Covid ਵੈਕਸੀਨ ਨੂੰ ਗ੍ਰੀਨ ਸਿਗਨਲ ਮਿਲਣ ‘ਤੇ ਪੀਐਮ ਮੋਦੀ ਨੇ ਦੇਸ਼ ਨੂੰ ਦਿੱਤੀ ਵਧਾਈ
Published : Jan 3, 2021, 12:19 pm IST
Updated : Jan 3, 2021, 12:20 pm IST
SHARE ARTICLE
PM Modi
PM Modi

ਕਿਹਾ ਕੋਰੋਨਾ ਮੁਕਤ ਰਾਸ਼ਟਰ ਹੋਣ ਦਾ ਰਾਸਤਾ ਸਾਫ

ਨਵੀਂ ਦਿੱਲੀ: ਡਰੱਗ ਕੰਟਰੋਲਰ ਜਨਰਲ ਆਫ ਇੰਡੀਆ ਨੇ ਸੀਰਮ ਇੰਸਟੀਚਿਊਟ ਆਫ ਇੰਡੀਆ ਤੇ ਭਾਰਤ ਬਾਇਓਟੈੱਕ ਦੀ ਕੋਰੋਨਾ ਵੈਕਸੀਨ ਨੂੰ ਐਮਰਜੈਂਸੀ ਦੀ ਸਥਿਤੀ ਵਿਚ ਵਰਤਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਭਾਰਤ ਵਿਚ ਕੋਰੋਨਾ ਵੈਕਸੀਨ ਨੂੰ ਲੈ ਕੇ ਚੱਲ ਰਿਹਾ ਲੰਬਾ ਇੰਤਜ਼ਾਰ ਖਤਮ ਹੋ ਗਿਆ ਹੈ।

PM Modi to lay foundation stone of AIIMS Rajkot PM Modi 

ਕੋਵਿਡ-19 ਵੈਕਸੀਨ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸੀਰਮ ਇੰਸਟੀਚਿਊਟ ਤੇ ਭਾਰਤ ਬਾਇਓਟੈੱਕ ਦੀ ਵੈਕਸੀਨ ਨੂੰ ਡੀਸੀਜੀਆਈ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਕੋਰੋਨਾ ਮੁਕਤ ਰਾਸ਼ਟਰ ਹੋਣ ਦਾ ਰਾਸਤਾ ਸਾਫ ਹੋ ਗਿਆ ਹੈ।

Corona VaccineCorona Vaccine

ਪੀਐਮ ਮੋਦੀ ਨੇ ਇਕ ਹੋਰ ਟਵੀਟ ਵਿਚ ਕਿਹਾ, ‘ਇਸ ‘ਤੇ ਹਰ ਭਾਰਤੀ ਨੂੰ ਮਾਣ ਹੋਵੇਗਾ ਕਿ ਜਿਨ੍ਹਾਂ ਦੋ ਟੀਕਿਆਂ ਨੂੰ ਐਮਰਜੈਂਸੀ ਦੀ ਸਥਿਤੀ ਵਿਚ ਵਰਤੋਂ ਲਈ ਮਨਜ਼ੂਰੀ ਦਿੱਤੀ ਗਈ ਹੈ, ਉਹ ਭਾਰਤ ਵਿਚ ਬਣੇ ਹਨ। ਇਹ ਆਤਮ ਨਿਰਭਰ ਭਾਰਤ ਦੇ ਸੁਪਨੇ ਨੂੰ ਪੂਰਾ ਕਰਨ ਲਈ ਸਾਡੇ ਵਿਗਿਆਨਕ ਭਾਈਚਾਰੇ ਦੀ ਉਤਸੁਕਤਾ ਦਰਸਾਉਂਦਾ ਹੈ, ਜਿਸ ਦਾ ਮੁੱਢ ਦਇਆ ਤੇ ਸੇਵਾ ਹੈ।‘

ਪੀਐਮ ਮੋਦੀ ਨੇ ਇਕ ਹੋਰ ਟਵੀਟ ਵਿਚ ਲਿਖਿਆ, “ਮਾੜੇ ਹਾਲਾਤਾਂ ਵਿਚ ਵੀ ਸ਼ਾਨਦਾਰ ਕੰਮ ਲਈ ਅਸੀਂ ਡਾਕਟਰਾਂ, ਮੈਡੀਕਲ ਸਟਾਫ, ਵਿਗਿਆਨੀਆਂ, ਪੁਲਿਸ ਮੁਲਾਜ਼ਮਾਂ, ਸੈਨੀਟੇਸ਼ਨ ਕਰਮਚਾਰੀਆਂ ਅਤੇ ਸਾਰੇ ਕੋਰੋਨਾ ਯੋਧਿਆਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ। ਅਸੀਂ ਹਮੇਸ਼ਾਂ ਸ਼ੁਕਰਗੁਜ਼ਾਰ ਰਹਾਂਗੇ। ”

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement