Gold Smuggling Case : ਕੰਨੜ ਅਦਾਕਾਰਾ ਰਾਨਿਆ ਰਾਓ ਨੂੰ ਲਗਾਇਆ ਗਿਆ 102 ਕਰੋੜ ਰੁਪਏ ਦਾ ਜੁਰਮਾਨਾ 

By : BALJINDERK

Published : Sep 2, 2025, 9:29 pm IST
Updated : Sep 2, 2025, 9:29 pm IST
SHARE ARTICLE
ਕੰਨੜ ਅਦਾਕਾਰਾ ਰਾਨਿਆ ਰਾਓ ਨੂੰ ਲਗਾਇਆ ਗਿਆ 102 ਕਰੋੜ ਰੁਪਏ ਦਾ ਜੁਰਮਾਨਾ 
ਕੰਨੜ ਅਦਾਕਾਰਾ ਰਾਨਿਆ ਰਾਓ ਨੂੰ ਲਗਾਇਆ ਗਿਆ 102 ਕਰੋੜ ਰੁਪਏ ਦਾ ਜੁਰਮਾਨਾ 

Gold Smuggling Case :DRI ਨੇ ਹੋਟਲ ਮਾਲਕ ਤਰੁਣ ਕੋਂਡਾਰਾਜੂ 'ਤੇ 63 ਕਰੋੜ ਰੁਪਏ,ਜਿਊਲਰ ਸਾਹਿਲ ਸਕਰੀਆ ਜੈਨ ਅਤੇ ਭਰਤ ਕੁਮਾਰ ਜੈਨ'ਤੇ 56-56 ਕਰੋੜਦਾ ਜੁਰਮਾਨਾ ਲਗਾਇਆ

Bengaluru News in Punjabi : ਮਾਲੀਆ ਖੁਫੀਆ ਡਾਇਰੈਕਟੋਰੇਟ (ਡੀ.ਆਰ.ਆਈ.) ਨੇ ਸੋਨੇ ਦੀ ਤਸਕਰੀ ਦੇ ਇਕ ਮਾਮਲੇ ’ਚ ਕੰਨੜ ਫਿਲਮ ਅਦਾਕਾਰਾ ਰਾਨਿਆ ਰਾਓ ਉਤੇ 102 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਡੀ.ਆਰ.ਆਈ. ਨੇ ਹੋਟਲ ਮਾਲਕ ਤਰੁਣ ਕੋਂਡਾਰਾਜੂ ’ਤੇ 63 ਕਰੋੜ ਰੁਪਏ ਅਤੇ ਜਿਊਲਰ ਸਾਹਿਲ ਸਕਰੀਆ ਜੈਨ ਅਤੇ ਭਰਤ ਕੁਮਾਰ ਜੈਨ’ਤੇ 56-56 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। 

ਮੰਗਲਵਾਰ ਨੂੰ ਡੀ.ਆਰ.ਆਈ. ਦੇ ਅਧਿਕਾਰੀ ਬੈਂਗਲੁਰੂ ਕੇਂਦਰੀ ਜੇਲ ਪਹੁੰਚੇ ਅਤੇ ਉਨ੍ਹਾਂ ਸਾਰਿਆਂ ਨੂੰ 250 ਪੰਨਿਆਂ ਦਾ ਨੋਟਿਸ ਅਤੇ 2500 ਪੰਨਿਆਂ ਦਾ ਨੋਟਿਸ ਦਿਤਾ। ਉਨ੍ਹਾਂ ਕਿਹਾ, ‘‘ਸਹਾਇਕ ਦਸਤਾਵੇਜ਼ਾਂ ਦੇ ਨਾਲ ਵਿਸਥਾਰਤ ਨੋਟਿਸ ਤਿਆਰ ਕਰਨਾ ਬਹੁਤ ਮੁਸ਼ਕਲ ਕੰਮ ਸੀ। ਅੱਜ ਅਸੀਂ ਮੁਲਜ਼ਮਾਂ ਨੂੰ 11,000 ਪੰਨਿਆਂ ਦੇ ਦਸਤਾਵੇਜ਼ ਸੌਂਪੇ।’’ ਡੀ.ਆਰ.ਆਈ. ਦੇ ਸੂਤਰਾਂ ਅਨੁਸਾਰ, ਅਦਾਕਾਰਾ ਨੂੰ 3 ਮਾਰਚ ਨੂੰ ਦੁਬਈ ਤੋਂ ਆਉਣ ਉਤੇ ਬੈਂਗਲੁਰੂ ਦੇ ਕੇਮਪੇਗੌੜਾ ਕੌਮਾਂਤਰੀ ਹਵਾਈ ਅੱਡੇ ਉਤੇ 14.8 ਕਿਲੋਗ੍ਰਾਮ ਸੋਨੇ ਨਾਲ ਫੜਿਆ ਗਿਆ ਸੀ। ਰਾਓ ਪੁਲਿਸ ਡਾਇਰੈਕਟਰ ਜਨਰਲ ਰੈਂਕ ਦੇ ਅਧਿਕਾਰੀ ਕੇ. ਰਾਮਚੰਦਰ ਰਾਓ ਦੀ ਮਤਰੇਈ ਧੀ ਹੈ। 

ਅਦਾਕਾਰਾ ਨੂੰ ਇਸ ਸਾਲ ਜੁਲਾਈ ਵਿਚ ਸੋਨੇ ਦੀ ਤਸਕਰੀ ਦੇ ਮਾਮਲੇ ਵਿਚ ਸਖਤ ਵਿਦੇਸ਼ੀ ਮੁਦਰਾ ਸੰਭਾਲ ਅਤੇ ਤਸਕਰੀ ਗਤੀਵਿਧੀਆਂ ਰੋਕੂ ਕਾਨੂੰਨ (ਕੋਫੇਪੋਸਾ) ਦੇ ਤਹਿਤ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ। ਡੀ.ਆਰ.ਆਈ. ਦੇ ਸੂਤਰਾਂ ਨੇ ਦਸਿਆ ਕਿ ਕੋਫੇਪੋਸਾ ਨਾਲ ਜੁੜਿਆ ਮਾਮਲਾ ਮੰਗਲਵਾਰ ਨੂੰ ਹਾਈ ਕੋਰਟ ਦੇ ਸਾਹਮਣੇ ਆਇਆ, ਜਿਸ ਨੇ ਇਸ ਨੂੰ 11 ਸਤੰਬਰ ਲਈ ਮੁਲਤਵੀ ਕਰ ਦਿਤਾ। 

 (For more news apart from Kannada actress Ranya Rao fined Rs 102 crore News in Punjabi, stay tuned to Rozana Spokesman)

Location: India, Karnataka, Bengaluru

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement