ਕਾਂਗਰਸ ਕਿਸਾਨੀ ਅੰਦੋਲਨ ਤੋਂ ਸਬਕ ਲੈ ਕੇ ਮਜ਼ਬੂਤੀ ਨਾਲ ਉੱਭਰੇਗੀ-ਸ਼ਤਰੂਘਣ ਸਿਨਹਾ
Published : Dec 2, 2020, 8:26 pm IST
Updated : Dec 2, 2020, 8:45 pm IST
SHARE ARTICLE
Shatrughna Sinha
Shatrughna Sinha

ਕਿਹਾ ਕਿਸਾਨੀ ਅੰਦੋਲਨ ਪ੍ਰਤੀ ਸਰਕਾਰ ਦਾ ਰਵੱਈਆ ਦੁਖਦਾਈ

ਨਵੀਂ ਦਿੱਲੀ: ਕਿਸਾਨ ਵਿਰੋਧਾਂ ਨੇ ਰਾਸ਼ਟਰੀ ਰਾਜਨੀਤੀ ਦੇ ਨਜ਼ਰੀਏ ਵਿਚ ਹਲਚਲ ਪੈਦਾ ਕਰ ਦਿੱਤੀ ਹੈ। ਪੰਜਾਬ, ਹਰਿਆਣਾ ਸਣੇ ਕਈ ਰਾਜਾਂ ਦੇ ਕਿਸਾਨ ਦਿੱਲੀ ਚਲੋ ਦੇ ਸੱਦੇ ਨਾਲ ਦਿੱਲੀ ਦੀਆਂ ਹੱਦਾਂ ‘ਤੇ ਬੈਠੇ ਹੋਏ ਹਨ। ਉਨ੍ਹਾਂ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਕਰਨ ਦੀ ਆਗਿਆ ਨਹੀਂ ਦਿੱਤੀ ਹੈ। ਕਿਸਾਨ ਅੰਦੋਲਨ ਸਬੰਧ ਗੱਲਬਾਤ ਕਰਦਿਆਂ ਕਾਂਗਰਸੀ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਸ਼ਤਰੂਘਣ ਸਿਨਹਾ ਨੇ ਕਿਹਾ ਕਿ ਕਿਸਾਨੀ ਅੰਦੋਲਨ ਪ੍ਰਤੀ ਸਰਕਾਰ ਦਾ ਰਵੱਈਆ ਦੁਖਦਾਈ ਹੈ। ਇਸ ਦੇ ਨਾਲ ਹੀ

farmerfarmerਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਕਾਂਗਰਸ ਕਿਸਾਨੀ ਅੰਦੋਲਨ ਤੋਂ ਸਬਕ ਲੈ ਕੇ ਮਜ਼ਬੂਤੀ ਨਾਲ ਉੱਭਰੇਗੀ । ਕਿਸਾਨ ਅੰਦੋਲਨ 'ਤੇ ਸਵਾਲ ਪੁੱਛੇ ਜਾਣ 'ਤੇ ਸਿਨਹਾ ਨੇ ਕਿਹਾ ਕਿ 'ਮੈਂ ਕਿਸਾਨਾਂ ਦੇ ਮੁੱਦੇ ਨੂੰ ਇਕ ਸੰਵੇਦਨਸ਼ੀਲ ਕਲਾਕਾਰ ਅਤੇ ਵਿਅਕਤੀ ਵਜੋਂ ਦੇਖਦਾ ਹਾਂ। ਜੋ ਉਨ੍ਹਾਂ ਨਾਲ ਹੋ ਰਿਹਾ ਹੈ ਉਹ ਦੁਖਦਾਈ ਹੈ।ਸਭ ਜਾਣਦੇ ਹਨ ਕਿ ਇਹ ਖੇਤੀਬਾੜੀ ਕਾਨੂੰਨ ਕਿਵੇਂ ਬਣਾਏ ਗਏ ਹਨ । ਕਿਸ ਤਰ੍ਹਾਂ ਇਹ ਕਾਨੂੰਨ ਸੰਸਦ ਵਿੱਚ ਪਾਸ ਕੀਤੇ ਗਏ ਜਾਂ ਪਾਸ ਕਰਵਾਏ ਗਏ ,

photophotoਹੁਣ ਲੋਕਾਂ ਨੂੰ ਕੋਈ ਭਰੋਸਾ ਨਹੀਂ ਹੈ। ਮੈਂ ਪੂਰੇ ਸਤਿਕਾਰ ਨਾਲ ਕਹਿ ਰਿਹਾ ਹਾਂ ਕਿ ਸਰਕਾਰ ਅਤੇ ਨੇਤਾਵਾਂ ਦੀ ਭਰੋਸੇਯੋਗਤਾ ਖਤਮ ਹੋ ਗਈ ਹੈ। ਭਾਵੇਂ ਇਹ ਕੋਈ ਵੀ ਮਾਮਲਾ ਹੋਵੇ ਜਾਂ ਵੱਡੇ ਵਾਅਦੇ, ਉਹ ਅੱਜ ਤੱਕ ਕਦੇ ਵੀ ਕਿਸੇ ਮਾਪਦੰਡ ਤੇ ਪੂਰੇ ਨਹੀਂ ਉਤਰੇ। ਸਿਨਹਾ ਨੇ ਕਿਸਾਨਾਂ ਨੂੰ ਉਨ੍ਹਾਂ ਦੀ ਏਕਤਾ ਅਤੇ ਅਨੁਸ਼ਾਸਨ 'ਤੇ ਵਧਾਈ ਦਿੱਤੀ। ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਕਾਂਗਰਸ ਨੂੰ ਰਾਹੁਲ ਗਾਂਧੀ ਨੂੰ ਦੇਖਨਾ ਚਾਹੀਦਾ ਹੈ ? ਇਸ 'ਤੇ ਉਨ੍ਹਾਂ ਕਿਹਾ ਕਿ' ਮੈਂ ਅਜੇ ਵੀ ਕਾਂਗਰਸ ਦਾ ਉਜਵੱਲ ਭਵਿੱਖ ਵੇਖ ਰਿਹਾ ਹਾਂ। 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement