ਖ਼ਾਲਸਾ ਏਡ’ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਮੁਫ਼ਤ ਭੋਜਨ, ਜ਼ਰੂਰੀ ਚੀਜ਼ਾਂ ਦੀ ਕੀਤੀ ਪੇਸ਼ਕਸ਼
Published : Dec 2, 2020, 10:21 pm IST
Updated : Dec 2, 2020, 10:22 pm IST
SHARE ARTICLE
khalsa aid
khalsa aid

ਕਿਸਾਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਦਾ ਅਗਲਾ ਦੌਰ 3 ਦਸੰਬਰ ਨੂੰ

ਨਵੀਂ ਦਿੱਲੀ : ਬਿ੍ਰਟੇਨ ਦੀ ਸਿੱਖ ਪਰਉਪਕਾਰੀ ਸੰਸਥਾ ‘ਖ਼ਾਲਸਾ ਏਡ’ ਨੇ ਬੁਧਵਾਰ ਨੂੰ ਕਿਹਾ ਕਿ ਉਸ ਨੇ ਕੌਮੀ ਰਾਜਧਾਨੀ ਵਿਚ ਸਿੰਘੂ ਅਤੇ ਟੀਕਰੀ ਸਰਹੱਦ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਮੁਫ਼ਤ ਭੋਜਨ ਅਤੇ ਜ਼ਰੂਰੀ ਚੀਜ਼ਾਂ ਦੀ ਪੇਸ਼ਕਸ਼ ਕੀਤੀ ਹੈ।ਸੰਸਥਾ ਪਿਛਲੇ ਦੋ ਮਹੀਨਿਆਂ ਤੋਂ ‘ਦਿੱਲੀ ਚਲੋ’ ਪ੍ਰਦਰਸ਼ਨ ਤਹਿਤ ਕਿਸਾਨਾਂ ਦੀ ਸਹਾਇਤਾ ਕਰ ਰਹੀ ਹੈ।

photophotoਖ਼ਾਲਸਾ ਏਡ ਦੇ ਡਾਇਰੈਕਟਰ ਅਮਰਪ੍ਰੀਤ ਸਿੰਘ ਨੇ ਇਕ ਬਿਆਨ ਵਿਚ ਕਿਹਾ ਕਿ ਉਸ ਦੇ ਕਾਰਕੁਨ ਟੀਕਰੀ ਸਰਹੱਦ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਲਈ ਲੰਗਰ ਲਗਾ ਰਹੇ ਹਨ ਅਤੇ ਉਨ੍ਹਾਂ ਨੂੰ ਚਾਹ, ਸਨੈਕਸ ਅਤੇ ਡਾਕਟਰੀ ਸਹਾਇਤਾ ਵੀ ਦਿਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਔਰਤਾਂ ਨੂੰ ਮੁਸ਼ਕਲਾਂ ਪੇਸ਼ ਆ ਰਹੀਆਂ ਹਨ, ਇਸ ਲਈ ਖ਼ਾਲਸਾ ਏਡ ਨੇ 50 ਪੋਰਟੇਬਲ ਪਖਾਨਿਆਂ ਦਾ ਪ੍ਰਬੰਧ ਕਰਨ ਦਾ ਫ਼ੈਸਲਾ ਵੀ ਕੀਤਾ ਹੈ।

photophotoਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁਧ ਪਿਛਲੇ ਹਫ਼ਤੇ ਤੋਂ ਕਿਸਾਨ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕੇਂਦਰ ਨੇ ਛੇਤੀ ਤੋਂ ਛੇਤੀ ਇਸ ਰੁਕਾਵਟ ਨੂੰ ਸੁਲਝਾਉਣ ਅਤੇ ਪ੍ਰਦਰਸ਼ਨਕਾਰੀਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਕਈ ਦੌਰਾਂ ਦੀਆਂ ਮੀਟਿੰਗਾਂ ਵੀ ਕੀਤੀਆਂ ਹਨ। ਗੱਲਬਾਤ ਦਾ ਅਗਲਾ ਦੌਰ 3 ਦਸੰਬਰ ਨੂੰ ਹੋਵੇਗਾ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement