Weather Update: IMD ਵੱਲੋਂ 5 ਨਵੰਬਰ ਤੱਕ ਮੀਂਹ ਦੀ ਚੇਤਾਵਨੀ, ਵਧੇਗੀ ਠੰਢ 
Published : Nov 2, 2023, 5:51 pm IST
Updated : Nov 2, 2023, 5:52 pm IST
SHARE ARTICLE
File Photo
File Photo

ਦੇਸ਼ ਦੇ ਜ਼ਿਆਦਾਤਰ ਸੂਬਿਆਂ ਵਿਚ ਨਵੰਬਰ ਵਿੱਚ ਆਮ ਨਾਲੋਂ ਵੱਧ ਮੀਂਹ ਪੈ ਸਕਦਾ ਹੈ।

Weather Update: ਨਵੀਂ ਦਿੱਲੀ - ਭਾਰਤ ਵਿਚ ਮੌਸਮ ਵਿਚ ਤਬਦੀਲੀ ਆਉਣੀ ਸ਼ੁਰੂ ਹੋ ਗਈ ਹੈ। ਲੋਕ ਜਿਥੇ ਠੰਢ ਦੀ ਉਡੀਕ ਕਰ ਰਹੇ ਹਨ ਉੱਥੇ ਹੀ ਮੌਸਮ ਬਿਲਕੁਲ ਉਲਟ ਚੱਲ ਰਿਹਾ ਹੈ। ਭਾਰਤੀ ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਨਵੰਬਰ ਮਹੀਨੇ ਵਿਚ ਦੇਸ਼ ਦੇ ਕਈ ਹਿੱਸਿਆਂ ਵਿਚ ਦਿਨ-ਰਾਤ ਦਾ ਤਾਪਮਾਨ ਆਮ ਨਾਲੋਂ ਵੱਧ ਹੋ ਸਕਦਾ ਹੈ।  
IMD ਦਾ ਇਹ ਪੂਰਵ ਅਨੁਮਾਨ ਉੱਤਰ-ਪੱਛਮੀ ਅਤੇ ਮੱਧ ਭਾਰਤ ਦੇ ਕੁਝ ਹਿੱਸਿਆਂ ਨੂੰ ਛੱਡ ਕੇ ਬਾਕੀ ਦੇਸ਼ਾਂ ਲਈ ਜਾਰੀ ਕੀਤਾ ਗਿਆ ਹੈ। ਆਈਐਮਡੀ ਨੇ ਇਹ ਵੀ ਕਿਹਾ ਹੈ ਕਿ ਦੇਸ਼ ਦੇ ਜ਼ਿਆਦਾਤਰ ਸੂਬਿਆਂ ਵਿਚ ਨਵੰਬਰ ਵਿੱਚ ਆਮ ਨਾਲੋਂ ਵੱਧ ਮੀਂਹ ਪੈ ਸਕਦਾ ਹੈ।

ਫਿਲਹਾਲ ਦੇਸ਼ ਦੇ ਜ਼ਿਆਦਾਤਰ ਸੂਬਿਆਂ ‘ਚ ਮੌਸਮ ਖੁਸ਼ਕ ਹੈ। ਇਸ ਦੇ ਨਾਲ ਹੀ ਦੱਖਣੀ ਭਾਰਤ ਦੇ ਸੂਬਿਆਂ ਵਿਚ ਬਰਸਾਤ ਦਾ ਮੌਸਮ ਜਾਰੀ ਹੈ। ਮੌਸਮ ਵਿਭਾਗ ਮੁਤਾਬਕ ਤਾਮਿਲਨਾਡੂ, ਕੇਰਲ  ਅਤੇ ਅੰਦਰੂਨੀ ਦੱਖਣੀ ਕਰਨਾਟਕ ਵਿਚ ਮੀਂਹ ਦਾ ਦੌਰ 3 ਤੋਂ 5 ਨਵੰਬਰ ਤੱਕ ਜਾਰੀ ਰਹੇਗਾ। ਇਸ ਦੇ ਨਾਲ ਹੀ ਦੱਸ ਦਈਏ ਕਿ ਤੱਟਵਰਤੀ ਆਂਧਰਾ ਪ੍ਰਦੇਸ਼, ਤਾਮਿਲਨਾਡੂ, ਕੇਰਲ ਅਤੇ ਅੰਡੇਮਾਨ ਨਿਕੋਬਾਰ ਦੀਪ ਸਮੂਹ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ।  

(For more news apart from Weather Update, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement