Manipur Violence: ਮਣੀਪੁਰ 'ਚ ਫਿਰ ਭੜਕੀ ਹਿੰਸਾ, ਗੋਲੀਬਾਰੀ 'ਚ ਔਰਤ ਸਮੇਤ 2 ਦੀ ਮੌਤ: 9 ਲੋਕ ਜ਼ਖਮੀ
Published : Sep 2, 2024, 8:45 am IST
Updated : Sep 2, 2024, 8:45 am IST
SHARE ARTICLE
Violence broke out again in Manipur
Violence broke out again in Manipur

Manipur Violence: ਸਥਾਨਕ ਲੋਕਾਂ ਨੇ ਦਾਅਵਾ ਕੀਤਾ ਹੈ ਕਿ ਹਮਲੇ ਵਿੱਚ ਡਰੋਨ ਬੰਬਾਂ ਦੀ ਵਰਤੋਂ ਕੀਤੀ ਗਈ ਸੀ।

 

Manipur Violence:  ਮਣੀਪੁਰ ਦੇ ਇੰਫਾਲ ਪੱਛਮੀ ਜ਼ਿਲ੍ਹੇ 'ਚ ਐਤਵਾਰ ਨੂੰ ਅਤਿਵਾਦੀਆਂ ਦੇ ਹਮਲੇ 'ਚ ਇਕ ਔਰਤ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ। ਔਰਤ ਦੀ 8 ਸਾਲਾ ਬੇਟੀ ਅਤੇ ਇਕ ਪੁਲਿਸ ਅਧਿਕਾਰੀ ਸਮੇਤ 9 ਲੋਕ ਜ਼ਖ਼ਮੀ ਹੋ ਗਏ।

ਪੁਲਿਸ ਮੁਤਾਬਕ ਅਤਿਵਾਦੀਆਂ ਨੇ ਕੋਟਰੁਕ ਅਤੇ ਕਡਾਂਗਬੰਦ ਘਾਟੀ ਦੇ ਹੇਠਲੇ ਇਲਾਕਿਆਂ 'ਚ ਪਹਾੜੀ ਦੇ ਉੱਪਰਲੇ ਇਲਾਕਿਆਂ ਤੋਂ ਗੋਲੀਬਾਰੀ ਕੀਤੀ ਅਤੇ ਡਰੋਨ ਨਾਲ ਵੀ ਹਮਲਾ ਕੀਤਾ।

ਇਸ ਅਚਾਨਕ ਹੋਏ ਹਮਲੇ ਕਾਰਨ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਸਮੇਤ ਕਈ ਲੋਕ ਸੁਰੱਖਿਅਤ ਥਾਵਾਂ ਵੱਲ ਭੱਜਣ ਲਈ ਮਜਬੂਰ ਹੋ ਗਏ।

ਮੀਡੀਆ ਰਿਪੋਰਟਾਂ ਮੁਤਾਬਕ 9 ਜ਼ਖਮੀਆਂ 'ਚੋਂ 5 ਨੂੰ ਗੋਲੀਆਂ ਲੱਗੀਆਂ ਸਨ, ਜਦਕਿ ਬਾਕੀ ਬੰਬ ਧਮਾਕੇ ਨਾਲ ਮਾਰੇ ਗਏ ਸਨ। ਸਥਾਨਕ ਲੋਕਾਂ ਨੇ ਦਾਅਵਾ ਕੀਤਾ ਹੈ ਕਿ ਹਮਲੇ ਵਿੱਚ ਡਰੋਨ ਬੰਬਾਂ ਦੀ ਵਰਤੋਂ ਕੀਤੀ ਗਈ ਸੀ।

ਬੀਜੇਪੀ ਦੇ ਬੁਲਾਰੇ ਟੀ ਮਾਈਕਲ ਐਲ ਹਾਕੀਪ ਦੇ ਘਰ ਨੂੰ ਪੇਨਿਅਲ ਵਿੱਚ ਅੱਗ ਲਗਾ ਦਿੱਤੀ ਗਈ। ਐਕਸ 'ਤੇ ਵੀਡੀਓ ਸ਼ੇਅਰ ਕਰਦੇ ਹੋਏ ਹਾਕੀਪ ਨੇ ਦੋਸ਼ ਲਗਾਇਆ ਹੈ ਕਿ ਇਹ ਕੁਕੀ ਲੋਕਾਂ ਦਾ ਕੰਮ ਹੈ।

ਹਾਓਕਿਪ ਨੇ ਕਿਹਾ ਕਿ ਉਸ ਦੇ ਘਰ 'ਤੇ ਇਕ ਸਾਲ ਵਿਚ ਤੀਜੀ ਵਾਰ ਹਮਲਾ ਹੋਇਆ ਹੈ। ਪਿਛਲੇ ਹਫ਼ਤੇ ਵੀ 30 ਤੋਂ ਵੱਧ ਹਥਿਆਰਬੰਦ ਲੋਕਾਂ ਨੇ ਕਈ ਰਾਉਂਡ ਫਾਇਰ ਕੀਤੇ ਸਨ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement