Rohtak News: ਕਲਯੁਗੀ ਪੁੱਤ ਨੇ ਮਾਂ ਨੂੰ ਉਤਾਰਿਆ ਮੌਤ ਦੇ ਘਾਟ, ਮਾਂ ਨੌਕਰੀ ਲੱਭਣ ਲਈ ਕਰਦੀ ਸੀ ਪੁੱਤ ਦੀਆ ਮਿੰਨਤਾਂ
Published : Nov 2, 2023, 4:06 pm IST
Updated : Nov 2, 2023, 4:06 pm IST
SHARE ARTICLE
File Photo
File Photo

Sanjay ਨੇ ਸ਼ਰਾਬ ਲਈ ਆਪਣੀ ਮਾਂ ਦਾ ਕਤਲ ਕਰ ਦਿੱਤਾ।

 Rohtak: ਹਰਿਆਣਾ ਦੇ ਰੋਹਤਕ ਦੇ ਆਜ਼ਾਦ ਗੜ੍ਹ 'ਚ ਕਿਰਾਏ ਦੇ ਮਕਾਨ 'ਚ ਰਹਿਣ ਵਾਲੇ ਨੌਜਵਾਨ ਨੇ ਆਪਣੀ ਮਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਔਰਤ ਦੇ ਸਿਰ ਅਤੇ ਗਰਦਨ 'ਤੇ ਰੋਟੀ ਸੇਕਣ ਵਾਲੇ ਤਵੇ ਨਾਲ ਵਾਰ ਕੀਤਾ ਗਿਆ। ਪੁਲਿਸ ਨੇ ਮੁਲਜ਼ਮ ਪੁੱਤਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਿਸ ਨੂੰ ਅਦਾਲਤ ਵਿਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ। ਜਿਸ ਕਾਰਨ ਪੁੱਛਗਿੱਛ ਦੌਰਾਨ ਕਤਲ ਦੇ ਕਾਰਨਾਂ ਦਾ ਖੁਲਾਸਾ ਹੋਵੇਗਾ।

ਮ੍ਰਿਤਕਾ ਦੀ ਪਛਾਣ ਕਾਂਤਾ ਦੇਵੀ ਉਮਰ ਕਰੀਬ 65 ਸਾਲ ਵਾਸੀ ਅੰਮ੍ਰਿਤ ਕਾਲੋਨੀ ਵਜੋਂ ਹੋਈ ਹੈ। ਉਹ ਆਜ਼ਾਦਗੜ੍ਹ 'ਚ ਕਿਰਾਏ ਦੇ ਮਕਾਨ 'ਚ ਰਹਿੰਦੀ ਸੀ। ਬੁੱਧਵਾਰ ਨੂੰ ਔਰਤ ਦੀ ਲਾਸ਼ ਘਰ 'ਚ ਪਈ ਮਿਲੀ। ਚਾਰੇ ਪਾਸੇ ਖੂਨ ਖਿਲਰਿਆ ਪਿਆ ਸੀ। ਉਸ ਦੇ ਸਿਰ ਅਤੇ ਗਰਦਨ ਆਦਿ 'ਤੇ ਸੱਟਾਂ ਦੇ ਕਈ ਨਿਸ਼ਾਨ ਸਨ। ਕਤਲ ਕਰਨ ਤੋਂ ਬਾਅਦ ਪੁੱਤਰ ਫਰਾਰ ਹੋ ਗਿਆ ਸੀ।

ਮ੍ਰਿਤਕਾ ਦੇ ਜਵਾਈ ਸਤੀਸ਼ ਨੇ ਦੱਸਿਆ ਕਿ ਉਸ ਦੀ ਸੱਸ ਕਾਂਤਾ ਦੇ 5 ਬੱਚੇ ਹਨ। ਜਿਨ੍ਹਾਂ ਵਿਚੋਂ ਦੋ ਪੁੱਤਰ ਅਤੇ ਤਿੰਨ ਧੀਆਂ ਹਨ। ਸਭ ਤੋਂ ਛੋਟੇ ਪੁੱਤਰ ਨੇ ਹੀ ਇਸ ਕਤਲ ਨੂੰ ਅੰਜਾਮ ਦਿੱਤਾ ਹੈ। ਉਸਦਾ ਸਭ ਤੋਂ ਛੋਟਾ ਸਾਲਾ ਨਸ਼ੇ ਦਾ ਆਦੀ ਹੈ। ਉਸ ਦਾ ਆਪਣੀ ਮਾਂ ਨਾਲ ਪਹਿਲਾਂ ਵੀ ਝਗੜਾ ਹੋ ਚੁੱਕਾ ਹੈ। ਉਸ ਨੇ ਸ਼ਰਾਬ ਲਈ ਆਪਣੀ ਮਾਂ ਦਾ ਕਤਲ ਕਰ ਦਿੱਤਾ।

ਮ੍ਰਿਤਕਾ ਔਰਤ ਦੇ ਗੁਆਂਢੀ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਵਿਅਕਤੀ ਨੇ ਸਵੇਰੇ ਲਾਸ਼ ਉੱਥੇ ਪਈ ਦੇਖੀ ਅਤੇ ਨੇੜੇ ਹੀ ਖੂਨ ਖਿਲਰਿਆ ਪਿਆ ਸੀ। ਉਸ ਨੇ ਪੁਲਿਸ ਨੂੰ ਸੂਚਨਾ ਦਿੱਤੀ। ਨਵਾਂ ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ ਪੰਕਜ ਨੇ ਦੱਸਿਆ ਕਿ ਔਰਤ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਔਰਤ ਦੇ ਲੜਕੇ ਸੰਜੇ ਖ਼ਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਕਾਰਵਾਈ ਕਰਨ ਵਿਚ ਲੱਗੀ ਹੋਈ ਹੈ।

ਅਰਬਨ ਅਸਟੇਟ ਥਾਣੇ ਦੇ ਇੰਚਾਰਜ ਪ੍ਰਹਿਲਾਦ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਆਜ਼ਾਦਗੜ੍ਹ ਦੇ ਇੱਕ ਘਰ ਵਿਚ ਇੱਕ ਔਰਤ ਦਾ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ। ਮ੍ਰਿਤਕਾ ਦੀ ਗਰਦਨ ਅਤੇ ਸਿਰ 'ਤੇ ਸੱਟਾਂ ਦੇ ਨਿਸ਼ਾਨ ਪਾਏ ਗਏ ਹਨ। ਮੁੱਢਲੀ ਜਾਂਚ 'ਚ ਪਤਾ ਲੱਗਾ ਹੈ ਕਿ ਮ੍ਰਿਤਕਾ ਔਰਤ ਆਪਣੇ ਬੇਟੇ ਸੰਜੇ ਨਾਲ ਘਰ 'ਚ ਰਹਿੰਦੀ ਸੀ। ਪੁਲਿਸ ਨੇ ਛਾਪੇਮਾਰੀ ਕਰਦੇ ਹੋਏ ਦੋਸ਼ੀ ਸੰਜੇ ਵਾਸੀ ਅੰਮ੍ਰਿਤ ਕਾਲੋਨੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਜਾਂਚ ਵਿਚ ਸਾਹਮਣੇ ਆਇਆ ਕਿ ਮੁਲਜ਼ਮ ਸੰਜੇ ਨਸ਼ੇ ਦਾ ਆਦੀ ਹੈ ਅਤੇ ਬੇਰੁਜ਼ਗਾਰ ਹੈ। ਕਾਂਤਾ ਆਪਣੇ ਪੁੱਤਰ ਨੂੰ ਨੌਕਰੀ ਲੱਭਣ ਲਈ ਕਹਿੰਦੀ ਸੀ। 31 ਅਕਤੂਬਰ ਦੀ ਰਾਤ ਨੂੰ ਦੋਸ਼ੀ ਨੇ ਉਸ ਦੇ ਸਿਰ ਅਤੇ ਗਰਦਨ 'ਤੇ ਤਵੇ ਨਾਲ ਵਾਰ ਕੀਤਾ। ਸੱਟਾਂ ਲੱਗਣ ਕਾਰਨ ਕਾਂਤਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਾਂ ਦਾ ਕਤਲ ਕਰਨ ਤੋਂ ਬਾਅਦ ਦੋਸ਼ੀ ਸੰਜੇ ਮੌਕੇ ਤੋਂ ਫਰਾਰ ਹੋ ਗਿਆ। ਦੋਸ਼ੀ ਸੰਜੇ ਨੂੰ ਇਕ ਦਿਨ ਦੇ ਪੁਲਸ ਰਿਮਾਂਡ 'ਤੇ ਲਿਆ ਗਿਆ ਹੈ।

(For more news apart from Sanjay Killed his mother, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement