Delhi Excise Policy Case: ED ਸਾਹਮਣੇ ਨਹੀਂ ਪੇਸ਼ ਹੋਣਗੇ CM ਅਰਵਿੰਦ ਕੇਜਰੀਵਾਲ
Published : Jan 3, 2024, 10:13 am IST
Updated : Jan 3, 2024, 10:42 am IST
SHARE ARTICLE
Arvind Kejriwal skips ED summons in Delhi Excise Policy Case
Arvind Kejriwal skips ED summons in Delhi Excise Policy Case

ਕਿਹਾ, ਜਾਂਚ ਵਿਚ ਸਹਿਯੋਗ ਕਰਨ ਲਈ ਤਿਆਰ ਪਰ ED ਦਾ ਨੋਟਿਸ ਗ਼ੈਰ-ਕਾਨੂੰਨੀ

Delhi Excise Policy Case: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਜਾਰੀ ਤੀਜੇ ਸੰਮਨ 'ਤੇ ਵੀ ਬੁਧਵਾਰ ਨੂੰ ਪੇਸ਼ ਨਹੀਂ ਹੋਏ ਅਤੇ ਉਨ੍ਹਾਂ ਨੇ ਜਾਂਚ ਏਜੰਸੀ ਦੇ ਨੋਟਿਸ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਲਿਖਤੀ ਜਵਾਬ ਭੇਜਿਆ। ਆਮ ਆਦਮੀ ਪਾਰਟੀ (ਆਪ) ਨਾਲ ਜੁੜੇ ਸੂਤਰਾਂ ਨੇ ਇਹ ਜਾਣਕਾਰੀ ਦਿਤੀ।

ਆਮ ਆਦਮੀ ਪਾਰਟੀ ਨੇ ਕਿਹਾ ਕਿ ਕੇਜਰੀਵਾਲ ਏਜੰਸੀ ਨਾਲ ਸਹਿਯੋਗ ਕਰਨ ਲਈ ਤਿਆਰ ਹਨ ਪਰ ਇਹ ਸੰਮਨ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੇ ਇਰਾਦੇ ਨਾਲ ਭੇਜੇ ਗਏ ਸਨ।ਪਾਰਟੀ ਨੇ ਕਿਹਾ, “ਚੋਣਾਂ ਤੋਂ ਠੀਕ ਪਹਿਲਾਂ ਨੋਟਿਸ ਕਿਉਂ ਭੇਜਿਆ ਗਿਆ ਹੈ? ਨੋਟਿਸ ਕੇਜਰੀਵਾਲ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਣ ਦੀ ਕੋਸ਼ਿਸ਼ ਹੈ।

ਅਰਵਿੰਦ ਕੇਜਰੀਵਾਲ ਨੂੰ ਬੁਧਵਾਰ ਨੂੰ ਈਡੀ ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਪੁੱਛਗਿੱਛ ਲਈ ਬੁਲਾਇਆ ਸੀ। 'ਆਪ' ਕਨਵੀਨਰ ਕੇਜਰੀਵਾਲ ਨੂੰ ਈਡੀ ਵਲੋਂ ਇਹ ਤੀਜਾ ਨੋਟਿਸ ਹੈ, ਇਸ ਤੋਂ ਪਹਿਲਾਂ ਈਡੀ ਨੇ ਉਨ੍ਹਾਂ ਨੂੰ 2 ਨਵੰਬਰ ਅਤੇ 21 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ, ਪਰ ਕੇਜਰੀਵਾਲ ਈਡੀ ਸਾਹਮਣੇ ਪੇਸ਼ ਨਹੀਂ ਹੋਏ।

 (For more Punjabi news apart from Arvind Kejriwal skips ED summons in Delhi Excise Policy Case, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement