ਇਕ ਵਾਰ ਫਿਰ ਧਮਾਕਿਆਂ ਨਾਲ ਹਿੱਲਿਆ ਅਫ਼ਗਾਨਿਸਤਾਨ, ਮਸਜਿਦ 'ਚ ਹੋਏ ਕਈ ਧਮਾਕੇ
Published : Sep 2, 2022, 4:19 pm IST
Updated : Sep 2, 2022, 4:19 pm IST
SHARE ARTICLE
BLAST
BLAST

ਕਈਆਂ ਦੇ ਮਾਰੇ ਜਾਣ ਦੀ ਅਸ਼ੰਕਾ

 

ਕਾਬੁਲ : ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫਗਾਨਿਸਤਾਨ ਲਗਾਤਾਰ ਬੰਬ ਧਮਾਕਿਆਂ ਦੀ ਮਾਰ ਹੇਠ ਆ ਰਿਹਾ ਹੈ। ਦੇਸ਼ ਵਿੱਚ ਇੱਕ ਵਾਰ ਫਿਰ ਧਮਾਕੇ ਦੀ ਘਟਨਾ ਸਾਹਮਣੇ ਆਈ ਹੈ। ਹੇਰਾਤ ਸੂਬੇ 'ਚ ਗੁਜਰਗਾਹ ਮਸਜਿਦ 'ਚ ਵੱਡਾ ਬੰਬ ਧਮਾਕਾ ਹੋਇਆ ਹੈ, ਜਿਸ 'ਚ ਮਸਜਿਦ ਦੇ ਇਮਾਮ ਦੀ ਮੌਤ ਹੋ ਗਈ ਹੈ।

ਖਬਰਾਂ ਮੁਤਾਬਕ ਇਸ ਧਮਾਕੇ ਵਿੱਚ ਮਸਜਿਦ ਦੇ ਇਮਾਮ ਅਤੇ ਮੌਲਵੀ ਮੁਜੀਬ ਰਹਿਮਾਨ ਅੰਸਾਰੀ ਦੇ ਮਾਰੇ ਜਾਣ ਦੀ ਖ਼ਬਰ ਹੈ। ਹਾਲਾਂਕਿ ਇਸ ਸਬੰਧ 'ਚ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਕ ਅਫਗਾਨਿਸਤਾਨ ਦੇ ਹੇਰਾਤ 'ਚ ਸ਼ੁੱਕਰਵਾਰ ਨੂੰ ਇਹ ਘਟਨਾ ਉਸ ਸਮੇਂ ਵਾਪਰੀ, ਜਦੋਂ ਲੋਕ ਨਮਾਜ਼ ਲਈ ਮਸਜਿਦ 'ਚ ਇਕੱਠੇ ਹੋਏ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਆਤਮਘਾਤੀ ਹਮਲਾ ਹੈ। ਇਸ ਹਮਲੇ 'ਚ ਕਈ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਗੁੱਜਰਗਾਹ ਮਸਜਿਦ ਦੇ ਅੰਦਰ ਮੌਜੂਦ ਮੌਲਵੀ ਮੁਜੀਬ ਰਹਿਮਾਨ ਅੰਸਾਰੀ ਦੀ ਮੌਤ ਹੋ ਗਈ ਹੈ। ਨਾਲ ਹੀ ਕਈ ਲੋਕ ਜ਼ਖਮੀ ਹੋਏ ਹਨ।

Location: Afghanistan, Kabol, Kabul

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement