Shambhu Border: ਸ਼ੰਭੂ ਬਾਰਡਰ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ
Published : Sep 2, 2024, 1:08 pm IST
Updated : Sep 2, 2024, 1:23 pm IST
SHARE ARTICLE
Big news about the Shambhu border case
Big news about the Shambhu border case

Shambhu Border: SC ਵਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ।

 

 Shambhu Border: ਹਰਿਆਣਾ-ਪੰਜਾਬ ਦਾ ਸ਼ੰਭੂ ਬਾਰਡਰ ਅਜੇ ਨਹੀਂ ਖੁੱਲ੍ਹੇਗਾ। ਇਸ ਮਾਮਲੇ 'ਤੇ ਸੋਮਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਜਿਸ ਵਿੱਚ ਐਸ.ਸੀ ਨੇ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਕਮੇਟੀ ਬਣਾ ਰਹੇ ਹਾਂ, ਪਰ ਕਿਸੇ ਮੁੱਦੇ 'ਤੇ ਫੈਸਲਾ ਨਹੀਂ ਕਰ ਰਹੇ ਹਾਂ। ਇਹ ਅਧਿਕਾਰ ਕਮੇਟੀ ਨੂੰ ਦਿੱਤਾ ਜਾ ਰਿਹਾ ਹੈ। ਇਸ ਕਮੇਟੀ ਵਿੱਚ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀ ਵੀ ਸ਼ਾਮਲ ਹਨ।

ਇਸ ਦੌਰਾਨ ਸੁਪਰੀਮ ਕੋਰਟ ਨੇ ਇਹ ਵੀ ਸਲਾਹ ਦਿੱਤੀ ਕਿ ਇਸ ਮਾਮਲੇ ਦਾ ਰਾਜਨੀਤੀਕਰਨ ਨਾ ਕੀਤਾ ਜਾਵੇ। ਮੁੱਦੇ ਬਹੁਤ ਸੰਵੇਦਨਸ਼ੀਲ ਹਨ, ਇਸ ਲਈ ਸੰਤੁਲਿਤ ਪਹੁੰਚ ਅਪਣਾਈ ਜਾਣੀ ਚਾਹੀਦੀ ਹੈ।

ਪਿਛਲੀਆਂ ਦੋ ਸੁਣਵਾਈਆਂ 'ਚ ਸੁਪਰੀਮ ਕੋਰਟ ਨੇ ਸ਼ੰਭੂ ਸਰਹੱਦ ਨੂੰ ਅੰਸ਼ਕ ਤੌਰ 'ਤੇ ਯਾਨੀ ਇਕ ਲੇਨ ਖੋਲ੍ਹਣ ਲਈ ਕਿਹਾ ਸੀ। ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਨਾਲ ਕਿਸਾਨਾਂ ਦੀਆਂ ਮੀਟਿੰਗਾਂ ਵੀ ਹੋਈਆਂ ਪਰ ਉਹ ਬੇਸਿੱਟਾ ਰਹੀਆਂ।

ਹਰਿਆਣਾ ਪੁਲਿਸ ਨੇ ਕਿਹਾ ਕਿ ਕਿਸਾਨ ਦਿੱਲੀ ਚਲੇ ਜਾਣ, ਪਰ ਟਰੈਕਟਰ ਨਹੀਂ ਲੈਣੇ ਚਾਹੀਦੇ। ਕਿਸਾਨ ਟਰੈਕਟਰ ਲੈ ਕੇ ਜਾਣ 'ਤੇ ਅੜੇ ਰਹੇ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement