ਸਰਕਾਰ ਖੇਤੀਬਾੜੀ ਵਿਰੋਧੀ ‘ਕਾਲੇ ਕਾਨੂੰਨਾਂ’ ਨੂੰ ਤੁਰਤ ਖ਼ਤਮ ਕਰੇ: ਰਾਹੁਲ
Published : Dec 2, 2020, 10:57 pm IST
Updated : Dec 2, 2020, 10:57 pm IST
SHARE ARTICLE
rahul
rahul

ਕਾਂਗਰਸ ਆਗੂ ਨੇ ਟਵੀਟ ਕੀਤਾ ਕਿ ਮੋਦੀ ਸਰਕਾਰ, ਕਿਸਾਨਾਂ ਨੂੰ ਜੁਮਲੇ ਦੇਣਾ ਬੰਦ ਕਰੇ।

ਨਵੀਂ ਦਿੱਲੀ : ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਬੁਧਵਾਰ ਨੂੰ ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਵਿਰੁਧ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਗੱਲਬਾਤ ਦਾ ਧੋਖਾ ਬੰਦ ਕਰ ਕੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਤੁਰਤ ਖ਼ਤਮ ਕਰੇ। ਉਨ੍ਹਾਂ ਨੇ ਇਹ ਵੀ ਦੋਸ਼ ਲਾਇਆ ਕਿ ਕਿਸਾਨਾਂ ਦੀ ਆਮਦਨ ਅੱਧੀ ਰਹਿ ਗਈ ਹੈ, ਪਰ ਸਰਕਾਰ ਦੇ ‘ਮਿੱਤਰਾਂ’ ਦੀ ਆਮਦਨੀ ਚੌਗੁਣੀ ਹੋ ਗਈ।

rahul gandhi and modirahul gandhi and modiਕਾਂਗਰਸ ਆਗੂ ਨੇ ਟਵੀਟ ਕੀਤਾ ਕਿ ਮੋਦੀ ਸਰਕਾਰ, ਕਿਸਾਨਾਂ ਨੂੰ ਜੁਮਲੇ ਦੇਣਾ ਬੰਦ ਕਰੇ। ਬੇਈਮਾਨੀ ਅਤਿਆਚਾਰ ਬੰਦ ਕਰੇ। ਗੱਲਬਾਤ ਦਾ ਧੋਖਾ ਬੰਦ ਕਰੇ। ਕਿਸਾਨ-ਮਜ਼ਦੂਰ ਵਿਰੋਧੀ ਤਿੰਨਾਂ ਕਾਲੇ ਕਾਨੂੰਨਾਂ ਨੂੰ ਤੁਰਤ ਖ਼ਤਮ ਕਰੇ। ਕਿਸਾਨਾਂ ਦੇ ਪ੍ਰਦਰਸ਼ਨ ਦਾ ਇਕ ਵੀਡੀਉ ਸਾਂਝਾ ਕਰਦਿਆਂ ਉਨ੍ਹਾਂ ਕਿਹਾ ਕਿ ਕਿਹਾ ਗਿਆ ਸੀ ਕਿ ਕਿਸਾਨਾਂ ਦੀ ਆਮਦਨ ਦੁੱਗਣੀ ਹੋਵੇਗੀ ਪਰ ‘ਮਿੱਤਰਾਂ‘ ਦੀ ਆਮਦਨ ਚੌਗੁਣੀ ਅਤੇ ਕਿਸਾਨ ਦੀ ਅੱਧੀ ਰਹਿ ਗਈ ਹੈ। (ਪੀਟੀਆਈ)

 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement