GRP Jawan Death News: ਜੀਆਰਪੀ ਜਵਾਨ ਦੀ ਗੋਲੀ ਲੱਗਣ ਕਾਰਨ ਮੌਤ; ਪਤਨੀ ਦਾ ਦਾਅਵਾ, ‘ਮੈਂ ਚਲਾਈ ਗੋਲੀ’
Published : Nov 2, 2023, 5:53 pm IST
Updated : Nov 2, 2023, 5:53 pm IST
SHARE ARTICLE
GRP Jawan Death News
GRP Jawan Death News

ਦਸਿਆ ਜਾ ਰਿਹਾ ਹੈ ਕਿ ਘਟਨਾ 'ਚ ਮ੍ਰਿਤਕ ਦੀ ਪਤਨੀ ਨੂੰ ਵੀ ਗੋਲੀ ਲੱਗੀ ਹੈ

GRP Jawan Death News: ਹਰਿਆਣਾ ਵਿਚ ਗੁਰੂਗ੍ਰਾਮ ਦੇ ਸੈਕਟਰ 10 ਥਾਣਾ ਖੇਤਰ ਵਿਚ ਇਕ ਪੁਲਿਸ ਕਾਂਸਟੇਬਲ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਰਾਜਬੀਰ ਰੇਵਾੜੀ ਵਿਚ ਜੀਆਰਪੀ ਵਿਚ ਤਾਇਨਾਤ ਸੀ। 50 ਸਾਲਾ ਰਾਜਬੀਰ ਗੁਰੂਗ੍ਰਾਮ ਦੇ ਸਿਕੋਪੁਰ ਪਿੰਡ ਦਾ ਰਹਿਣ ਵਾਲਾ ਹੈ। ਉਹ ਅਪਣੀ ਪਤਨੀ ਅਤੇ ਬੇਟੇ ਨਾਲ ਗੁਰੂਗ੍ਰਾਮ ਦੇ ਸੈਕਟਰ 10 ਇਲਾਕੇ ਵਿਚ ਰਹਿੰਦਾ ਸੀ।

ਦੇਰ ਰਾਤ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਜਦੋਂ ਇਹ ਕਤਲ ਹੋਇਆ ਤਾਂ ਘਰ ਵਿਚ ਸਿਰਫ਼ ਰਾਜਬੀਰ, ਉਸ ਦੀ ਪਤਨੀ ਅਤੇ ਪੁੱਤਰ ਹੀ ਮੌਜੂਦ ਸਨ।ਸੂਚਨਾ ਮਿਲਦੇ ਹੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਦਸਿਆ ਜਾ ਰਿਹਾ ਹੈ ਕਿ ਘਟਨਾ 'ਚ ਮ੍ਰਿਤਕ ਦੀ ਪਤਨੀ ਨੂੰ ਵੀ ਗੋਲੀ ਲੱਗੀ ਹੈ, ਜਿਸ ਨੂੰ ਨਿਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

ਮ੍ਰਿਤਕ ਦੇ ਵੱਡੇ ਭਰਾ ਸਤਬੀਰ ਸਿੰਘ ਦੀ ਮੰਨੀਏ ਤਾਂ ਉਹ ਗੁਰੂਗ੍ਰਾਮ ਦੇ ਸਿਕੋਪੁਰ ਵਿਚ ਰਹਿੰਦਾ ਹੈ। ਉਸ ਨੂੰ ਸਵੇਰੇ ਕਰੀਬ ਸਾਢੇ ਛੇ ਵਜੇ ਸੂਚਨਾ ਮਿਲੀ। ਜਦੋਂ ਉਹ ਹਸਪਤਾਲ ਗਿਆ ਤਾਂ ਉਸ ਦੇ ਭਰਾ ਦੀ ਮੌਤ ਹੋ ਚੁੱਕੀ ਸੀ। ਸਤਬੀਰ ਸਿੰਘ ਅਨੁਸਾਰ ਮ੍ਰਿਤਕ ਦਾ ਲੜਕਾ ਅਨੂ ਉਰਫ਼ ਯਸ਼ ਯਾਦਵ ਅਪਣੇ ਪਿਤਾ ’ਤੇ ਜ਼ਮੀਨ ਅਪਣੇ ਨਾਂ ਕਰਵਾਉਣ ਲਈ ਦਬਾਅ ਪਾਉਂਦਾ ਸੀ। ਸਤਬੀਰ ਦਾ ਕਹਿਣਾ ਹੈ ਕਿ ਰਾਜਬੀਰ ਦੀ ਪਤਨੀ ਨੇ ਪ੍ਰਗਟਾਵਾ ਕੀਤਾ ਹੈ ਕਿ ਗੋਲੀ ਉਸ ਨੇ ਹੀ ਮਾਰੀ ਹੈ। ਸਤਬੀਰ ਅਪਣੇ ਭਰਾ ਦੀ ਮੌਤ ਦਾ ਇਨਸਾਫ ਚਾਹੁੰਦਾ ਹੈ। ਦੱਸ ਦੇਈਏ ਕਿ ਮ੍ਰਿਤਕ ਰਾਜਬੀਰ ਦੀ ਨੂੰਹ ਦਿੱਲੀ ਪੁਲਿਸ ਵਿਚ ਤਾਇਨਾਤ ਹੈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

(For more news apart from GRP Jawan Death News, stay tuned to Rozana Spokesman)

Location: India, Haryana, Gurgaon

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement