਬਾਹਰ, ਮੌਤ
Published : Sep 2, 2022, 7:26 pm IST
Updated : Sep 2, 2022, 7:26 pm IST
SHARE ARTICLE
PHOTO
PHOTO

ਪੁੱਤ ਨੇ ਵੀ ਮਾਂ ਨਾਲ ਹੁੰਦੀ ਛੇੜਛਾੜ ਦਾ ਕੀਤਾ ਵਿਰੋਧ

 

ਫਤਿਹਾਬਾਦ: ਹਰਿਆਣਾ 'ਚ ਸ਼ੁੱਕਰਵਾਰ ਨੂੰ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਟੋਹਾਣਾ ਇਲਾਕੇ ਵਿੱਚ ਇੱਕ ਔਰਤ ਨਾਲ ਬਲਾਤਕਾਰ ਦੀ ਕੋਸ਼ਿਸ਼ ਕੀਤੀ ਗਈ। ਔਰਤ ਨੇ ਵਿਰੋਧ ਕੀਤਾ ਤਾਂ ਉਸ ਨੂੰ ਚੱਲਦੀ ਟਰੇਨ ਤੋਂ ਹੇਠਾਂ ਸੁੱਟ ਦਿੱਤਾ ਗਿਆ। ਇਸ ਦੌਰਾਨ ਮਹਿਲਾ ਦਾ 9 ਸਾਲ ਦਾ ਬੱਚਾ ਵੀ ਉਸ ਦੇ ਨਾਲ ਮੌਜੂਦ ਸੀ ਜੋ ਡੱਬੇ ਵਿੱਚ ਇਕੱਲਾ ਰਹਿ ਗਿਆ।

ਬਾਅਦ 'ਚ ਦੋਸ਼ੀ ਨੌਜਵਾਨ ਨੇ ਟੋਹਾਣਾ ਰੇਲਵੇ ਸਟੇਸ਼ਨ 'ਤੇ ਚੱਲਦੀ ਟਰੇਨ ਤੋਂ ਛਾਲ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਨਸ਼ੇ 'ਚ ਸੀ ਅਤੇ ਡੱਬੇ 'ਚ ਕਿਸੇ ਹੋਰ ਦੇ ਨਾ ਹੋਣ ਦਾ ਫਾਇਦਾ ਉਠਾਉਂਦੇ ਹੋਏ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਹਾਲਾਂਕਿ ਮਾਸੂਮ ਨੇ ਵਾਰਦਾਤ ਦੀ ਜਾਣਕਾਰੀ ਆਪਣੇ ਪਿਤਾ ਅਤੇ ਪੁਲਿਸ ਨੂੰ ਦਿੱਤੀ। ਪੁਲਿਸ ਨੇ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਔਰਤ ਆਪਣੇ ਬੱਚੇ ਨਾਲ ਟਰੇਨ 'ਚ ਸਵਾਰ ਹੋ ਕੇ ਟੋਹਾਣਾ ਆ ਰਹੀ ਸੀ। ਇਸ ਦੌਰਾਨ ਉਹ ਦੋਵੇਂ ਪੂਰੇ ਡੱਬੇ ਵਿਚ ਇਕੱਲੇ ਸਨ। ਫਿਰ ਇੱਕ ਨੌਜਵਾਨ ਨਸ਼ੇ ਦੀ ਹਾਲਤ ਵਿੱਚ ਟਰੇਨ ਵਿੱਚ ਚੜ੍ਹ ਗਿਆ ਅਤੇ ਔਰਤ ਨਾਲ ਛੇੜਛਾੜ ਕਰਨ ਲੱਗਾ। ਉਸ ਨੇ ਔਰਤ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਵੀ ਕੀਤੀ। ਔਰਤ ਨੇ ਵਿਰੋਧ ਕੀਤਾ ਤਾਂ ਦੋਸ਼ੀ ਨੇ ਉਸ ਨੂੰ ਚਲਦੀ ਟਰੇਨ ਤੋਂ ਧੱਕਾ ਦੇ ਦਿੱਤਾ।

ਜਦੋਂ ਟਰੇਨ ਟੋਹਾਣਾ ਪਹੁੰਚੀ ਤਾਂ ਮਾਸੂਮ ਨੇ ਆਪਣੇ ਪਿਤਾ ਨੂੰ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਪਤੀ ਨੇ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਔਰਤ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਗਈ। ਕਰੀਬ 6 ਘੰਟੇ ਦੀ ਭਾਲ ਤੋਂ ਬਾਅਦ ਪੁਲਿਸ ਨੂੰ ਮਹਿਲਾ ਦੀ ਲਾਸ਼ ਰੇਲਵੇ ਟਰੈਕ ਦੇ ਕੋਲ ਝਾੜੀਆਂ 'ਚੋਂ ਮਿਲੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਮੁਤਾਬਕ ਇਹ ਘਟਨਾ ਵੀਰਵਾਰ ਰਾਤ 10 ਵਜੇ ਦੇ ਕਰੀਬ ਵਾਪਰੀ ਅਤੇ ਉਸੇ ਸਮੇਂ ਜ਼ਖਮੀ ਨੌਜਵਾਨ ਵੀ ਉਸੇ ਟਰੇਨ ਵਿੱਚ ਸਵਾਰ ਸੀ ਅਤੇ ਦੋਵਾਂ ਮਾਮਲਿਆਂ ਨੂੰ ਆਪਸ ਵਿੱਚ ਜੋੜਿਆ ਜਾ ਰਿਹਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਕਾਲਵਾਂ ਪਿੰਡ ਦਾ ਹੀ ਵਸਨੀਕ ਹੈ।

Location: India, Haryana, Faridabad

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement