Uttar Pradesh News: ਦਰਦਨਾਕ ਹਾਦਸੇ ਨੇ ਤਬਾਹ ਕੀਤਾ ਪ੍ਰਵਾਰ, ਪਿਓ-ਪੁੱਤ ਦੀ ਹੋਈ ਮੌਤ

By : GAGANDEEP

Published : Jan 3, 2024, 3:55 pm IST
Updated : Jan 3, 2024, 3:55 pm IST
SHARE ARTICLE
Death of father and son in road accident in Uttar Pradesh News in punjabi
Death of father and son in road accident in Uttar Pradesh News in punjabi

Uttar Pradesh News: ਕੈਂਟਰ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Death of father and son in road accident in Uttar Pradesh News in punjabi: ਉੱਤਰ ਪ੍ਰਦੇਸ਼ ਦੇ ਹਾਥਰਸ 'ਚ ਆਗਰਾ-ਅਲੀਗੜ੍ਹ ਹਾਈਵੇਅ 'ਤੇ ਇਕ ਤੇਜ਼ ਰਫ਼ਤਾਰ ਕੈਂਟਰ ਨੇ ਮੋਟਰਸਾਈਕਲ ਸਵਾਰ ਪਿਓ-ਪੁੱਤ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਹਾਈਵੇ 'ਤੇ ਪੁਰਾਣੀ ਸਬਜ਼ੀ ਮੰਡੀ ਨੇੜੇ ਮੰਗਲਵਾਰ ਨੂੰ ਵਾਪਰੀ। ਜਦੋਂ ਅਲੀਗੜ੍ਹ ਵਾਸੀ ਸੰਜੇ ਕੁਮਾਰ (45) ਅਤੇ ਉਸ ਦਾ ਪੁੱਤਰ ਅਭਿਸ਼ੇਕ (14) ਮੋਟਰਸਾਈਕਲ 'ਤੇ ਹਾਥਰਸ ਤੋਂ ਅਲੀਗੜ੍ਹ ਸਥਿਤ ਆਪਣੇ ਘਰ ਜਾ ਰਹੇ ਸਨ।

ਇਹ ਵੀ ਪੜ੍ਹੋ:  Sri Muktsar Sahib: ਲੰਗਰ ਛਕਾ ਰਹੇ ਨਿਹੰਗ ਸਿੰਘ ਦਾ ਕੀਤਾ ਕਤਲ 

ਪੁਲਿਸ ਅਨੁਸਾਰ ਇੱਕ ਦੁੱਧ ਦੇ ਕੈਂਟਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਸੜਕ ’ਤੇ ਡਿੱਗ ਪਏ। ਇਸ ਹਾਦਸੇ 'ਚ ਸੰਜੇ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ ਗੰਭੀਰ ਜ਼ਖ਼ਮੀ ਪੁੱਤਰ ਨੂੰ ਕਮਿਊਨਿਟੀ ਹੈਲਥ ਸੈਂਟਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਦਾ ਵੱਡਾ ਹੁਕਮ, ਹੁਣ ਅਧਿਆਪਕ ਪੜ੍ਹਾਉਣ ਤੋਂ ਬਿਨ੍ਹਾਂ ਨਹੀਂ ਕਰਨਗੇ ਕੋਈ ਹੋਰ ਕੰਮ 

ਥਾਣਾ ਖੇਤਰ ਦੇ ਅਧਿਕਾਰੀ ਰਾਮ ਪ੍ਰਵੇਸ਼ ਰਾਏ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਕੈਂਟਰ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

For more news apart from Death of father and son in road accident in Uttar Pradesh News in punjabi , stay tuned to Rozana Spokesman)

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement