ਅਯੁਧਿਆ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ’ਚ ਰਿਵੀਉ ਪਟੀਸ਼ਨ ਦਾਖ਼ਲ
Published : Dec 2, 2019, 5:29 pm IST
Updated : Dec 2, 2019, 5:35 pm IST
SHARE ARTICLE
FILE PHOTO
FILE PHOTO

ਅਧਿਆਤਮਕ ਗੁਰੂ ਸ੍ਰੀ ਸ੍ਰੀ ਰਵੀਸ਼ੰਕਰ ਨੇ ਦੋਹਰਾ ਮਾਪਦੰਡ ਦਿੱਤਾ ਕਰਾਰ

ਨਵੀਂ ਦਿੱਲੀ : ਅਯੁਧਿਆ ਦਾ ਰਾਮ ਜਨਮ ਭੂਮੀ ਬਾਬਰੀ ਮਸਜਿਦ ਵਿਵਾਦ ਇਕ ਵਾਰ ਫਿਰ ਸੁਪਰੀਮ ਕੋਰਟ ਵਿਚ ਪਹੁੰਚ ਗਿਆ ਹੈ। ਅਯੁਧਿਆ ਮਾਮਲੇ ‘ਤੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਸੋਮਵਾਰ ਨੂੰ ਮੁਸਲਿਮ ਪੱਖ ਦੇ ਇਕ ਧੜੇ ਨੇ ਰਿਵੀਉ ਪਟੀਸ਼ਨ ਦਾਖਲ ਕੀਤੀ ਹੈ। ਇਹ ਪਟੀਸ਼ਨ ਜਮੀਅਤ ਉਲੇਮਾ-ਏ-ਹਿੰਦ ਵੱਲੋਂ ਦਾਖਲ ਕੀਤੀ ਗਈ ਹੈ।

file photofile photo

ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਦੇ ਮੈਂਬਰ ਜ਼ਬਰਯਾਬ ਜੀਲਾਨੀ ਨੇ ਕਿਹਾ ਕਿ ਅਸੀ ਅੱਜ ਸੁਪਰੀਮ ਕੋਰਟ ਵਿਚ ਅਯੁਧਿਆ ਮਾਮਲੇ 'ਚ ਕੋਈ ਰਿਵੀਉ ਪਟੀਸ਼ਨ ਦਾਖਲ ਨਹੀਂ ਕਰਾਂਗੇ। ਅਸੀ ਰਿਵੀਉ ਪਟੀਸ਼ਨ ਤਿਆਰ ਕਰ ਲਈ ਹੈ ਅਤੇ ਅਸੀ ਇਸਨੂੰ 9 ਦਸੰਬਰ ਤੋਂ ਪਹਿਲਾਂ ਕਿਸੇ ਵੀ ਦਿਨ ਦਾਖਲ ਕਰ ਸਕਦੇ ਹਾਂ। ਮੌਲਾਨਾ ਸਈਅਦ ਅਸਦ ਰਸ਼ੀਦੀ ਨੇ ਦੱਸਿਆ ਕਿ ਅਯੁਧਿਆ ਜ਼ਮੀਨ ਵਿਵਾਦ ਨੂੰ ਲੈ ਕੇ ਨਜ਼ਰਸਾਨੀ ਪਟੀਸ਼ਨ ਦਾਖ਼ਲ ਕਰ ਦਿੱਤੀ ਗਈ ਹੈ।

file photofile photo

ਅਯੁਧਿਆ ਮਾਮਲੇ 'ਚ ਸੁਪਰੀਮ ਕੋਰਟ ਦੇ ਤਾਜ਼ਾ ਹੁਕਮ ਮੁਤਾਬਕ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਅਤੇ ਜਮੀਅਤ ਉਲੇਮਾ-ਏ-ਹਿੰਦ ਦੇ ਨਜ਼ਰਸਾਨੀ ਪਟੀਸ਼ਨ ਦਾਇਰ ਕਰਨ ਦੇ ਫ਼ੈਸਲੇ ਨੂੰ ਅਧਿਆਤਮਕ ਗੁਰੂ ਸ੍ਰੀ ਸ੍ਰੀ ਰਵੀਸ਼ੰਕਰ ਨੇ ਦੋਹਰਾ ਮਾਪਦੰਡ ਕਰਾਰ ਦਿੱਤਾ ਹੈ।

file photofile photo

ਉਨ੍ਹਾਂ ਕਿਹਾ ਕਿ ਹਿੰਦੂਆਂ ਅਤੇ ਮੁਸਲਮਾਨਾਂ ਨੂੰ ਅੱਗੇ ਵੱਧਣਾ ਚਾਹੀਦਾ ਹੈ ਅਤੇ ਅਰਥ-ਵਿਵਸਥਾ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਕੰਮ ਕਰਨਾ ਚਾਹੀਦਾ ਹੈ। ਸੁਪਰੀਮ ਕੋਰਟ ਵੱਲੋਂ ਗਠਤ ਸਾਲਸੀ ਕਮੇਟੀ ਦੇ ਮੈਂਬਰ ਰਹੇ ਅਧਿਆਤਮਕ ਗੁਰੂ ਨੇ ਕਿਹਾ ਕਿ ਇਹ ਮਾਮਲਾ ਬਹੁਤ ਪਹਿਲਾਂ ਸੁਲਝਾ ਲਿਆ ਗਿਆ ਹੁੰਦਾ ਜੇ ਇਕ ਧਿਰ ਵਿਵਾਦਿਤ ਜਗ੍ਹਾ ਉੱਤੇ ਮਸਜਿਦ ਬਣਾਉਣ ਲਈ ਅੜੀ ਨਾ ਰਹਿੰਦੀ। ਸ੍ਰੀ ਸ੍ਰੀ ਰਵਿਸ਼ੰਕਰ ਨੇ ਕਿਹਾ ਕਿ ਅਰਥ ਵਿਵਸਥਾ ਨੂੰ ਅੱਗੇ ਵਧਾਉਣ ਲਈ ਕਾਫ਼ੀ ਕੁੱਝ ਕਰਨ ਦੀ ਜ਼ਰੂਰਤ ਹੈ। ਦੱਸ ਦਈਏ ਕਿ 9 ਨਵੰਬਰ ਨੂੰ ਸੁਪਰੀਮ ਕੋਰਟ ਨੇ ਅਯੁਧਿਆ ਮਾਮਲੇ ਉੱਤੇ ਫ਼ੈਸਲਾ ਦਿੰਦਿਆ ਵਿਵਾਦਤ ਜਗ੍ਹਾਂ ਰਾਮ ਮੰਦਰ ਬਣਾਉਣ  ਅਤੇ ਮਸਜਿਦ ਬਣਾਉਣ ਲਈ ਅਯੁਧਿਆ ਵਿਚ 5 ਏਕੜ ਜ਼ਮੀਨ ਦੇਣ ਦਾ ਹੁਕਮ ਦਿੱਤਾ ਸੀ

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement