ਕੋਰੋਨਾ ਦਿਸ਼ਾ-ਨਿਰਦੇਸ਼ਾਂ ਦੀਆਂ ਸ਼ਰੇਆਮ ਉੱਡੀਆਂ ਧੱਜੀਆਂ,ਬੀਜੇਪੀ ਨੇਤਾ ਨੇ ਵਿਆਹ 'ਚ ਬੁਲਾਏ 6000 ਲੋਕ
Published : Dec 2, 2020, 11:27 am IST
Updated : Dec 2, 2020, 11:27 am IST
SHARE ARTICLE
FILE PHOTO
FILE PHOTO

ਵੀਡੀਓ ਵਾਇਰਲ ਹੋਣ ਤੋਂ ਬਾਅਦ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਦੇ ਦਿੱਤੇ ਆਦੇਸ਼

ਨਵੀਂ ਦਿੱਲੀ: ਗੁਜਰਾਤ ਵਿੱਚ, ਜਿਥੇ ਲਗਾਤਾਰ ਵੱਧ ਰਹੇ ਕੋਰੋਨਾ ਸੰਕਰਮਣ ਦੇ ਕੇਸਾਂ ਕਾਰਨ 4 ਮਹਾਨਗਰਾਂ  ਵਿਚ  ਨਾਈਟ ਕਰਫਿਊ ਲੱਗਿਆ ਹੋਇਆ ਹੈ ਉਥੇ ਹੀ  ਰਾਜ ਦੇ ਸੀਨੀਅਰ ਭਾਰਤੀ ਜਨਤਾ ਪਾਰਟੀ (ਬੀਜੇਪੀ) ਅਤੇ ਸਾਬਕਾ ਮੰਤਰੀ ਕਾਂਤੀ ਗਮਿਤ ਦੀ ਪੋਤੀ ਦੇ ਵਿਆਹ ਦੀ ਵੀਡੀਓ ਵਾਇਰਲ ਹੋ ਗਈ ਹੈ।

coronacorona

ਵਾਇਰਲ ਹੋਈ ਵੀਡੀਓ ਵਿੱਚ ਹਜ਼ਾਰਾਂ ਲੋਕ ਗਰਬਾ ਗਾਉਂਦੇ ਦਿਖਾਈ ਦੇ ਰਹੇ ਹਨ। ਇਸ ਸਮੇਂ ਦੌਰਾਨ, ਲੋਕ ਕੋਰੋਨਾ ਦੇ ਦਿਸ਼ਾ-ਨਿਰਦੇਸ਼ਾਂ ਦੀਆਂ ਧੱਜੀਆਂ ਉਡਾ ਰਹੇ ਹਨ। ਭਾਜਪਾ ਨੇਤਾ ਅਤੇ ਤਪੀ ਜ਼ਿਲੇ ਤੋਂ ਨਿਜ਼ਾਰ ਵਿਧਾਨ ਸਭਾ ਸੀਟ ਤੋਂ ਸਾਬਕਾ ਵਿਧਾਇਕ ਦੀ ਪੋਤੀ ਦੇ ਵਿਆਹ  ਦੇ ਪ੍ਰੋਗਰਾਮ ਨੇ ਵਿਵਾਦ ਪੈਦਾ ਕਰ ਦਿੱਤਾ ਹੈ।

coronacorona

ਵੀਡੀਓ ਵਾਇਰਲ ਹੋਣ ਤੋਂ ਬਾਅਦ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਗ੍ਰਹਿ ਮੰਤਰੀ ਪ੍ਰਦੀਪ ਸਿੰਘ ਜਡੇਜਾ ਨੇ ਵੀਡੀਓ ਦਾ ਵਿਸ਼ਲੇਸ਼ਣ ਕਰਕੇ ਜਾਂਚ ਦੇ ਆਦੇਸ਼ ਦਿੱਤੇ ਹਨ, ਜਦੋਂ ਕਿ ਉਕਤ ਸਥਾਨਕ ਪੁਲਿਸ ਨੇ ਇਸ ਮਾਮਲੇ ਵਿੱਚ ਸਾਬਕਾ ਮੰਤਰੀ ਕਾਂਤੀ ਗਮਿਤ ਨੂੰ ਥਾਣੇ ਵਿਚ ਬੁਲਾ ਕੇ ਪੁੱਛਗਿੱਛ ਕੀਤੀ ਹੈ। 

ਗੁਜਰਾਤ ਵਿੱਚ ਕੋਰੋਨਾ ਦੇ ਵੱਧ ਰਹੇ ਕਹਿਰ ਦਾ ਅੰਦਾਜਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਰਾਜ ਵਿੱਚ ਕੋਰੋਨਾ ਦੀ ਲਾਗ ਦੇ ਮਾਮਲੇ 2 ਲੱਖ 10 ਹਜ਼ਾਰ ਤੋਂ ਪਾਰ ਹੋ ਗਏ ਹਨ। ਅਹਿਮਦਾਬਾਦ ਅਤੇ ਸੂਰਤ ਸਣੇ ਚਾਰ ਮਹਾਂਨਗਰਾਂ ਵਿਚ ਨਾਈਟ ਕਰਫਿਊ ਲਗਾਇਆ ਗਿਆ ਹੈ, ਜਦੋਂਕਿ ਭਾਜਪਾ ਦੇ ਹੋਰ ਨੇਤਾ ਸਰਕਾਰ ਦੇ ਕੋਰੋਨਾ ਦਿਸ਼ਾ-ਨਿਰਦੇਸ਼ਾਂ ਨੂੰ ਤੋੜਦੇ ਨਜ਼ਰ ਆ ਰਹੇ ਹਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement